ਮਸ਼ਹੂਰ ਪੰਜਾਬੀ ਅਦਾਕਾਰਾ ਅਨੀਤਾ ਦੇਵਗਨ ਮੁੜ ਇੱਕ ਵਾਰ ਫਿਰ ਤੋਂ ਦਰਸ਼ਕਾਂ ਲਈ ਨਵੀਂ ਫਿਲਮ ਲੈ ਕੇ ਆ ਰਹੇ ਹਨ। ਜੀ ਹਾਂ ਪਰਿਵਾਰਕ ਮਨੋਰੰਜਨ ਵਾਲੀ ਇਹ ਨਵੀਂ ਫਿਲਮ 'ਨੀ ਮੈਂ ਸੱਸ ਕੁਟਨੀ 2' ਦਾ ਦੂਜਾ ਭਾਗ ਹੋਵੇਗਾ। ਇਸ ਫਿਲਮ ਵਿੱਚ ਅਨੀਤਾ ਦੇਵਗਨ ਨੂੰ ਕੁੱਪਤੀ ਸੱਸ ਦਾ ਕਿਰਦਾਰ ਕਿਉਂ ਕਰਨਾ ਪਿਆ, ਇਸ ਬਾਰੇ ਫਿਲਮ ਦੇ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਪੀਟੀਸੀ ਨਾਲ ਗੱਲਬਾਤ ਕਰਦੇ ਹੋਏ ਖੁਲਾਸਾ ਕੀਤਾ ਹੈ ਤੇ ਰਿਸ਼ਤਿਆਂ ਦੀ ਅਹਿਮੀਅਤ ਬਾਰੇ ਵੀ ਗੱਲ ਕੀਤੀ।