ਸੋਸ਼ਲ ਮੀਡੀਆ ਉੱਤੇ ਛਾਇਆ ਵਿੱਕੀ ਕੌਸ਼ਲ ਦਾ ਇਹ ਡਾਂਸ ਵੀਡੀਓ, ਹਾਰਡੀ ਦੇ ਨਵੇਂ ਗੀਤ ‘BIJLEE BIJLEE’ ਉੱਤੇ ਥਿਰਕਦੇ ਨਜ਼ਰ ਆਏ ਬਾਲੀਵੁੱਡ ਐਕਟਰ

written by Lajwinder kaur | November 08, 2021 12:08pm

ਬਾਲੀਵੁੱਡ ਐਕਟਰ ਵਿੱਕੀ ਕੌਸ਼ਲ (Vicky Kaushal) ਜੋ ਕਿ  ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਹਾਲ ਹੀ ‘ਚ ਉਹ Shoojit Sircar ਵੱਲੋਂ ਬਣਾਈ ਗਈ ਫ਼ਿਲਮ ‘ਸਰਦਾਰ ਉਧਮ’ (Sardar Udham ) 'ਚ ਨਜ਼ਰ ਆਏ ਸੀ, ਇਹ ਫ਼ਿਲਮ ਵਾਹ ਵਾਹੀ ਖੱਟਣ 'ਚ ਕਾਮਯਾਬ ਰਹੀ ਹੈ। ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ। ਵਿੱਕੀ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਤਾਰੀਫਾਂ ਵਟੋਰ ਰਿਹਾ ਹੈ।

ਹੋਰ ਪੜ੍ਹੋ : ਸਿੰਗਾ ਅਤੇ ਸੰਜਨਾ ਫਸੇ ਵਿਆਹ ਦੇ ਭੰਬਲਭੂਸੇ ‘ਚ, ਹਾਸਿਆਂ ਅਤੇ ਪਿਆਰ ਦੇ ਰੰਗਾਂ ਨਾਲ ਭਰਿਆ ‘ਕਦੇ ਹਾਂ ਕਦੇ ਨਾ’ ਫ਼ਿਲਮ ਦਾ ਸ਼ਾਨਦਾਰ ਟ੍ਰੇਲਰ ਹੋਇਆ ਰਿਲੀਜ਼

Vicky-Kaushal

ਜੀ ਹਾਂ ਵਿੱਕੀ ਕੌਸ਼ਲ ਨੇ ਆਪਣਾ ਇੱਕ ਨਵਾਂ ਇੰਸਟਾ ਰੀਲ  ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਦੇਖ ਸਕਦੇ ਹੋ ਉਹ ਹਾਰਡੀ ਸੰਧੂ ਦੇ ਗੀਤ ਬਿਜਲੀ ਬਿਜਲੀ ਉੱਤੇ ਥਿਰਕਦੇ ਹੋਏ ਨਜ਼ਰ ਆ ਰਹੇ ਨੇ। ਇਸ ਇੰਸਟਾ ਰੀਲ ਉੱਤੇ ਛੇ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ। ਜਦੋਂ ਇਹ ਵੀਡੀਓ ਹਾਰਡੀ ਸੰਧੂ (Harrdy Sandhu) ਕੋਲ ਪਹੁੰਚਿਆ ਤਾਂ ਉਨ੍ਹਾਂ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਵੀਡੀਓ ਨੂੰ ਅਪਲੋਡ ਕਰਕੇ ਵਿੱਕੀ ਕੌਸ਼ਲ ਦੀ ਤਾਰੀਫ ਕਰਦੇ ਹੋਏ ਧੰਨਵਾਦ ਕੀਤਾ ਹੈ। ਵਿੱਕੀ ਕੌਸ਼ਲ ਅਕਸਰ ਹੀ ਪੰਜਾਬੀਆਂ ਗੀਤਾਂ ਦਾ ਅਨੰਦ ਲੈਂਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ। ਉਨ੍ਹਾਂ ਦੀਆਂ ਇਹ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵੀ ਖੂਬ ਸ਼ੇਅਰ ਹੁੰਦੀਆਂ ਹਨ।

Vicky

ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਨੇ ਲਾਸ ਏਂਜਲਸ ‘ਚ ਦੇਸੀ ਅੰਦਾਜ਼ ‘ਚ ਮਨਾਈ ਦੀਵਾਲੀ, ਯੂ ਟਿਊਬ ਸਟਾਰ ਲਿਲੀ ਸਿੰਘ ਨੇ ਪ੍ਰਿਯੰਕਾ ਨੂੰ ਰੰਗਿਆ ਪੰਜਾਬੀ ਅੰਦਾਜ਼ ‘ਚ, ਦੇਖੋ ਤਸਵੀਰਾਂ

ਵਿੱਕੀ ਕੌਸ਼ਲ ਏਨੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਕਰਕੇ ਵੀ ਖੂਬ ਸੁਰਖੀਆਂ ‘ਚ ਬਣੇ ਹੋਏ ਨੇ। ਜੀ ਹਾਂ ਮੀਡੀਆ ਰਿਪੋਰਟਾਂ ਆ ਰਹੀਆਂ ਨੇ ਕਿ ਬਹੁਤ ਜਲਦ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵਿਆਹ ਕਰਵਾਉਣ ਜਾ ਰਹੇ ਨੇ। ਪਰ ਅਜੇ ਤੱਕ ਦੋਵਾਂ ਵੱਲੋਂ ਕੋਈ ਆਫੀਸ਼ਿਅਲ ਐਲਾਨ ਨਹੀਂ ਕੀਤਾ ਗਿਆ ਹੈ। ਇਹ ਤਾਂ ਹੁਣ ਆਉਣ ਵਾਲਾ ਸਮਾਂ ਦੱਸੇਗਾ ।

 

View this post on Instagram

 

A post shared by Vicky Kaushal (@vickykaushal09)

You may also like