ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਪਰਿਵਾਰ ਨਾਲ ਬਿਤਾਇਆ ਸਮਾਂ, ਵੀਡੀਓ ਆਇਆ ਸਾਹਮਣੇ

written by Shaminder | March 21, 2022

ਵਿੱਕੀ ਕੌਸ਼ਲ  (Vicky Kaushal) ਅਤੇ ਕੈਟਰੀਨਾ ਕੈਫ (Katrina Kaif ) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਬੀਤੇ ਦਿਨ ਦੋਵਾਂ ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਜਿਸ ‘ਚ ਦੋਵੇਂ ਜਣੇ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੇ ਹਨ । ਵਾਇਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਵੀਡੀਓ ਨੂੰ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਵਿੱਕੀ ਕੌਸ਼ਲ ਆਪਣੇ ਮੰਮੀ ਪਾਪਾ ਅਤੇ ਆਪਣੀ ਸੱਸ ਦੇ ਨਾਲ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਵਿੱਕੀ ਕੌਸ਼ਲ ਦਾ ਪੂਰਾ ਪਰਿਵਾਰ ਦਿਖਾਈ ਦੇ ਰਿਹਾ ਹੈ ।

Katrina kaif with Family image From instagram

ਹੋਰ ਪੜ੍ਹੋ : ਕੀ ਵਿੱਕੀ ਕੌਸ਼ਲ ਕਨਰ ਜੌਹਰ ਤੇ ਐਮੀ ਵਿਰਕ ਨਾਲ ਕਰਨਗੇ ਆਪਣੀ ਅਗਲੀ ਫ਼ਿਲਮ , ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਦਸੰਬਰ ‘ਚ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਵਿੱਕੀ ਕੌਸ਼ਲ ਦਾ ਸਬੰਧ ਇੱਕ ਪੰਜਾਬੀ ਪਰਿਵਾਰ ਦੇ ਨਾਲ ਹੈ । ਵਿੱਕੀ ਕੌਸ਼ਲ ਦੇ ਪਿਤਾ ਹੁਸ਼ਿਆਰਪੁਰ ਦੇ ਇੱਕ ਪਿੰਡ ਦੇ ਨਾਲ ਸਬੰਧ ਰੱਖਦੇ ਹਨ । ਵਿੱਕੀ ਕੌਸ਼ਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕੁਝ ਸਮਾਂ ਪਹਿਲਾਂ ‘ਸ਼ਹੀਦ ਊਧਮ ਸਿੰਘ ‘ਤੇ ਬਣੀ ਇੱਕ ਫ਼ਿਲਮ ‘ਚ ਨਜ਼ਰ ਆਏ ਸਨ ।

Vicky Kaushal with Family image From instagram

ਜਿਸ ‘ਚ ਉਨ੍ਹਾਂ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਵਿੱਕੀ ਕੌਸ਼ਲ ਹੁਣ ਜਲਦ ਹੀ ਪੰਜਾਬੀ ਫ਼ਿਲਮ ‘ਚ ਨਜ਼ਰ ਆ ਸਕਦੇ ਹਨ । ਜਿਸ ਦਾ ਖੁਲਾਸਾ ਉਨ੍ਹਾਂ ਦੇ ਵੱਲੋਂ ਬੀਤੇ ਦਿਨੀਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਤੋਂ ਲਗਾਇਆ ਜਾ ਸਕਦਾ ਹੈ । ਵਿੱਕੀ ਕੌਸ਼ਲ ਨੇ ਐਮੀ ਵਿਰਕ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ਸੀ ਕਿ ਇੱਕਠੇ ਖੱਪ ਪਾਵਾਂਗੇ। ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਹੀ ਐਮੀ ਵਿਰਕ ਅਤੇ ਵਿੱਕੀ ਕੌਸ਼ਲ ਕਿਸੇ ਪੰਜਾਬੀ ਫ਼ਿਲਮ ‘ਚ ਨਜ਼ਰ ਆ ਸਕਦੇ ਹਨ ।

 

View this post on Instagram

 

A post shared by Viral Bhayani (@viralbhayani)

You may also like