Advertisment

ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਵਰੁਣ ਧਵਨ ਤੇ ਸ਼ਰਧਾ ਕਪੂਰ ਦੀ ਫ਼ਿਲਮ ‘ਸਟ੍ਰੀਟ ਡਾਂਸਰ ਥ੍ਰੀਡੀ’ ਦਾ ਸ਼ਾਨਦਾਰ ਟਰੇਲਰ, ਦੇਖੋ ਵੀਡੀਓ

author-image
By Lajwinder kaur
New Update
ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਵਰੁਣ ਧਵਨ ਤੇ ਸ਼ਰਧਾ ਕਪੂਰ ਦੀ ਫ਼ਿਲਮ ‘ਸਟ੍ਰੀਟ ਡਾਂਸਰ ਥ੍ਰੀਡੀ’ ਦਾ ਸ਼ਾਨਦਾਰ ਟਰੇਲਰ, ਦੇਖੋ ਵੀਡੀਓ
Advertisment
ਬਾਲੀਵੁੱਡ ਦੇ ਮਸ਼ਹੂਰ ਕੋਰੀਓਗਰਾਫਰ ਅਤੇ ਨਿਰਦੇਸ਼ਕ ਰੈਮੋ ਡਿਸੂਜ਼ਾ ਵੱਲੋਂ ਡਾਇਰੈਕਟ ਕੀਤੀ ਫ਼ਿਲਮ ਸਟ੍ਰੀਟ ਡਾਂਸਰ ਥ੍ਰੀਡੀ ਦਾ ਸ਼ਾਨਦਾਰ ਟਰੇਲਰ ਰਿਲੀਜ਼ ਹੋ ਚੁੱਕਿਆ ਹੈ। ਜਿਸ ‘ਚ ਵਰੁਣ ਧਵਨ ਤੇ ਸ਼ਰਧਾ ਕਪੂਰ ਦੀ ਸ਼ਾਨਦਾਰ ਅਦਾਕਾਰੀ ਦੇ ਨਾਲ ਬਾਕਮਾਲ ਡਾਂਸ ਵੀ ਦੇਖਣ ਨੂੰ ਮਿਲ ਰਿਹਾ ਹੈ।
Advertisment
ਹੋਰ ਵੇਖੋ:ਅਖਿਲ ਲੈ ਕੇ ਆ ਰਹੇ ਨਵਾਂ ਗੀਤ ‘ਕੱਲਾ ਸੋਹਣਾ ਨਹੀਂ’, ਪੋਸਟਰ ਛਾਇਆ ਸ਼ੋਸਲ ਮੀਡੀਆ ‘ਤੇ ਇਸ ਤੋਂ ਇਲਾਵਾ ਇੰਡੀਆ ਦੇ ਗ੍ਰੇਟ ਡਾਂਸਰ ਪ੍ਰਭੁਦੇਵਾ ਵੀ ਨਜ਼ਰ ਆ ਰਹੇ ਹਨ। ਟਰੇਲਰ ‘ਚ ਦਿਖਾਇਆ ਗਿਆ ਹੈ ਕਿ ਦੋ ਗੁਆਂਢੀ ਦੇਸ਼ਾਂ ਦਾ ਕੋਈ ਵੀ ਮੁਕਾਬਲਾ ਹੋਵੇ ਹਮੇਸ਼ਾਂ ਇੱਕ ਦੂਜੇ ਨੂੰ ਸ਼ਾਨਦਾਰ ਟੱਕਰ ਦਿੰਦੇ ਹੋਏ ਨਜ਼ਰ ਆਉਂਦੇ ਹਨ,  ਭਾਵੇਂ ਉਹ ਕ੍ਰਿਕੇਟ ਜਗਤ ਹੋਵੇ ਜਾਂ ਫਿਰ ਕੋਈ ਡਾਂਸ ਮੁਕਾਬਲਾ। publive-image ਵੀਡੀਓ ‘ਚ ਵਰੁਣ ਧਵਨ, ਸ਼ਰਧਾ ਕਪੂਰ, ਪ੍ਰਭੁਦੇਵਾ, ਨੋਰਾ ਫਤੇਹੀ ਦੇ ਦਿਲਕਸ਼ ਡਾਂਸ ਮੁਵ ਦੇਖਣ ਨੂੰ ਮਿਲ ਰਹੇ ਹਨ। ਟਰੇਲਰ ਦਰਸ਼ਕਾਂ ਦਾ ਦਿਲ ਜਿੱਤਣ ‘ਚ ਪੂਰੀ ਤਰ੍ਹਾਂ ਕਾਮਯਾਬ ਰਿਹਾ ਹੈ। ਜਿਸਦੇ ਚੱਲਦੇ ਟਰੇਲਰ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। ਟੀ-ਸੀਰੀਜ਼ ਦੇ ਲੇਬਲ ਹੇਠ ਟਰੇਲਰ ਨੂੰ ਰਿਲੀਜ਼ ਕੀਤਾ ਗਿਆ ਹੈ। ਦੱਸ ਦਈਏ ਇਸ ਫ਼ਿਲਮ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਵੀ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ 24 ਜਨਵਰੀ ਨੂੰ ਸਿਨੇਮਾ ਘਰਾਂ ‘ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment