ਵਿਦਯੁਤ ਜਾਮਵਾਲ ਦੀ ਫ਼ਿਲਮ 'ਸਨਕ' ਦਾ ਧਮਾਕੇਦਾਰ ਤੇ ਐਕਸ਼ਨ ਦੇ ਨਾਲ ਭਰਿਆ ਟ੍ਰੇਲਰ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ

written by Lajwinder kaur | October 06, 2021

ਬਾਲੀਵੁੱਡ ਦੇ ਐਕਸ਼ਨ ਹੀਰੋ ਵਿਦਯੁਤ ਜਾਮਵਾਲ Vidyut Jammwal  ਜਿਨ੍ਹਾਂ ਨੂੰ ਉਨ੍ਹਾਂ ਦੇ ਐਕਸ਼ਨ ਕਰਕੇ ਜਾਣਿਆ ਜਾਂਦਾ ਹੈ । ਇਸ ਲਈ ਉਨ੍ਹਾਂ ਨੂੰ ਹਰ ਕੋਈ ਐਕਸ਼ਨ ਕਮਾਂਡੋ ਦੇ ਨਾਮ ਨਾਲ ਜਾਣਦਾ ਹੈ। ਬਹੁਤ ਜਲਦ ਉਹ ਆਪਣੀ ਨਵੀਂ ਫ਼ਿਲਮ ਸਨਕ (SANAK) ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਨੇ।

ਹੋਰ  ਪੜ੍ਹੋ : ਜੋੜੀ: ਇੱਕ-ਦੂਜੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆਏ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਬਾਲੀਵੁੱਡ ਅਦਾਕਾਰ ਵਿਦਯੁਤ ਜਾਮਵਾਲ (Vidyut Jammwal) ਜੋ ਕਿ ਆਪਣੀ ਆਉਣ ਵਾਲੀ ਫ਼ਿਲਮ ''ਸਨਕ'' (SANAK) ਕਾਰਨ ਕਾਫੀ ਚਰਚਾ 'ਚ ਹਨ। ਫ਼ਿਲਮ ਦਾ ਡਿਜ਼ਨੀ ਪਲੱਸ ਹੌਟਸਟਾਰ 'ਤੇ 15 ਅਕਤੂਬਰ ਨੂੰ ਪ੍ਰੀਮੀਅਰ ਕੀਤਾ ਜਾਵੇਗਾ। ਪਰ ਇਸ ਤੋਂ ਪਹਿਲਾਂ ਫ਼ਿਲਮ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ।

Sanak Official Trailer

ਜੀ ਹਾਂ 2 ਮਿੰਟ 36 ਸੈਕਿੰਡ ਦੇ ਸ਼ਾਨਦਾਰ ਟ੍ਰੇਲਰ ਚ ਦਰਸ਼ਕਾਂ ਨੂੰ ਐਕਸ਼ਨ, ਰੋਮਾਂਸ,ਪਰਿਵਾਰਕ ਡਰਾਮੇ ਤੇ ਦੇਸ਼ ਭਗਤੀ ਦੇਖਣ ਨੂੰ ਮਿਲ ਰਹੀ ਹੈ। ਟ੍ਰੇਲਰ ‘ਚ ਵਿਦਯੁਤ ਜਾਮਵਾਲ ਦੇ ਸ਼ਾਨਦਾਰ ਐਕਸ਼ਨ ਸਟੰਟ ਤੇ ਕਮਾਲ ਦੇ ਡਾਇਲਾਗਸ ਸੁਣਨ ਨੂੰ ਮਿਲ ਰਹੇ ਨੇ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਜਿਸ ਕਰਕੇ ਯੂਟਿਊਬ ਉੱਤੇ ਸਨਕ ਦਾ ਟ੍ਰੇਲਰ ਟਰੈਂਡਿੰਗ ਚ ਚੱਲ ਰਿਹਾ ਹੈ।

Vidyut Jammwal | Rukmini Maitra

ਹੋਰ  ਪੜ੍ਹੋ : ਪੰਜਾਬੀ ਗਾਇਕ ਸਤਵਿੰਦਰ ਬੁੱਗਾ ਆਪਣੇ ਬਜ਼ੁਰਗ ਪਿਤਾ ਦੀ ਸੇਵਾ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼

ਵਿਦਯੁਤ ਜਾਮਵਾਲ ਦੇ ਨਾਲ ਇਸ ਫ਼ਿਲਮ ਵਿੱਚ ਬੰਗਾਲੀ ਅਭਿਨੇਤਰੀ ਰੁਕਮਿਨੀ ਮੈਤਰਾ ਵੀ ਨਜ਼ਰ ਆਵੇਗੀ। ਰੁਕਮਿਨੀ ਇਸ ਫ਼ਿਲਮ ਦੇ ਨਾਲ ਬਾਲੀਵੁੱਡ ਵਿੱਚ ਡੈਬਿਊ ਕਰਨ ਜਾ ਰਹੀ ਹੈ। ਵਿਦਯੁਤ ਜਾਮਵਾਲ ਤੋਂ ਇਲਾਵਾ ਚੰਦਨ ਰਾਏ ਸਾਨਿਆਲ, ਨੇਹਾ ਧੂਪੀਆ ਤੇ ਕਈ ਹੋਰ ਕਲਾਕਾਰ ਵੀ ਇਸ ਫ਼ਿਲਮ ‘ਚ ਨਜ਼ਰ ਆਉਣਗੇ।

You may also like