ਉਪਾਸਨਾ ਸਿੰਘ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਵੀਡੀਓ, ਪਹਾੜਾਂ ਦੀ ਕਰਵਾਈ ਸੈਰ

Written by  Shaminder   |  November 24th 2021 02:06 PM  |  Updated: November 24th 2021 02:06 PM

ਉਪਾਸਨਾ ਸਿੰਘ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਵੀਡੀਓ, ਪਹਾੜਾਂ ਦੀ ਕਰਵਾਈ ਸੈਰ

ਉਪਾਸਨਾ ਸਿੰਘ (Upasana Singh) ਇੱਕ ਅਜਿਹੀ ਅਦਾਕਾਰਾ  (Actress) ਹੈ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।ਉਹ ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਪਹਾੜਾਂ ਦਾ ਇੱਕ ਵੀਡੀਓ ਸਾਂਝਾ ਕਰ ਰਹੀ ਹੈ ।

Upasana image From instagram

ਹੋਰ ਪੜ੍ਹੋ : ਕੈਟਰੀਨਾ ਕੈਫ ਨੇ ਵਿੱਕੀ ਕੌਸ਼ਲ ਦੇ ਨਾਲ ਵਿਆਹ ਤੋਂ ਪਹਿਲਾਂ ਲਿਆ ਬ੍ਰੇਕ, ਦੋਵਾਂ ਦੀ ਰੋਮਾਂਟਿਕ ਤਸਵੀਰ ਹੋ ਰਹੀ ਵਾਇਰਲ

ਜਿਸ ‘ਚ ਉਹ ਪਹਾੜਾਂ ਦੀ ਸੈਰ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਦੇ ਨਾਲ ਹੀ ਪਹਾੜਾਂ ਦਾ ਇਹ ਨਜ਼ਾਰਾ ਆਪਣੇ ਪ੍ਰਸ਼ੰਸਕਾਂ ਦੇ ਨਾਲ ਵੀ ਸਾਂਝਾ ਕਰ ਰਹੀ ਹੈ । ਦੱਸ ਦਈਏ ਕਿ ਉਪਾਸਨਾ ਸਿੰਘ ਆਪਣੀ ਸ਼ੂਟਿੰਗ ਦੇ ਸੈੱਟ ‘ਤੇ ਮੌਜੂਦ ਹੈ ਅਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਇਸ ਵੀਡੀਓ ਨੂੰ ਸਾਂਝਾ ਕਰਦੀ ਹੋਈ ਨਜ਼ਰ ਆ ਰਹੀ ਹੈ ।

Upasana Singh

image From instagramਉਪਾਸਨਾ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਭਾਵੇਂ ਉਹ ਪੰਜਾਬੀ ਇੰਡਸਟਰੀ ਹੋਵੇ ਜਾਂ ਫਿਰ ਬਾਲੀਵੁੱਡ ਇੰਡਸਟਰੀ ਹੋਵੇ । ਉਪਾਸਨਾ ਸਿੰਘ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ । ਜਲਦ ਹੀ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ । ਜਿਸ ਨੂੰ ਲੈ ਕੇ ਉਹ ਬਹੁਤ ਹੀ ਐਕਸਾਈਟਿਡ ਵੀ ਹੈ । ਉਪਾਸਨਾ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਹੁਤ ਹੀ ਛੋਟੀ ਉਮਰ ‘ਚ ਕਰ ਦਿੱਤੀ ਸੀ ।

ਉਨ੍ਹਾਂ ਨੇ ਫ਼ਿਲਮ ‘ਬਾਬੂਲ’ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਉਹਨਾਂ ਨੇ ਹੁਣ ਤੱਕ ਲਗਭਗ ੭੫ ਫਿਲਮਾਂ ਵਿੱਚ ਕੰਮ ਕੀਤਾ ਹੈ। ਉਪਾਸਨਾ ਨੇ ਕਈ ਬਾਲੀਵੁੱਡ ਫ਼ਿਲਮਾਂ ਦੇ ਨਾਲ ਪੰਜਾਬੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ। ਉਪਾਸਨਾ ਸਿੰਘ ਦਾ ਵਿਆਹ ਟੀਵੀ ਸੀਰੀਅਲ ਦੇ ਨਾਮੀ ਐਕਟਰ ਨੀਰਜ ਭਾਰਦਵਾਜ ਨਾਲ ਹੋਇਆ ਹੈ।  ਪੰਜਾਬ ਦੀ ਰਹਿਣ ਵਾਲੀ ਉਪਾਸਨਾ ਨੇ ਅਭਿਨੇਤਾ ਨੀਰਜ ਭਾਰਦਵਾਜ ਨਾਲ ਟੀ ਵੀ ਸੀਰੀਅਲ ‘ਏ ਦਿਲ-ਏ-ਨਦਾਨ’ ‘ਚ ਇਕੱਠੇ ਕੰਮ ਕੀਤਾ ਸੀ। ਇਸ ਸਮੇਂ ਦੌਰਾਨ ਦੋਵਾਂ ਨੇ ਇਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਅਤੇ ਵਿਆਹ ਕਰਨ ਦਾ ਫੈਸਲਾ ਕੀਤਾ। ਦੋਵੇਂ ਹੈਪਲੀ ਮੈਰੀਡ ਲਾਈਫ ਬਿਤਾ ਰਹੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network