
Upasana Singh news: ਅਦਾਕਾਰਾ ਅਤੇ ਕਾਮੇਡੀਅਨ ਉਪਾਸਨਾ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਨਵੀਆਂ ਅਤੇ ਪੁਰਾਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਬਚਪਨ ਦੀਆਂ ਅਣਦੇਖੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਉੱਤੇ ਫੈਨਜ਼ ਖੂਬ ਪਿਆਰ ਲੁੱਟਾ ਰਹੇ ਹਨ।

ਹੋਰ ਪੜ੍ਹੋ : ਸਲਮਾਨ ਖ਼ਾਨ ਦੀ ਜਨਮਦਿਨ ਪਾਰਟੀ 'ਚ ਨਜ਼ਰ ਨਹੀਂ ਆਈ ਕੈਟਰੀਨਾ ਕੈਫ, ਸੋਸ਼ਲ ਮੀਡੀਆ 'ਤੇ ਲਿਖਿਆ ਖਾਸ ਸੰਦੇਸ਼
ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਬਚਪਨ ਦੀਆਂ ਕੁਝ ਬਲੈਕ ਐਂਡ ਵ੍ਹਾਈਟ ਫੋਟੋਆਂ ਸਾਂਝੀਆਂ ਕੀਤੀਆਂ ਹਨ। ਪਹਿਲੀ ਤਸਵੀਰ ਵਿੱਚ ਉਹ ਖੁੱਲੇ ਹੋਏ ਵਾਲਾਂ ਨਾਲ ਨਜ਼ਰ ਆ ਰਹੀ ਹੈ ਤੇ ਸੰਜੀਦਾ ਲੁੱਕ ਦੇ ਰਹੀ ਹੈ। ਦੂਜੀ-ਤੀਜੀ ਤਸਵੀਰ ਵਿੱਚ ਉਨ੍ਹਾਂ ਦੀ ਕਿਊਟਨੈੱਸ ਦੇਖਣ ਵਾਲੀ ਹੈ। ਫੈਨਜ਼ ਨੂੰ ਅਦਾਕਾਰਾ ਦੀਆਂ ਇਹ ਪੁਰਾਣੀਆਂ ਤਸਵੀਰਾਂ ਖੂਬ ਪਸੰਦ ਆ ਰਹੀਆਂ ਹਨ।

ਇੱਕ ਯੂਜ਼ਰ ਨੇ ਲਿਖਿਆ ਹੈ ਆਪ ਤੋਂ ਪਹਿਲੇ ਬਹੁਤ ਅੱਛੇ ਥੇ ਔਰ ਅਭ ਬੀ ਬਹੁਤ ਅੱਛੇ ਹੋ। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ- ਬਹੁਤ ਸੁੰਦਰ ਹੋ ਮੈਮ...ਕੌਣ ਸੇ ਸਾਲ ਕੀ ਹਾਂ..। ਇਸ ਤਰ੍ਹਾਂ ਫੈਨਜ਼ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਦੱਸ ਦਈਏ ਉਪਾਸਨਾ ਸਿੰਘ ਨੇ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਸਾਲ 1986 ਵਿੱਚ ਕੀਤੀ ਸੀ। ਉਨ੍ਹਾਂ ਨੇ ਫ਼ਿਲਮ ‘ਬਾਬੂਲ’ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਉਹਨਾਂ ਨੇ ਹੁਣ ਤੱਕ ਲਗਭਗ 75 ਫਿਲਮਾਂ ਵਿੱਚ ਕੰਮ ਕੀਤਾ ਹੈ। ਉਪਾਸਨਾ ਨੇ ਕਈ ਬਾਲੀਵੁੱਡ ਫ਼ਿਲਮਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਹਾਲ ਵਿੱਚ ਉਹ ਫ਼ਿਲਮ ‘ਬਾਈ ਜੀ ਕੁੱਟਣਗੇ’ ਵਿੱਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ।