Advertisment

ਹੁਸ਼ਿਆਰਪੁਰ ਦੀ ਜੰਮਪਲ ਉਪਾਸਨਾ ਸਿੰਘ ਨੇ 13 ਸਾਲ ਦੀ ਉਮਰ ‘ਚ ਕੰਮ ਕਰਨਾ ਕਰ ਦਿੱਤਾ ਸੀ ਸ਼ੁਰੂ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਫ਼ਿਲਮੀ ਸਫ਼ਰ

author-image
By Shaminder
New Update
ਹੁਸ਼ਿਆਰਪੁਰ ਦੀ ਜੰਮਪਲ ਉਪਾਸਨਾ ਸਿੰਘ ਨੇ 13 ਸਾਲ ਦੀ ਉਮਰ ‘ਚ ਕੰਮ ਕਰਨਾ ਕਰ ਦਿੱਤਾ ਸੀ ਸ਼ੁਰੂ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਫ਼ਿਲਮੀ ਸਫ਼ਰ
Advertisment
ਉਪਾਸਨਾ ਸਿੰਘ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।ਆਪਣੀ ਅਦਾਕਾਰੀ ਦੀ ਬਦੌਲਤ ਉਹ ਹਰ ਕਿਸੇ ਦੀ ਪਸੰਦ ਬਣੇ ਹੋਏ ਹਨ । ਪਿਛਲੇ ਕਈ ਦਹਾਕਿਆਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਆਪਣੀਆਂ ਫ਼ਿਲਮਾਂ ‘ਚ ਜਿੱਥੇ ਸੰਜੀਦਾ ਕਿਰਦਾਰ ਨਿਭਾਏ ਹਨ। ਉੱਥੇ ਕਈ ਹਲਕੀ ਫੁਲਕੀ ਕਮੇਡੀ ਵਾਲੇ ਕਿਰਦਾਰ ਵੀ ਨਿਭਾਏ ਹਨ ਅਤੇ ਹਰ ਕਿਰਦਾਰ ‘ਚ ਉਹ ਆਪਣੀ ਅਦਾਕਾਰੀ ਦੇ ਨਾਲ ਜਾਨ ਪਾ ਦਿੰਦੇ ਹਨ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਕਰੀਅਰ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਣ ਜਾ ਰਹੇ ਹਾਂ । https://www.instagram.com/p/CBFZ-Gppu9p/ ਉਪਾਸਨਾ ਸਿੰਘ ਕਿਸੇ ਪਹਿਚਾਣ ਦੀ ਮੁਹਤਾਜ਼ ਨਹੀਂ ਹੈ । ਉਪਾਸਨਾ ਸਿੰਘ ਦਾ ਜਨਮ 29  ਜੂਨ 1975 ਨੂੰ ਹੁਸ਼ਿਆਰਪੁਰ ‘ਚ ਹੋਇਆ ਸੀ । ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ । ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ।
Advertisment
https://www.instagram.com/p/CAucex-pfSQ/ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਹੁਸ਼ਿਆਰਪੁਰ ਤੋਂ ਹੀ ਪੂਰੀ ਕੀਤੀ ਅਤੇ ਡ੍ਰਾਮੈਟਿਕ ਆਰਟ ‘ਚ ਡਿਗਰੀ ਕੀਤੀ ਹੈ । ਉਪਾਸਨਾ ਸਿੰਘ ਮਹਿਜ਼ ਸੱਤ ਸਾਲ ਦੇ ਸਨ ਜਦੋਂ ਉਨ੍ਹਾਂ ਨੇ ਦੂਰਦਰਸ਼ਨ ‘ਤੇ ਪ੍ਰੋਗਰਾਮ ਦਿੰਦੇ ਸਨ ਪਰ ਬਾਰਾਂ ਤੇਰਾਂ ਸਾਲ ਦੀ ਉਮਰ ‘ਚ ਹੀ ਆਪਣੇ ਲੰਬੇ ਕੱਦ ਕਾਠ ਕਾਰਨ ਉਨ੍ਹਾਂ ਨੂੰ ਹੀਰੋਇਨ ਅਤੇ ਸਟੇਜ ਦੇ ਹੋਰ ਪ੍ਰੋਗਰਾਮ ਵੀ ਮਿਲਣ ਲੱਗ ਪਏ ਸਨ । https://www.instagram.com/p/CAAR9MIpqYU/ ਉਪਾਸਨਾ ਸਿੰਘ ਦਾ ਵਿਆਹ ਟੈਲੀਵਿਜ਼ਨ ਅਦਾਕਾਰ ਨੀਰਜ ਭਾਰਦਵਾਜ ਨਾਲ ਹੋਇਆ ਹੈ । ਉਪਾਸਨਾ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ ਉੱਨੀ ਸੌ ਅਠਾਸੀ ‘ਚ ਰਾਜਸਥਾਨੀ ਫ਼ਿਲਮ ਬਾਈ ਚਲੀ ਸਾਸਰੇ ਨਾਲ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਪੰਜਾਬੀ ਫ਼ਿਲਮਾਂ ਦੇ ਵੀ ਆਫਰ ਮਿਲਣ ਲੱਗ ਪਏ ਸਨ । publive-image ਪੰਜਾਬੀ ਫ਼ਿਲਮ ‘ਬਦਲਾ ਜੱਟੀ ਦਾ’,ਸੂਬੇਦਾਰ,ਬਾਬੁਲ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਅਤੇ ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ। https://www.instagram.com/p/B_b3SKUJ6SC/ ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੰਦੀ ਫ਼ਿਲਮਾਂ ਅਤੇ ਸੀਰੀਅਲਸ ਵਿੱਚ ਵੀ ਕੰਮ ਕੀਤਾ । ਜਿਸ ‘ਚ ਫੂਲਵਤੀ,ਗੰਗਾ ਕੀ ਸੌਗੰਧ ,ਬੇਦਰਦੀ,ਇਨਸਾਫ਼ ਕੀ ਦੇਵੀ ਸਣੇ ਕਈ ਹਿੰਦੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਰਾਮਵਤੀ ‘ਚ ਉਨ੍ਹਾਂ ਨੇ ਇੱਕ ਡਾਕੂ ਦੀ ਭੂਮਿਕਾ ਨੂੰ ਵੀ ਕਾਫੀ ਸ਼ਲਾਘਾ ਮਿਲੀ ਸੀ ।ਉਹ ਇੱਕ ਅਜਿਹੀ ਅਦਾਕਾਰਾ ਹਨ ਜਿਨ੍ਹਾਂ ਨੇ ਤਿੰਨ ਭਾਸ਼ਾਵਾਂ ‘ਚ ਫ਼ਿਲਮਾਂ ਕਰਕੇ ਇੱਕ ਰਿਕਾਰਡ ਕਾਇਮ ਕੀਤਾ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਭੋਜਪੁਰੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment