ਅਯੁੱਧਿਆ 'ਚ ਬਣਿਆ 'ਲਤਾ ਮੰਗੇਸ਼ਕਰ ਚੌਂਕ', ਲਤਾ ਜੀ ਦੀ ਯਾਦ 'ਚ ਸਥਾਪਿਤ ਕੀਤੀ ਗਈ 14 ਟਨ ਦੀ ਵੀਣਾ

written by Pushp Raj | September 28, 2022 11:31am

Lata Mangeshkar Chownk News: ਅੱਜ ਭਾਰਤ ਰਤਨ ਲਤਾ ਮੰਗੇਸ਼ਕਰ ਦਾ 93ਵਾਂ ਜਨਮ ਦਿਹਾੜਾ ਹੈ। ਇਸ ਖ਼ਾਸ ਮੌਕੇ 'ਤੇ ਸੀਐਮ ਯੋਗੀ ਅੱਜ ਰਾਮਨਗਰੀ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਉਦਘਾਟਨ ਕਰਨਗੇ। ਪੀਐਮ ਮੋਦੀ ਨੇ ਟਵੀਟ ਕਰ ਲਤਾ ਮੰਗੇਸ਼ਕਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

Image Source: Twitter

ਪੀਐਮ ਮੋਦੀ ਨੇ ਲਤਾ ਜੀ ਨੂੰ ਦਿੱਤੀ ਸ਼ਰਧਾਂਜਲੀ

ਪੀਐਮ ਮੋਦੀ ਨੇ ਲਤਾ ਮੰਗੇਸ਼ਕਰ ਦੇ 93ਵੇਂ ਜਨਮ ਦਿਹਾੜੇ 'ਤੇ ਟਵੀਟ ਕੀਤਾ ਅਤੇ ਲਿਖਿਆ ਕਿ ਲਤਾ ਦੀਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ਰਧਾਂਜਲੀ। ਬਹੁਤ ਕੁਝ ਹੈ ਜੋ ਮੈਨੂੰ ਯਾਦ ਹੈ... ਉਹ ਅਣਗਿਣਤ ਵਾਰਤਾਲਾਪਾਂ ਵਿੱਚ ਮੇਰੇ ਉੱਤੇ ਪਿਆਰ ਦੀ ਵਰਖਾ ਕਰਦੀ ਰਹੀ ਹੈ। ਮੈਨੂੰ ਖੁਸ਼ੀ ਹੈ ਕਿ ਅੱਜ ਅਯੁੱਧਿਆ ਵਿੱਚ ਇੱਕ ਚੌਕ ਦਾ ਨਾਂ ਉਨ੍ਹਾਂ ਦੇ ਨਾਮ 'ਤੇ ਰੱਖਿਆ ਜਾਵੇਗਾ। ਇਹ ਉਨ੍ਹਾਂ ਦੇ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।

ਮੀਡੀਆ ਰਿਪੋਰਟਸ ਦੇ ਮੁਤਾਬਕ ਭਾਰਤ ਰਤਨ ਲਤਾ ਮੰਗੇਸ਼ਕਰ ਦੀ 93ਵੀਂ ਜਯੰਤੀ ਦੇ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿਤਿਯਾਨਾਥ ਅੱਜ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਉਦਘਾਟਨ ਕਰਨਗੇ। ਇਸ ਮੌਕੇ ਪੀਐਮ ਮੋਦੀ ਦਾ ਇੱਕ ਵੀਡੀਓ ਸੰਦੇਸ਼ ਵੀ ਸੁਣਾਇਆ ਜਾਵੇਗਾ।

Image Source: Twitter

ਇਸ ਚੌਂਕ ਦੀ ਖ਼ਾਸ ਗੱਲ ਇਹ ਹੈ ਕਿ ਇਸ ਚੌਂਕ ਨੂੰ ਬਾਲੀਵੁੱਡ ਦੀ ਦਿੱਗਜ਼ ਗਾਇਕਾ ਲਤਾ ਮੰਗੇਸ਼ਕਰ ਜੀ ਦੀ ਯਾਦ ਵਿੱਚ ਬਣਾਇਆ ਗਿਆ ਹੈ। ਅਯੁੱਧਿਆ ਦੇ ਇਸ ਚੌਕ 'ਤੇ 40 ਫੁੱਟ ਲੰਬੀ ਵੀਣਾ ਲਗਾਈ ਗਈ ਹੈ, ਜਿਸ ਦਾ ਵਜ਼ਨ ਲਗਭਗ 14 ਟਨ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਵੀਨਾ ਨੂੰ ਮਾਸਟਰ ਸ਼ਿਲਪਕਾਰ ਰਾਮ ਵਾਂਜੀ ਸੁਤਾਰ ਨੇ ਡਿਜ਼ਾਈਨ ਕੀਤਾ ਹੈ। ਰਾਮ ਵਨਜੀ ਸੁਤਾਰ ਨੇ ਗੁਜਰਾਤ ਵਿੱਚ ਸਟੈਚੂ ਆਫ਼ ਯੂਨਿਟੀ (ਦੁਨੀਆ ਦੀ ਸਭ ਤੋਂ ਉੱਚੀ ਮੂਰਤੀ) ਨੂੰ ਵੀ ਡਿਜ਼ਾਈਨ ਕੀਤਾ ਸੀ। ਰਾਮ ਸੁਤਾਰ ਵੀ ਆਪਣੇ ਬੇਟੇ ਨਾਲ ਅਯੁੱਧਿਆ ਪਹੁੰਚ ਚੁੱਕੇ ਹਨ।

Image Source: Twitter

ਹੋਰ ਪੜ੍ਹੋ: ਬਾਲੀਵੁੱਡ ਦੀ ਦਿੱਗਜ਼ ਗਾਇਕਾ ਲਤਾ ਮੰਗੇਸ਼ਕਰ ਦਾ ਅੱਜ ਹੈ ਜਨਮ ਦਿਹਾੜਾ, ਜਾਣੋ ਉਨ੍ਹਾਂ ਬਾਰੇ ਖ਼ਾਸ ਗੱਲਾਂ

ਜਾਣਕਾਰੀ ਮੁਤਾਬਕ ਵੀਣਾ ਅਯੁੱਧਿਆ ਦੇ ਮਸ਼ਹੂਰ ਨਯਾ ਘਾਟ ਕਰਾਸਿੰਗ 'ਤੇ ਲਗਾਈ ਜਾਵੇਗੀ, ਜਿਸ ਦਾ ਨਾਂ ਹੁਣ ਭਾਰਤ ਰਤਨ ਐਵਾਰਡੀ ਮਰਹੂਮ ਲਤਾ ਮੰਗੇਸ਼ਕਰ ਦੇ ਨਾਂ 'ਤੇ ਰੱਖਿਆ ਗਿਆ ਹੈ। ਨੋਇਡਾ ਸਥਿਤ ਆਰਕੀਟੈਕਟ ਰੰਜਨ ਮੋਹੰਤੀ ਨੇ ਇਸ ਸਮ੍ਰਿਤੀ ਚੌਕ ਨੂੰ ਡਿਜ਼ਾਈਨ ਕੀਤਾ ਹੈ। ਵੀਣਾ ਦੀ ਸਥਾਪਨਾ ਦੇ ਨਾਲ ਹੀ ਇੱਥੇ ਲਤਾ ਮੰਗੇਸ਼ਕਰ ਦੇ ਪ੍ਰਸਿੱਧ ਭਜਨ ਵੀ ਸੁਣੇ ਜਾਣਗੇ। ਸੂਬੇ ਦੀ ਯੋਗੀ ਸਰਕਾਰ ਨੇ ਇਸ ਕੰਮ ਲਈ 7.9 ਕਰੋੜ ਰੁਪਏ ਜਾਰੀ ਕੀਤੇ ਸਨ।

You may also like