
Two shooters arrested in Sidhu Moose Wala murder: ਸਿੱਧੂ ਮੂਸੇਵਾਲਾ ਕਤਲ ਕਾਂਡ ਚ ਨਵੀਂ ਅਪਟੇਡ- ਮੂਸੇਵਾਲਾ ਕਤਲ ਕਾਂਡ ਚ ਪੁਲਿਸ ਦੀ ਵੱਡੀ ਕਾਰਵਾਈ। ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲੇ 2 ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਇਹ ਖੁਲਾਸਾ ਕੀਤਾ ਹੈ। ਮੀਡੀਆ ਰਿਪੋਰਟਸ ਦੇ ਮੁਤਾਬਿਕ ਪੁਲਿਸ ਨੇ ਗੁਜਰਾਤ ਤੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।
ਦੱਸ ਦਈਏ ਪੁਲਿਸ ਨੂੰ ਵੱਡੀ ਮਾਤਰਾ ‘ਚ ਹਥਿਆਰ ਤੇ ਧਮਾਕਾਖੇਜ਼ ਬਰਾਮਦ ਕੀਤਾ ਹੈ। ਗੋਲਡੀ ਬਰਾੜ ਦੇ ਸੰਪਰਕ 'ਚ ਸਨ ਇਹ ਦੋਵੇਂ ਸ਼ੂਟਰ। ਦੱਸ ਦਈਏ ਛੇ ਸ਼ੂਟਰਾਂ ਨੇ ਕੀਤਾ ਸੀ ਹਮਲਾ।
ਦੱਸ ਦਈਏ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਹਮਲਾ ਉਸ ਵਾਲੇ ਹੋਇਆ ਜਦੋਂ ਸਿੱਧੂ ਮੂਸੇਵਾਲਾ ਆਪਣੇ ਦੋ ਸਾਥੀਆਂ ਦੇ ਨਾਲ ਆਪਣੇ ਪਿੰਡ ਤੋਂ ਆਪਣੀ ਮਾਸੀ ਦੇ ਪਿੰਡ ਜਾ ਰਿਹਾ ਸੀ। ਜਵਾਹਰਕੇ ਪਿੰਡ ਕੋਲ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।
ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਨੇ ਹਰ ਇੱਕ ਨੂੰ ਹੈਰਾਨ ਕਰ ਦਿੱਤਾ ਸੀ। ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਦੁੱਖ ਜਤਾਇਆ ਗਿਆ ਸੀ। ਪਰਿਵਾਰ ਦੇ ਨਾਲ-ਨਾਲ ਕਲਾਕਾਰ ਤੇ ਪ੍ਰਸ਼ੰਸਕ ਵੀ ਵੱਡੇ ਸਦਮੇ 'ਚ ਸਨ। ਪੰਜਾਬੀ ਮਿਊਜ਼ਿਕ' ਚ ਤਾਂ ਸੋਗ ਦੀ ਲਹਿਰ ਛਾਈ ਪਈ ਹੈ। ਹਰ ਕੋਈ ਸਿੱਧੂ ਮੂਸੇਵਾਲੇ ਦੀ ਗੱਲ ਕਰਦਾ ਹੈ ਤੇ ਸਿੱਧੂ ਲਈ ਇਨਸਾਫ ਦੀ ਮੰਗ ਕਰਦਾ ਹੈ।
ਦੱਸ ਦਈਏ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਜਗਤ ਦਾ ਉਭਰਦਾ ਹੋਇਆ ਗਾਇਕ ਸੀ, ਜੋ ਕਿ ਪੰਜਾਬੀ ਮਿਊਜ਼ਿਕ ਨੂੰ ਵੱਖਰੇ ਮੁਕਾਮ ਉੱਤੇ ਪਹੁੰਚਾ ਰਿਹਾ ਸੀ। ਉਸ ਨੇ ਕਈ ਨਾਮੀ ਇੰਟਰਨੈਸ਼ਨਲ ਕਲਾਕਾਰਾਂ ਨਾਲ ਕੰਮ ਕੀਤਾ ਸੀ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਕੰਮ ਕਰ ਰਿਹਾ ਸੀ।