ਸਲਮਾਨ ਖ਼ਾਨ ਦਾ ਆਪਣੀ ਮਾਂ ਨਾਲ ਡਾਂਸ ਕਰਦਿਆਂ ਦਾ ਵੀਡੀਓ ਵਾਇਰਲ

Written by  Shaminder   |  December 16th 2020 01:27 PM  |  Updated: December 16th 2020 01:27 PM

ਸਲਮਾਨ ਖ਼ਾਨ ਦਾ ਆਪਣੀ ਮਾਂ ਨਾਲ ਡਾਂਸ ਕਰਦਿਆਂ ਦਾ ਵੀਡੀਓ ਵਾਇਰਲ

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਏਨੀਂ ਦਿਨੀਂ ਆਪਣੀ ਫ਼ਿਲਮ ਦੀ ਸ਼ੂਟਿੰਗ ਨੂੰ ਲੈ ਕੇ ਸੁਰਖੀਆਂ ‘ਚ ਹਨ । ਉਹ ਆਪਣੀ ਫ਼ਿਲਮ ‘ਅੰਤਿਮ’ ਨੂੰ ਲੈ ਕੇ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਅਜਿਹੇ ‘ਚ ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੀ ਮਾਂ ਸਲਮਾ ਖ਼ਾਨ ਦੇ ਨਾਲ ਸਾਲਸਾ ਡਾਂਸ ਕਰਦੇ ਹੋਏ ਵਿਖਾਈ ਦੇ ਰਹੇ ਹਨ । ਵੀਡੀਓ ‘ਚ ਮਾਂ ਪੁੱਤਰ ਦਾ ਪਿਆਰ ਵੇਖਿਆ ਜਾ ਸਕਦਾ ਹੈ ।

salman

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਲਮਾਨ ਖ਼ਾਨ ਆਪਣੀ ਮਾਂ ਦੇ ਗਲ ਲੱਗ ਕੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਸਲਮਾਨ ਖ਼ਾਨ ਨੇ ਮਨਾਇਆ ਆਪਣੇ ਬਾਡੀਗਾਰਡ ਜੱਗੀ ਦਾ ਜਨਮ ਦਿਨ, ਵੀਡੀਓ ਵਾਇਰਲ

salman

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਪ੍ਰਸ਼ੰਸਕ ਵੀ ਇਸ ਵੀਡੀਓ ‘ਤੇ ਖੂਬ ਕਮੈਂਟਸ ਕਰ ਰਹੇ ਹਨ ਅਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ।

Salman-Khan-and-his-Mother-Salma-Khan

ਦੱਸ ਦਈਏ ਕਿ ਸਲਮਾਨ ਖ਼ਾਨ ਏਨੀਂ ਦਿਨੀਂ ਆਪਣੀ ਫ਼ਿਲਮ ‘ਅੰਤਿਮ’ ਨੂੰ, ਲੈ ਕੇ ਚਰਚਾ ਵਟੋਰ ਰਹੇ ਹਨ । ਇਸ ਫ਼ਿਲਮ ‘ਚ ਉਹ ਇੱਕ ਸਿੱਖ ਦੇ ਕਿਰਦਾਰ ‘ਚ ਵਿਖਾਈ ਦੇਣਗੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

 

View this post on Instagram

 

A post shared by Voompla (@voompla)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network