ਗਦਰ- 2 ਦੇ ਸੈੱਟ ਤੋਂ ਵਾਇਰਲ ਹੋਇਆ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦਾ ਵੀਡੀਓ, ਅਮੀਸ਼ਾ ਇੰਝ ਮਸਤੀ ਕਰਦੀ ਆਈ ਨਜ਼ਰ

Written by  Shaminder   |  January 27th 2023 12:55 PM  |  Updated: January 27th 2023 12:55 PM

ਗਦਰ- 2 ਦੇ ਸੈੱਟ ਤੋਂ ਵਾਇਰਲ ਹੋਇਆ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦਾ ਵੀਡੀਓ, ਅਮੀਸ਼ਾ ਇੰਝ ਮਸਤੀ ਕਰਦੀ ਆਈ ਨਜ਼ਰ

ਅਮੀਸ਼ਾ ਪਟੇਲ (Ameesha Patel )ਅਤੇ ਸੰਨੀ ਦਿਓਲ (Sunny Deol) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ-2’ (Gadar -2)ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ‘ਚ ਦੋਵੇਂ ਅਦਾਕਾਰ ਸਾਲਾਂ ਬਾਅਦ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਣਗੇ ।ਬੀਤੇ ਦਿਨ ਹੀ ਇਸ ਫ਼ਿਲਮ ਦਾ ਪੋਸਟਰ ਜਾਰੀ ਕੀਤਾ ਗਿਆ ਹੈ । ਜਿਸ ‘ਚ ਸੰਨੀ ਦਿਓਲ ਹੱਥਾਂ ‘ਚ ਹਥੌੜਾ ਫੜੀ ਨਜ਼ਰ ਆਏ ਸਨ ।

ਹੋਰ ਪੜ੍ਹੋ : ਮਲਾਇਕਾ ਅਰੋੜਾ ਅਤੇ ਅਰਬਾਜ਼ ਖ਼ਾਨ ਇੱਕਠੇ ਆਏ ਨਜ਼ਰ, ਪੁੱਤਰ ਨੂੰ ਏਅਰਪੋਰਟ ‘ਤੇ ਆਏ ਸਨ ਛੱਡਣ, ਪ੍ਰਸ਼ੰਸਕ ਦੇ ਰਹੇ ਇਸ ਤਰ੍ਹਾਂ ਦੇ ਰਿਐਕਸ਼ਨ

ਸੋਸ਼ਲ ਮੀਡੀਆ ‘ਤੇ ਇਸ ਪੋਸਟਰ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਦਰ ਰਿਲੀਜ਼ ਹੋਈ ਸੀ । ਇਸ ਫ਼ਿਲਮ ‘ਚ ਤਾਰਾ ਸਿੰਘ ਅਤੇ ਸਕੀਨਾ ਦੀ ਜੋੜੀ ਨੂੰ ਦਰਸ਼ਕਾਂ ਨੇ ਬਹੁਤ ਸਰਾਹਿਆ ਸੀ।

Ameesha and Sunny deol-min

ਹੋਰ ਪੜ੍ਹੋ : ਸਿਰ ਤਲੀ ‘ਤੇ ਰੱਖ ਕੇ ਲੜਨ ਵਾਲੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਪੰਜਾਬੀ ਗਾਇਕ ਹਰਭਜਨ ਮਾਨ ਸਣੇ ਕਈ ਕਲਾਕਾਰਾਂ ਨੇ ਦਿੱਤੀ ਵਧਾਈ

ਸੰਨੀ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਘਾਇਲ, ਦਾਮਿਨੀ, ਗਦਰ, ਬਾਰਡਰ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ । ਹਾਲ ਹੀ ‘ਚ ਉਨ੍ਹਾਂ ਦੀ ‘ਚੁੱਪ’ ਫ਼ਿਲਮ ਨੂੰ ਲੈ ਕੇ ਉਹ ਕਾਫੀ ਚਰਚਾ ‘ਚ ਰਹੇ ਹਨ ।

Sunny Deol, Ameesha Patel's 'Gadar 2' filming is 80 percent complete Image Source: Twitter

ਅਮੀਸ਼ਾ ਪਟੇਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ਪਰ ‘ਕਹੋ ਨਾ ਪਿਆਰ ਹੈ’ ਦੇ ਨਾਲ ਉਹ ਚਰਚਾ ‘ਚ ਆਈ ਸੀ । ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਸੀ, ਪਰ ਹੁਣ ਉਹ ਮੁੜ ਤੋਂ ਫ਼ਿਲਮਾਂ ‘ਚ ਸਰਗਰਮ ਹੋ ਗਈ ਹੈ ਅਤੇ ਜਲਦ ਹੀ ਸੰਨੀ ਦਿਓਲ ਦੇ ਨਾਲ ਨਜ਼ਰ ਆਏਗੀ ।

 

View this post on Instagram

 

A post shared by Viral Bhayani (@viralbhayani)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network