ਤਸਵੀਰ ‘ਚ ਨਜ਼ਰ ਆ ਰਿਹਾ ਫੁਕਰਾ ਜਵਾਕ, ਅੱਜ ਹੈ ਬਾਲੀਵੁੱਡ ਦਾ ਅਦਾਕਾਰ, ਪੰਜਾਬੀ ਫ਼ਿਲਮਾਂ ‘ਚ ਵੀ ਕਰ ਚੁੱਕਿਆ ਹੈ ਕੰਮ, ਕੀ ਤੁਸੀਂ ਪਹਿਚਾਣਿਆ?

written by Lajwinder kaur | July 06, 2020

ਸੋਸ਼ਲ ਮੀਡੀਆ ਉੱਤੇ ਪੁਰਾਣੀ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ । ਮਨੋਰੰਜਨ ਜਗਤ ਦੇ ਨਾਲ ਜੁੜੇ ਕਲਾਕਾਰਾਂ ਦੀਆਂ ਬਚਪਨ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ ।   ਹੋਰ ਵੇਖੋ:ਟੀਵੀ ਅਦਾਕਾਰਾ ਸੰਗੀਤਾ ਚੌਹਾਨ ਨੇ ਪਹਿਲੀ ਵਾਰ ਸ਼ੇਅਰ ਕੀਤੀਆਂ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਵਿਆਹ ‘ਤੇ ਪਾਇਆ ਸੀ ਪੰਜਾਬੀ ਸੂਟ ਤਸਵੀਰ ‘ਚ ਨਜ਼ਰ ਆ ਰਿਹਾ ਸਟਾਈਲਿਸ਼ ਲੁੱਕ ਵਾਲਾ ਜਵਾਕ ਨੂੰ ਕੀ ਤੁਸੀਂ ਪਹਿਚਾਣਿਆ । ਚਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ਇਹ ਜਵਾਕ ਹੈ ਕੌਣ । ਜੀ ਹਾਂ ਇਹ ਨੇ ਫੁਕਰੇ ਫ਼ਿਲਮ ਦੇ ਨਾਲ ਵਾਹ ਵਾਹੀ ਖੱਟਣ ਵਾਲੇ ‘ਫੁਕਰੇ’ ਵਰੁਣ ਸ਼ਰਮਾ । ਵਰੁਮ ਸ਼ਰਮਾ ਜਿਨ੍ਹਾਂ ਦਾ ਸਬੰਧ ਪੰਜਾਬ ਦੇ ਨਾਲ ਹੈ । ਵਰੁਣ ਦਾ ਬਚਪਨ ਜਲੰਧਰ ਵਿੱਚ ਹੀ ਬੀਤਿਆ ਹੈ । ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਨੇ । ਉਹ ਅਮਰਿੰਦਰ ਗਿੱਲ ਦੀ ਫ਼ਿਲਮ ਅੰਗਰੇਜ ‘ਚ ਵੀ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਹ ਦਿਲਜੀਤ ਦੋਸਾਂਝ ਦੇ ਨਾਲ ਵੀ ਕੰਮ ਕਰ ਚੁੱਕੇ ਨੇ । ਉਹ ਸੁਸ਼ਾਤ ਸਿੰਘ ਰਾਜਪੂਤ ਦੇ ਨਾਲ ਛਿਛੋਰੇ ਫ਼ਿਲਮ ‘ਚ ਕੰਮ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਬਾਲੀਵੁੱਡ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਨੇ ।

0 Comments
0

You may also like