
Upasana Singh news: ਪਾਲੀਵੁੱਡ ਅਤੇ ਬਾਲੀਵੁੱਡ ਜਗਤ ਦੀ ਨਾਮੀ ਅਦਾਕਾਰਾ ਉਪਾਸਨਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਅੱਜ ਉਪਾਸਨਾ ਸਿੰਘ ਦੇ ਲਾਡਲੇ ਪੁੱਤਰ ਨਾਨਕ ਦਾ ਜਨਮਦਿਨ ਹੈ। ਇਸ ਖ਼ਾਸ ਮੌਕੇ ਉੱਤੇ ਉਨ੍ਹਾਂ ਨੇ ਪਿਆਰੀ ਜਿਹੀ ਪੋਸਟ ਪਾਈ ਹੈ।
ਹੋਰ ਪੜ੍ਹੋ: ਕਿਲੀ ਪੌਲ ਨੇ ਪੰਜਾਬੀ ਗੀਤ ‘ਵੰਗ ਦਾ ਨਾਪ’ ‘ਤੇ ਬਣਾਇਆ ਵੀਡੀਓ, ਐਮੀ ਵਿਰਕ ਨੇ ਦਿੱਤੀ ਅਜਿਹੀ ਪ੍ਰਤੀਕਿਰਿਆ

ਉਪਾਸਨਾ ਸਿੰਘ ਨੇ ਆਪਣੇ ਪੁੱਤਰ ਦਾ ਇੱਕ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਉਹ ਆਪਣੇ ਪੁੱਤਰ ਨੂੰ ਕੇਕ ਖਵਾਉਂਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ ਹੈਪੀ ਬਰਥਡੇਅ Nanak...ਤੁਹਾਡੇ ਸਾਰੇ ਸੁਫ਼ਨੇ ਪੂਰੇ ਹੋਣ meri jaan’। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਨਾਨਕ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।

ਦੱਸ ਦਈਏ ਉਪਾਸਨਾ ਸਿੰਘ ਦੇ ਬੇਟੇ ਨਾਨਕ ਨੇ ਵੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਹੈ। ਇਹ ਫ਼ਿਲਮ ਇਸੇ ਸਾਲ ਰਿਲੀਜ਼ ਹੋਈ ਸੀ ਅਤੇ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਸੀ।

ਦੱਸ ਦਈਏ ਉਪਾਸਨਾ ਸਿੰਘ ਨੇ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਸਾਲ 1986 ਵਿੱਚ ਕੀਤੀ ਸੀ। ਉਨ੍ਹਾਂ ਨੇ ਫ਼ਿਲਮ ‘ਬਾਬੂਲ’ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਉਹਨਾਂ ਨੇ ਹੁਣ ਤੱਕ ਲਗਭਗ 75 ਫਿਲਮਾਂ ਵਿੱਚ ਕੰਮ ਕੀਤਾ ਹੈ। ਉਪਾਸਨਾ ਨੇ ਕਈ ਬਾਲੀਵੁੱਡ ਫ਼ਿਲਮਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।
View this post on Instagram