ਗਿੱਪੀ ਗਰੇਵਾਲ ਨੇ ਇਸ ਤਰ੍ਹਾਂ ਸ਼ਿੰਦੇ ਨੂੰ ਚੜ੍ਹਦੇ ਪੰਜਾਬ ਤੋਂ ਲਹਿੰਦੇ ਪੰਜਾਬ ‘ਚ ਭੇਜਿਆ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਓ-ਪੁੱਤ ਦੀ ਮਸਤੀ ਵਾਲਾ ਇਹ ਵੀਡੀਓ

Written by  Lajwinder kaur   |  September 29th 2020 02:28 PM  |  Updated: September 29th 2020 02:28 PM

ਗਿੱਪੀ ਗਰੇਵਾਲ ਨੇ ਇਸ ਤਰ੍ਹਾਂ ਸ਼ਿੰਦੇ ਨੂੰ ਚੜ੍ਹਦੇ ਪੰਜਾਬ ਤੋਂ ਲਹਿੰਦੇ ਪੰਜਾਬ ‘ਚ ਭੇਜਿਆ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਓ-ਪੁੱਤ ਦੀ ਮਸਤੀ ਵਾਲਾ ਇਹ ਵੀਡੀਓ

ਪੰਜਾਬੀ ਸਿੰਗਰ ਗਿੱਪੀ ਗਰੇਵਾਲ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਤੇ ਸ਼ਿੰਦਾ ਨਜ਼ਰ ਆ ਰਹੇ ਹਨ ।gippy and shinda ਇਸ ਵੀਡੀਓ ‘ਚ ਗਿੱਪੀ ਗਰੇਵਾਲ ਸ਼ਿੰਦੇ ਨੂੰ ਝੂਟੇ-ਮਾਟੇ ਦਿੰਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਉਹ ਸ਼ਿੰਦੇ ਨੂੰ ਕਹਿੰਦੇ ਹਨ, ਹੁਣ ਬਿੱਗ ਝੂਟਾ ‘ਤੇ ਸ਼ਿੰਦਾ ਚੜ੍ਹਦੇ ਪੰਜਾਬ ਤੋਂ ਲਹਿੰਦੇ ਪੰਜਾਬ ‘ਚ ਪਹੁੰਚ ਜਾਵੇਗਾ।

gippy grewal and shinda greal

ਪਿਓ-ਪੁੱਤ ਦੀ ਮਸਤੀ ਵਾਲਾ ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਜਿਸ ਕਰਕੇ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ ।

gippy grewal

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਆਪਣੀ ਨਵੀਂ ਮਿਊਜ਼ਿਕ ਐਲਬਮ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ । ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਇੱਕ ਲੰਬੇ ਅਰਸੇ ਤੋਂ ਬਾਅਦ ਦਰਸ਼ਕਾਂ ਨੂੰ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਜੋੜੀ ਵੱਡੇ ਪਰਦੇ ਉੱਤੇ ਦੇਖਣ ਨੂੰ ਮਿਲੇਗੀ । ਦੋਵੇਂ ਜਣੇ ‘ਪਾਣੀ ‘ਚ ਮਧਾਣੀ’ ਫ਼ਿਲਮ ‘ਚ ਨਜ਼ਰ ਆਉਣਗੇ । ਇਹ ਫ਼ਿਲਮ ਅਗਲੇ ਸਾਲ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ।

View this post on Instagram

 

@gippygrewal #shindagrewal #gippygrewal #humblekids

A post shared by Humble Kids Official (@humblekids_) on

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network