
ਵਿੱਕੀ ਕੌਸ਼ਲ (Vicky Kaushal) ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਅਦਾਕਾਰ ਨੇ ਆਪਣੀ ਪਤਨੀ ਕੈਟਰੀਨਾ ਕੈਫ (Katrina Kaif) ਦੇ ਨਾਲ ਆਪਣਾ ਜਨਮ ਦਿਨ ਮਨਾਇਆ । ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਵਿੱਕੀ ਕੌਸ਼ਲ ਆਪਣੀ ਪਤਨੀ ਦੇ ਨਾਲ ਵਿਆਹ ਤੋਂ ਬਾਅਦ ਪਹਿਲੀ ਵਾਰ ਇੱਕਠੇ ਬਰਥਡੇ ਸੈਲੀਬ੍ਰੇਟ ਕਰ ਰਹੇ ਹਨ ।
ਹੋਰ ਪੜ੍ਹੋ : ਵਿੱਕੀ ਕੌਸ਼ਲ ਨੂੰ ਮਿਲ ਕੇ ਭਾਵੁਕ ਹੋਈ ਫੀਮੇਲ ਫੈਨ, ਵੀਡੀਓ ਹੋ ਰਿਹਾ ਵਾਇਰਲ
ਇਸ ਵੀਡੀਓ ‘ਚ ਦੋਵੇਂ ਜਣੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।ਇਹ ਜੋੜੀ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ । ਵਿੱਕੀ ਕੌਸ਼ਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

ਹੋਰ ਪੜ੍ਹੋ : ਕੈਟਰੀਨਾ ਕੈਫ ਦੇ ਪ੍ਰੈਗਨੇਂਟ ਹੋਣ ਦੀਆਂ ਖ਼ਬਰਾਂ ਹੋ ਰਹੀਆਂ ਵਾਇਰਲ, ਪਰਿਵਾਰ ਵੀ ਪੱਬਾਂ ਭਾਰ
ਉਹ ਕੁਝ ਸਮਾਂ ਪਹਿਲਾਂ ਆਈ ਫ਼ਿਲਮ ‘ਸ਼ਹੀਦ ਊਧਮ ਸਿੰਘ’ ਨੂੰ ਲੈ ਕੇ ਕਾਫੀ ਚਰਚਾ ‘ਚ ਰਹੇ ਸਨ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਲੁੱਕ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ ।

ਦੋਵਾਂ ਦੇ ਵਿਆਹ ਨੂੰ ਬਹੁਤ ਹੀ ਸੀਕ੍ਰੇਟ ਰੱਖਿਆ ਗਿਆ ਸੀ ਅਤੇ ਇਸ ਵਿਆਹ ‘ਚ ਬਾਲੀਵੁੱਡ ਦੇ ਕੁਝ ਕੁ ਸਿਤਾਰੇ ਹੀ ਸ਼ਾਮਿਲ ਹੋਏ ਸਨ । ਵਿੱਕੀ ਕੌਸ਼ਲ ਪੰਜਾਬੀ ਪਰਿਵਾਰ ਦੇ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਦੇ ਪਿਤਾ ਜੀ ਦਾ ਸਬੰਧ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਾਲ ਹੈ ।
View this post on Instagram