ਗੁਰਲੇਜ ਅਖਤਰ ਨੇ ਪੁੱਤਰ ਦਾਨਵੀਰ ਦੇ ਨਾਲ ਬਣਾਇਆ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | January 11, 2021

ਗੁਰਲੇਜ ਅਖਤਰ ਆਪਣੇ ਬੇਟੇ ਦੇ ਨਾਲ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਉਹ ਦਾਨਵੀਰ ਦੇ ਨਾਲ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਤੇ ਵੀਡੀਓ ਬਣਾਇਆ ਹੈ, ਜੋ ਕਿ ਬੀਤੇ ਦਿਨੀਂ ਰਿਲੀਜ਼ ਹੋਇਆ ਸੀ । gurlej akhtar ਏਰੀਏ ਦੇ ਜੱਟ ਟਾਈਟਲ ਹੇਠ ਆਏ ਇਸ ਗੀਤ ‘ਚ ਦਰਸ਼ ਧਾਲੀਵਾਲ ਦੇ ਨਾਲ ਗੁਰਲੇਜ ਅਖਤਰ ਨੇ ਆਪਣੀ ਆਵਾਜ਼ ਦਿੱਤੀ ਸੀ ।ਇਸ ਵੀਡੀਓ ਨੂੰ ਗੁਰਲੇਜ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਲੋਕ ਇਸ ਵੀਡੀਓ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਹੋਰ ਪੜ੍ਹੋ : ਗੁਰਲੇਜ ਅਖਤਰ ਅਤੇ ਜਿੰਮੀ ਕਲੇਰ ਦੀ ਆਵਾਜ਼ ‘ਚ ਗੀਤ STUBBORN ਰਿਲੀਜ਼
gurlej ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਹ ਦੇ ਰਹੇ ਹਨ । ਉਨ੍ਹਾਂ ਨੇ ਪੰਜਾਬ ਦੇ ਲੱਗਪੱਗ ਹਰ ਗਾਇਕ ਦੇ ਨਾਲ ਗੀਤ ਗਾਏ ਹਨ । Gurlej With DanVeer ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੁੰ ਸਮਰਪਿਤ ਹੈ । ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ । ਜਦੋਂਕਿ ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ਨੂੰ ਸਮਰਪਿਤ ਹੈ ਉਸ ਦੀ ਆਵਾਜ਼ ‘ਚ ਧਾਰਮਿਕ ਗੀਤ ਵੀ ਪਿੱਛੇ ਜਿਹੇ ਰਿਲੀਜ਼ ਕੀਤਾ ਗਿਆ ਸੀ ।

 
View this post on Instagram
 

A post shared by Gurlej Akhtar (@gurlejakhtarmusic)

 

0 Comments
0

You may also like