
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ (Katrina Kaif) ਦੀ ਇੱਕ ਰੋਮਾਂਟਿਕ ਤਸਵੀਰ (Romantic Pic) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ।ਇਨ੍ਹਾਂ ਤਸਵੀਰਾਂ ‘ਚ ਇਹ ਜੋੜੀ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੇ ਹਨ । ਇਸ ਜੋੜੀ ਦੀ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ‘ਤੇ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਪ੍ਰਸ਼ੰਸਕ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਨੂੰ ਕੁਝ ਸਮਾਂ ਹੀ ਹੋਇਆ ਹੈ ।

ਹੋਰ ਪੜ੍ਹੋ : ਐਮੀ ਵਿਰਕ ਅਤੇ ਵਿੱਕੀ ਕੌਸ਼ਲ ਜਲਦ ਸਕ੍ਰੀਨ ਕਰਨਗੇ ਸਾਂਝਾ, ਵਿੱਕੀ ਕੌਸ਼ਲ ਦੇ ਨਾਲ ਐਮੀ ਵਿਰਕ ਨੇ ਕੀਤੀ ਮੁਲਾਕਾਤ
ਮਹਿਲਾ ਦਿਵਸ ‘ਤੇ ਕੈਟਰੀਨਾ ਕੈਫ ਦੀ ਉਸਦੀ ਸੱਸ ਦੇ ਨਾਲ ਬਹੁਤ ਹੀ ਖੂਬਸੂਰਤ ਤਸਵੀਰ ਵਾਇਰਲ ਹੋਈ ਸੀ । ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਆਪਣੇ ਵਿਆਹ ਨੂੰ ਬਹੁਤ ਹੀ ਨਿੱਜੀ ਰੱਖਿਆ ਸੀ ਅਤੇ ਇਸ ਵਿਆਹ ‘ਚ ਬਾਲੀਵੁੱਡ ਦੀਆਂ ਕੁਝ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।ਇਸ ਵਿਆਹ ‘ਚ ਕਿਸੇ ਵੀ ਤਰ੍ਹਾਂ ਦੀ ਵੀਡੀਓਗ੍ਰਾਫੀ ਅਤੇ ਫੋੋਟੋਗ੍ਰਾਫੀ ‘ਤੇ ਪਾਬੰਦੀ ਸੀ ।

ਪਰ ਇਸ ਦੇ ਬਾਵਜੂਦ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈਆਂ ਸਨ ।ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਲਵ ਮੈਰਿਜ ਕਰਵਾਈ ਹੈ । ਇਸ ਤੋਂ ਪਹਿਲਾਂ ਕੈਟਰੀਨਾ ਕੈਫ ਦਾ ਨਾਮ ਸਲਮਾਨ ਖ਼ਾਨ ਦੇ ਨਾਲ ਜੁੜਿਆ ਸੀ ।ਪਰ ਕੈਟਰੀਨਾ ਦੀ ਪਹਿਲੀ ਪਸੰਦ ਪੰਜਾਬੀ ਮੁੰਡਾ ਵਿੱਕੀ ਕੌਸ਼ਲ ਰਿਹਾ । ਜਿਸ ਨੇ ਕੈਟਰੀਨਾ ਦਾ ਦਿਲ ਜਿੱਤ ਲਿਆ । ਕੈਟਰੀਨਾ ਦੇ ਸਹੁਰੇ ਦਾ ਸਬੰਧ ਹੁਸ਼ਿਆਰਪੁਰ ਦੇ ਇੱਕ ਪਿੰਡ ਦੇ ਨਾਲ ਹੈ ।
View this post on Instagram