ਕਰਣ ਔਜਲਾ ਦੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦਾ ਵੀਡੀਓ ਵਾਇਰਲ

Written by  Shaminder   |  January 19th 2021 12:22 PM  |  Updated: January 19th 2021 12:22 PM

ਕਰਣ ਔਜਲਾ ਦੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦਾ ਵੀਡੀਓ ਵਾਇਰਲ

ਕਰਣ ਔਜਲਾ ਦੇ ਜਨਮ ਦਿਨ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਖ਼ਬਰਾਂ ਮੁਤਾਬਕ ਕਰਣ ਔਜਲਾ ਜਨਮ ਦਿਨ ਮਨਾਉਣ ਲਈ ਗੋਆ ਗਏ ਸਨ ਜਿਸ ਦਾ ਇੱਕ ਵੀਡੀਓ ਵੀ ਖੂਬ ਵਾਇਰਲ ਹੋ ਰਿਹਾ ਹੈ । ਇਸ ‘ਚ ਕਰਣ ਔਜਲਾ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ ਅਤੇ ਕਰਣ ਔਜਲਾ ਵੀ ਲੋਕਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਨਜ਼ਰ ਆ ਰਹੇ ਹਨ ।

 Karan Aujla

 

ਦੱਸ ਦਈਏ ਕਿ ਬੀਤੇ ਦਿਨ ਕਰਣ ਔਜਲਾ ਦਾ ਜਨਮ ਦਿਨ ਸੀ । ਕਰਣ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਕਰਣ ਔਜਲਾ ਦੀ ਆਪਣੇ ਕੱਟੜ ਪ੍ਰਸ਼ੰਸਕ ਦੇ ਨਾਲ ਤਸਵੀਰ ਹੋ ਰਹੀ ਵਾਇਰਲ

ਉਨ੍ਹਾਂ ਨੂੰ ਹਿੱਟ ਗੀਤਾਂ ਦੀ ਮਸ਼ੀਨ ਵੀ ਕਿਹਾ ਜਾਂਦਾ ਹੈ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ।

Jazzy B and Karan Aujla

ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।ਭਾਵੇਂ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਸਬੰਧਤ ਹੋਣ ਜਾਂ ਫਿਰ ਉਨ੍ਹਾਂ ਦੀ ਪ੍ਰੋਫੈਸ਼ਨਲ ਲਾਈਫ ਬਾਰੇ ਹੋਣ । ਉਹ ਪਿਛਲੇ ਕਈ ਸਾਲਾਂ ਤੋਂ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network