
Gippy Grewal shares cute video with wife Ravneet: ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਇੰਨ੍ਹੀਂ ਦਿਨੀਂ ਉਹ ਕਰਮਜੀਤ ਅਨਮੋਲ ਤੇ ਬਿੰਨੂ ਢਿੱਲੋਂ ਦੇ ਨਾਲ ਆਗਾਮੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਕਰ ਰਹੇ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜਿਸ ਉੱਤੇ ਫੈਨਜ਼ ਖੂਬ ਪਿਆਰ ਲੁੱਟਾ ਰਹੇ ਹਨ।

ਹੋਰ ਪੜ੍ਹੋ : ਆਪਣੇ ਪਿਤਾ ਨਾਲ ਸਕੂਨ ਨਾਲ ਸੌਂਦੀ ਨਜ਼ਰ ਆਈ ਦੇਵੀ, ਬਿਪਾਸ਼ਾ ਬਾਸੂ ਨੇ ਪਿਓ-ਧੀ ਦਾ ਬੇਹੱਦ ਹੀ ਕਿਊਟ ਫੋਟੋ ਕੀਤਾ ਸਾਂਝਾ
ਗਿੱਪੀ ਗਰੇਵਾਲ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ।ਇਸ ਵੀਡੀਓ ਵਿੱਚ ਦੇਖ ਸਕਦੇ ਹੋ ਇਹ ਕਿਊਟ ਜਿਹਾ ਜੋੜਾ ਪੰਜਾਬੀ ਗੀਤ ‘ਨਵਾਂ-ਨਵਾਂ ਪਿਆਰ’ ਉੱਤੇ ਡਾਂਸ ਕਰ ਰਿਹਾ ਹੈ। ਦੋਵਾਂ ਦੀ ਰੋਮਾਂਟਿਕ ਕਮਿਸਟਰੀ ਹਰ ਕਿਸੇ ਨੂੰ ਖੂਬ ਪਸੰਦ ਆ ਰਹੀ ਹੈ। ਜਿਸ ਕਰਕੇ ਫੈਨਜ਼ ਅਤੇ ਕਲਾਕਾਰ ਕਮੈਂਟ ਕਰਕੇ ਖੂਬ ਤਾਰੀਫ਼ ਕਰ ਰਹੇ ਹਨ।

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ-ਨਾਲ ਸ਼ਾਨਦਾਰ ਫ਼ਿਲਮਾਂ ਵੀ ਦਿੱਤੀਆਂ ਹਨ । ਰਵਨੀਤ ਗਰੇਵਾਲ ਵੀ ਬਤੌਰ ਪ੍ਰੋਡਿਊਸਰ ਕਈ ਫ਼ਿਲਮਾਂ ਦਾ ਨਿਰਮਾਣ ਕਰ ਚੁੱਕੀ ਹੈ। ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪੰਜਾਬੀ ਫ਼ਿਲਮੀ ਜਗਤ ਦਾ ਕਿਊਟ ਕਪਲ ਹੈ। ਦੋਵੇਂ ਹੈਪਲੀ ਤਿੰਨ ਬੱਚਿਆਂ ਦੇ ਮਾਪੇ ਹਨ।

View this post on Instagram