ਸੁਨੰਦਾ ਸ਼ਰਮਾ ਨੇ ‘ਚੋਰੀ ਚੋਰੀ’ ਗੀਤ ‘ਤੇ ਬਣਾਇਆ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  January 06th 2022 05:43 PM  |  Updated: January 06th 2022 05:43 PM

ਸੁਨੰਦਾ ਸ਼ਰਮਾ ਨੇ ‘ਚੋਰੀ ਚੋਰੀ’ ਗੀਤ ‘ਤੇ ਬਣਾਇਆ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਸੁਨੰਦਾ ਸ਼ਰਮਾ (Sunanda Sharma) ਆਪਣੇ ਗੀਤਾਂ ਅਤੇ ਅਦਾਵਾਂ ਦੇ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ । ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਅਤੇ ਵੀਡੀਓਜ਼ (Video) ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਵੀਡੀਓ ਸ਼ੇਅਰ ਕੀਤੇ ਹਨ ਜੋ ਕਿ ਦਰਸ਼ਕਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਵੀਡੀਓਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

Sunanda , image From instagram

ਹੋਰ ਪੜ੍ਹੋ : ਕਪਿਲ ਸ਼ਰਮਾ ਦੇ ਸ਼ੋਅ ‘ਚ ਕੰਮ ਕਰਨ ਵਾਲੇ ਕਾਮੇਡੀਅਨ ਕੀਤੀ ਸੀ ਖੁਦਕੁਸ਼ੀ ਦੀ ਕੋਸ਼ਿਸ਼, ਆਰਥਿਕ ਹਾਲਾਤਾਂ ਤੋਂ ਪਰੇਸ਼ਾਨ ਹੋ ਚੁੱਕਿਆ ਕਦਮ

ਇੱਕ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਜਲਦ ਹੀ ਨਵੀਂ ਐਲਬਮ ਆ ਰਹੀ ਹੈ’।ਜਦੋਂਕਿ ਇਕ ਹੋਰ ਵੀਡੀਓ ‘ਚ ‘ਚੋਰੀ ਚੋਰੀ’ ਗੀਤ ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਵੀਡੀਓਜ਼ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

sunanda-sharma-,, image from instagram

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਸੁਨੰਦਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਸ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਸੁਨੰਦਾ ਸ਼ਰਮਾ ਬਾਲੀਵੁੱਡ ਦੇ ਕਈ ਕਲਾਕਾਰਾਂ ਦੇ ਨਾਲ ਵੀ ਗੀਤਾਂ ‘ਚ ਨਜ਼ਰ ਆ ਚੁੱਕੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network