‘ਸ਼ਿਕਾਇਤ’ ਗੀਤ ‘ਚ ਦੇਖਣ ਨੂੰ ਮਿਲ ਰਹੀ ਹੈ ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਦੀ ਰੋਮਾਂਟਿਕ ਕਮਿਸਟਰੀ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ
ਬਾਲੀਵੁੱਡ ਸਿੰਗਰ ਵੇਦ ਸ਼ਰਮਾ (Ved Sharma) ਦਾ ਸਿੰਗਲ ਟਰੈਕ ਦਰਸ਼ਕਾਂ ਦੇ ਰੁਬਰੂ ਹੋ ਚੁੱਕਿਆ ਹੈ । ਇਸ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ।
‘ਸ਼ਿਕਾਇਤ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਗੀਤ ਦੇ ਵੀਡੀਓ ‘ਚ ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਇਸ ਗੀਤ ਦੇ ਬੋਲ Haarsh Limbachiyaa ਨੇ ਲਿਖੇ ਨੇ ਤੇ ਮਿਊਜ਼ਿਕ ਖੁਦ ਵੇਦ ਸ਼ਰਮਾ ਨੇ ਹੀ ਦਿੱਤਾ ਹੈ । ਇਸ ਗੀਤ ਦਾ ਵੀਡੀਓ VYRL Originals ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।
ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਹਾਲ ਹੀ ‘ਚ ਪ੍ਰਿੰਸ ਨਰੂਲਾ ਦਾ ਪੰਜਾਬੀ ਗੀਤ ‘ਫਾਲ’ ਦਰਸ਼ਕਾਂ ਦੇ ਰੁਬਰੂ ਹੋਇਆ ਹੈ ।