ਗੁਰਲੇਜ ਅਖਤਰ ਨੇ ਪੁੱਤਰ ਦਾਨਵੀਰ ਦੇ ਨਾਲ ਬਣਾਇਆ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  January 11th 2021 04:49 PM  |  Updated: January 11th 2021 04:49 PM

ਗੁਰਲੇਜ ਅਖਤਰ ਨੇ ਪੁੱਤਰ ਦਾਨਵੀਰ ਦੇ ਨਾਲ ਬਣਾਇਆ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਗੁਰਲੇਜ ਅਖਤਰ ਆਪਣੇ ਬੇਟੇ ਦੇ ਨਾਲ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਉਹ ਦਾਨਵੀਰ ਦੇ ਨਾਲ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਤੇ ਵੀਡੀਓ ਬਣਾਇਆ ਹੈ, ਜੋ ਕਿ ਬੀਤੇ ਦਿਨੀਂ ਰਿਲੀਜ਼ ਹੋਇਆ ਸੀ ।

gurlej akhtar

ਏਰੀਏ ਦੇ ਜੱਟ ਟਾਈਟਲ ਹੇਠ ਆਏ ਇਸ ਗੀਤ ‘ਚ ਦਰਸ਼ ਧਾਲੀਵਾਲ ਦੇ ਨਾਲ ਗੁਰਲੇਜ ਅਖਤਰ ਨੇ ਆਪਣੀ ਆਵਾਜ਼ ਦਿੱਤੀ ਸੀ ।ਇਸ ਵੀਡੀਓ ਨੂੰ ਗੁਰਲੇਜ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਲੋਕ ਇਸ ਵੀਡੀਓ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

ਹੋਰ ਪੜ੍ਹੋ : ਗੁਰਲੇਜ ਅਖਤਰ ਅਤੇ ਜਿੰਮੀ ਕਲੇਰ ਦੀ ਆਵਾਜ਼ ‘ਚ ਗੀਤ STUBBORN ਰਿਲੀਜ਼

gurlej

ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਹ ਦੇ ਰਹੇ ਹਨ । ਉਨ੍ਹਾਂ ਨੇ ਪੰਜਾਬ ਦੇ ਲੱਗਪੱਗ ਹਰ ਗਾਇਕ ਦੇ ਨਾਲ ਗੀਤ ਗਾਏ ਹਨ ।

Gurlej With DanVeer

ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੁੰ ਸਮਰਪਿਤ ਹੈ । ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਇੱਕ ਬਿਹਤਰੀਨ ਗਾਇਕ ਹਨ । ਜਦੋਂਕਿ ਉਨ੍ਹਾਂ ਦਾ ਪੁੱਤਰ ਦਾਨਵੀਰ ਵੀ ਗਾਇਕੀ ਨੂੰ ਸਮਰਪਿਤ ਹੈ ਉਸ ਦੀ ਆਵਾਜ਼ ‘ਚ ਧਾਰਮਿਕ ਗੀਤ ਵੀ ਪਿੱਛੇ ਜਿਹੇ ਰਿਲੀਜ਼ ਕੀਤਾ ਗਿਆ ਸੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network