
Home Remedies For Sore Throat: ਜਦੋਂ ਮੌਸਮ ਬਦਲਦਾ ਹਾਂ ਤਾਂ ਮੌਸਮੀ ਬੁਖਾਰ ਅਤੇ ਗਲੇ ਦੀ ਖਰਾਸ਼ ਲੋਕਾਂ ਵਿੱਚ ਬਹੁਤ ਆਮ ਸਮੱਸਿਆ ਹੋ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਆਪਣੇ ਇਸ ਲੇਖ ਰਾਹੀਂ ਗਲੇ ਦੀ ਖਰਾਸ਼ ਦੂਰ ਕਰਨ ਦੇ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ। ਇਸ ਨਾਲ ਤੁਹਾਨੂੰ ਗਲੇ ਦੇ ਦਰਦ ਤੇ ਖਰਾਸ਼ ਤੋਂ ਰਾਹਤ ਮਿਲੇਗੀ।

ਕਿਉਂ ਹੁੰਦੀ ਹੈ ਗਲੇ ਦੀ ਖਰਾਸ਼ ਦੀ ਸਮੱਸਿਆ
ਦਰਅਸਲ ਗਲੇ ਵਿੱਚ ਖਰਾਸ਼ ਦੀ ਸਮੱਸਿਆ ਵਾਇਰਲ ਅਤੇ ਬੈਕਟੀਰੀਅਲ ਇਨਫੈਕਸ਼ਨ ਕਾਰਨ ਹੁੰਦੀ ਹੈ। ਇਸ ਨਾਲ ਗਲੇ ਵਿੱਚ ਸੋਜ ਵੀ ਆ ਜਾਂਦੀ ਹੈ। ਗਲੇ ਵਿੱਚ ਖਰਾਸ਼ ਕਾਰਨ ਕਈ ਵਾਰ ਖਾਣ-ਪੀਣ ਵਿੱਚ ਤਕਲੀਫ ਹੁੰਦੀ ਹੈ ਅਤੇ ਭੋਜਨ ਨਿਗਲਣ ਵਿੱਚ ਵੀ ਮੁਸ਼ਕਿਲ ਹੁੰਦੀ ਹੈ। ਲੋਕ ਇਸਦੇ ਲਈ ਕਈ ਤਰ੍ਹਾਂ ਦੀਆਂ ਐਂਟੀ-ਬਾਇਓਟਿਕ ਦਵਾਈਆਂ ਲੈਂਦੇ ਹਨ ਪਰ ਆਰਾਮ ਨਾ ਮਿਲਣ 'ਤੇ ਪਰੇਸ਼ਾਨ ਹੁੰਦੇ ਹਨ।
ਗਲੇ ਦੀ ਖਰਾਸ਼ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ
ਐਪਲ ਸਾਈਡਰ ਵਿਨੇਗਰ
ਸਿਰਕਾ ਸਾਡੇ ਘਰਾਂ ਵਿੱਚ ਆਮ ਹੀ ਵਰਤਿਆ ਜਾਂਦਾ ਹੈ। ਜੇਕਰ ਤੁਹਾਨੂੰ ਗਲੇ ਵਿੱਚ ਖਰਾਸ਼ ਦੀ ਸਮੱਸਿਆ ਹੈ ਤਾਂ ਤੁਸੀਂ ਐਪਲ ਸਾਈਡਰ ਵਿਨੇਗਰ ਦਾ ਇਸਤੇਮਾਲ ਕਰ ਸਕਦੇ ਹੋ। ਇਹ ਇੱਕ ਵਧੀਆ ਟੌਨਿਕ ਦੇ ਤੌਰ 'ਤੇ ਕੰਮ ਕਰਦਾ ਹੈ। ਇਸ ਵਿੱਚ ਮੌਜੂਦ ਐਸੀਟਿਕ ਐਸਿਡ ਬੈਕਟੀਰੀਆ ਨਾਲ ਲੜਨ ਵਿੱਚ ਮਦਦ ਕਰਦਾ ਹੈ। ਇਸ ਲਈ ਤੁਹਾਨੂੰ 1 ਕੱਪ ਕੋਸੇ ਪਾਣੀ ਵਿੱਚ 1 ਚਮਚ ਸਿਰਕਾ ਅਤੇ 1 ਚਮਚ ਸ਼ਹਿਦ ਮਿਲਾ ਕੇ ਬਣਾਉਣ ਹੈ ਅਤੇ ਇਸ ਨੂੰ ਟੌਨਿਕ ਵਾਂਗ ਲੈਣਾ ਹੈ।

ਮੁਲੱਠੀ
ਤੁਸੀਂ ਅਕਸਰ ਬਜ਼ੁਰਗਾਂ ਕੋਲੋਂ ਮੁਲੱਠੀ ਦੇ ਫਾਇਦਿਆਂ ਬਾਰੇ ਸੁਣਿਆ ਹੋਵੇਗਾ। ਇਸ ਵਿੱਚ ਐਂਟੀਵਾਇਰਲ, ਐਂਟੀ-ਇੰਫਲੇਮੇਟਰੀ ਅਤੇ ਐਂਟੀਬੈਕਟੀਰੀਅਲ ਗੁਣ ਗਲੇ ਦੀ ਖਰਾਸ਼ ਵਿੱਚ ਆਰਾਮ ਦੇਣ ਲਈ ਜਾਣੇ ਜਾਂਦੇ ਹਨ। ਇਹ ਐਸਪਰੀਨ ਵਾਂਗ ਕੰਮ ਕਰਦੀ ਹੈ। ਤੁਸੀਂ ਇਸ ਦਾ ਪਾਊਡਰ ਬਣਾ ਕੇ ਲੈ ਸਕਦੇ ਹੋ ਜਾਂ ਇਸਨੂੰ ਪਾਣੀ ਵਿੱਚ ਉਬਾਲ ਕੇ ਗਰਾਰੇ ਕਰ ਸਕਦੇ ਹੋ।
ਗਰਾਰੇ ਕਰੋ
ਗਲੇ ਦੀ ਖਰਾਸ਼ ਨੂੰ ਦੂਰ ਕਰਨ ਦਾ ਇਹ ਸਭ ਤੋਂ ਪੁਰਾਣਾ ਅਤੇ ਅਸਰਦਾਰ ਤਰੀਕਾ ਹੈ। ਜੇਕਰ ਤੁਹਾਨੂੰ ਗਲੇ ਦੀ ਖਰਾਸ਼ ਪਰੇਸ਼ਾਨ ਕਰ ਰਹੀ ਹੈ ਤਾਂ ਕੋਸੇ ਪਾਣੀ ਵਿੱਚ ਲੂਣ ਮਿਲਾ ਕੇ ਗਰਾਰੇ ਕਰਨ ਨਾਲ ਤੁਹਾਨੂੰ ਆਰਾਮ ਮਿਲੇਗਾ। ਇਸ ਤਰ੍ਹਾਂ ਕਰਨ ਨਾਲ ਤੁਹਾਡੇ ਗਲੇ ਵਿੱਚ ਆਈ ਸੋਜ ਵੀ ਘੱਟ ਹੁੰਦੀ ਹੈ ਪਰ ਧਿਆਨ ਰਹੇ ਕਿ ਪਾਣੀ ਕੋਸਾ ਹੀ ਹੋਵੇ, ਗਰਮ ਪਾਣੀ ਨਾਲ ਟਿਸ਼ੂ ਨੂੰ ਨੁਕਸਾਨ ਹੋ ਸਕਦਾ ਹੈ।

ਹੋਰ ਪੜ੍ਹੋ: Kitchen Tips: ਕਦੇ ਨਾਂ ਸੁੱਟੋ ਇਨ੍ਹਾਂ ਤਿੰਨ ਫਲ ਤੇ ਸਬਜ਼ੀਆਂ ਦੇ ਛਿਲਕੇ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ
ਸ਼ਹਿਦ
ਘਰੇਲੂ ਨੁਸਖਿਆਂ ਵਿੱਚ ਸ਼ਹਿਦ ਦੇ ਲਾਜਵਾਬ ਫਾਇਦੇ ਹਨ। ਇਸ ਵਿੱਚ ਐਂਟੀਆਕਸੀਡੈਂਟਸ ਦੀ ਮਾਤਰਾ ਭਰਪੂਰ ਹੁੰਦੀ ਹੈ ਅਤੇ ਨਾਲ ਹੀ ਐਂਟੀ-ਇੰਫਲੇਮੇਟਰੀ ਅਤੇ ਐਂਟੀਬੈਕਟੀਰੀਅਲ ਗੁਣ ਵੀ ਹੁੰਦੇ ਹਨ ਜੋ ਤੁਹਾਡੇ ਗਲੇ ਨੂੰ ਆਰਾਮ ਦੇਣ ਵਿੱਚ ਸਹਾਇਤਾ ਕਰਦੇ ਹਨ। ਤੁਸੀਂ ਸ਼ਹਿਦ ਨੂੰ ਕੋਸੇ ਪਾਣੀ ਵਿੱਚ ਮਿਲਾ ਕੇ ਲੈ ਸਕਦੇ ਹੋ ਜਾਂ ਇਸਨੂੰ ਅਦਰਕ ਦੇ ਨਾਲ ਮਿਲਾ ਕੇ ਲੈ ਸਕਦੇ ਹੋ।