
ਰਾਖੀ ਸਾਵੰਤ (Rakhi Sawant) ਦੀ ਮਾਂ (Mother)ਦਾ ਇਲਾਜ ਹਸਪਤਾਲ ‘ਚ ਚੱਲ ਰਿਹਾ ਹੈ । ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਇਸ ਵੀਡੀਓ ‘ਚ ਅਦਾਕਾਰਾ ਹਸਪਤਾਲ ‘ਚ ਇਲਾਜ ਕਰਵਾ ਰਹੀ ਆਪਣੀ ਮਾਂ ਦੇ ਕੋਲ ਖੜੀ ਹੋਈ ਨਜ਼ਰ ਆ ਰਹੀ ਹੈ ਅਤੇ ਆਪਣੀ ਮਾਂ ਨੂੰ ਕਹਿ ਰਹੀ ਹੈ ਕਿ ‘ਤੁਸੀਂ ਜਲਦੀ ਠੀਕ ਹੋ ਜਾਵੋਗੇ, ਸਾਰੇ ਫੈਨਸ ਉਨ੍ਹਾਂ ਦੀ ਮਾਂ ਦੀ ਸਿਹਤ ਨੂੰ ਲੈ ਕੇ ਦੁਆਵਾਂ ਕਰ ਰਹੇ ਹਨ ।

ਹੋਰ ਪੜ੍ਹੋ : ਅਜਿਹਾ ਕੀ ਹੋਇਆ ਕਿ ਗੁੱਗੂ ਗਿੱਲ ਨੂੰ ਆਪਣੀ ਵੈੱਬ ਸੀਰੀਜ਼ ਲਈ ਮੰਗਣੀ ਪਈ ਮੁਆਫ਼ੀ, ਵੇਖੋ ਵੀਡੀਓ
ਰਾਖੀ ਸਾਵੰਤ ਤੋਂ ਆਪਣੀ ਮਾਂ ਦੀ ਇਸ ਤਰ੍ਹਾਂ ਦੀ ਹਾਲਤ ਵੇਖੀ ਨਹੀਂ ਗਈ ਅਤੇ ਉਹ ਭਾਵੁਕ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਉਸ ਦੇ ਕੋਲ ਖੜੀਆਂ ਕੁਝ ਔਰਤਾਂ ਉਸ ਨੂੰ ਚੁੱਪ ਕਰਵਾਉਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਸੋਸ਼ਲ ਮੀਡੀਆ ‘ਤੇ ਰਾਖੀ ਸਾਵੰਤ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ।

ਹੋਰ ਪੜ੍ਹੋ : ਨਛੱਤਰ ਗਿੱਲ ਦਾ ਨਵਾਂ ਗੀਤ ‘ਰੂਹ ਉੱਤੇ ਵਾਰ’ ਦਰਸ਼ਕਾਂ ਨੂੰ ਆ ਰਿਹਾ ਪਸੰਦ, ਵੇਖੋ ਵੀਡੀਓ
ਰਾਖੀ ਸਾਵੰਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਹੁਣ ਤੱਕ ਕਈ ਆਈਟਮ ਸੌਂਗ ਕੀਤੇ ਹਨ ਅਤੇ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਵੀ ਕਰ ਚੁੱਕੀ ਹੈ।ਉਹ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ ।

ਹਾਲ ਹੀ ‘ਚ ਉਹ ਆਦਿਲ ਦੇ ਨਾਲ ਆਪਣੇ ਵਿਆਹ ਨੂੰ ਲੈ ਕੇ ਚਰਚਾ ‘ਚ ਹੈ । ਪਹਿਲੀ ਵਾਰ ਰਾਖੀ ਉਦੋਂ ਚਰਚਾ ‘ਚ ਆਈ ਸੀ, ਜਦੋਂ ਉਹ ਗਾਇਕ ਮੀਕਾ ਸਿੰਘ ਦੇ ਘਰ ਪਾਰਟੀ ‘ਚ ਸ਼ਾਮਿਲ ਹੋਣ ਦੇ ਲਈ ਪਹੁੰਚੀ ਸੀ । ਉਦੋਂ ਅਦਾਕਾਰਾ ਨੇ ਗਾਇਕ ‘ਤੇ ਜਬਰਨ ਕਿੱਸ ਕਰਨ ਦਾ ਇਲਜ਼ਾਮ ਲਗਾਇਆ ਸੀ ।
View this post on Instagram