
ਸਿੱਧੂ ਮੂਸੇਵਾਲਾ (Sidhu Moose wala ) ਦੀ ਮਾਂ ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੇ ਘਰ ‘ਚ ਮਿਲਣ ਆਏ ਬੱਚੇ ਦੇ ਨਾਲ ਦਿਖਾਈ ਦੇ ਰਹੇ ਹਨ । ਸਿੱਧੂ ਮੂਸੇਵਾਲਾ ਦੀ ਮਾਂ ਇਸ ਬੱਚੇ ਦੀ ਤੋਤਲੀਆਂ ਗੱਲਾਂ ਸੁਣ ਕੇ ਭਾਵੁਕ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਦਾ ਇਹ ਵੀਡੀਓ ਹਰ ਕਿਸੇ ਨੂੰ ਭਾਵੁਕ ਕਰ ਰਿਹਾ ਹੈ ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੂਰੀ ਦੁਨੀਆ ‘ਤੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਹਰ ਗਾਇਕ ਆਪਣੇ ਕੰਸਰਟ ‘ਚ ਉਨ੍ਹਾਂ ਨੂੰ ਆਪੋ ਆਪਣੇ ਅੰਦਾਜ਼ ‘ਚ ਯਾਦ ਕਰਕੇ ਸ਼ਰਧਾਂਜਲੀ ਦੇ ਰਿਹਾ ਹੈ ।
ਸਿੱਧੂ ਮੂਸੇਵਾਲਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਦਿੱਤੇ ਸਨ ।ਹਾਲ ਹੀ ‘ਚ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਐੱਸਵਾਈਐੱਲ ਗੀਤ ਨੇ ਤਾਂ ਸਾਰੇ ਰਿਕਾਰਡ ਹੀ ਤੋੜ ਦਿੱਤੇ ਹਨ । ਹਾਲਾਂਕਿ ਭਾਰਤ ‘ਚ ਗਾਇਕ ਦੇ ਇਸ ਗੀਤ ਨੂੰ ਬੈਨ ਕਰ ਦਿੱਤਾ ਗਿਆ ਹੈ ।

ਇਸ ਦੇ ਬਾਵਜੂਦ ਇਹ ਗੀਤ ਬਿਲਬੋਰਡ ‘ਚ ਸ਼ਾਮਿਲ ਹੋ ਚੁੱਕਿਆ ਹੈ । ਸਿੱਧੂ ਮੂਸੇਵਾਲਾ ਇੱਕ ਅਜਿਹਾ ਗਾਇਕ ਸੀ ਜੋ ਆਪਣੇ ਗੀਤਾਂ ਦੇ ਰਾਹੀਂ ਸਮਾਜ ਨੂੰ ਸ਼ੀਸ਼ਾ ਵਿਖਾਉਂਦਾ ਸੀ । ਆਪਣੇ ਵਿਰੋਧੀਆਂ ਨੂੰ ਵੀ ਉਹ ਗੀਤਾਂ ਦੇ ਰਾਹੀਂ ਜਵਾਬ ਦਿੰਦਾ ਸੀ । ਇਹੀ ਕਾਰਨ ਹੈ ਕਿ ਉਸ ਦੇ ਗੀਤ ਹਮੇਸ਼ਾ ਚਰਚਾ ‘ਚ ਰਹਿੰਦੇ ਸਨ । ਪਰ ਇਸ ਗਾਇਕ ਦੀ ਛੋਟੀ ਜਿਹੀ ਉਮਰ ‘ਚ ਵੱਡੀ ਕਾਮਯਾਬੀ ਲੋਕਾਂ ਦੀਆਂ ਅੱਖਾਂ ‘ਚ ਰੜਕਣ ਲੱਗ ਪਈ ਸੀ ।
View this post on Instagram