‘Tere Ishq’ ਗੀਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਜੋਤੀ ਨੂਰਾਂ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼, ਦੇਖੋ ਟੀਜ਼ਰ

Written by  Lajwinder kaur   |  February 08th 2022 03:41 PM  |  Updated: February 08th 2022 03:41 PM

‘Tere Ishq’ ਗੀਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਤੇ ਜੋਤੀ ਨੂਰਾਂ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼, ਦੇਖੋ ਟੀਜ਼ਰ

ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ Padma Shri “Vikram Sahney” ਜੋ ਕਿ ਸਮੇਂ-ਸਮੇਂ ਤੇ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੁੰਦੇ ਰਹਿੰਦੇ ਹਨ। ਇੱਕ ਵਾਰ ਫਿਰ ਤੋਂ ਉਹ ਪਾਲੀਵੁੱਡ ਤੇ ਬਾਲੀਵੁੱਡ ਗਾਇਕਾ ਜੋਤੀ ਨੂਰਾਂ ਦੇ ਨਾਲ ਆਪਣਾ ਨਵਾਂ ਗੀਤ ਤੇਰੇ ਇਸ਼ਕ (Tere Ishq) ਲੈ ਕੇ ਆ ਰਹੇ ਨੇ। ਇਸ ਗੀਤ ਨੂੰ 11 ਫਰਵਰੀ ਨੂੰ ਵਰਲਡ ਵਾਈਡ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਰਿਲੀਜ਼ ਕੀਤਾ ਜਾਵੇਗਾ।

ਹੋਰ ਪੜ੍ਹੋ : ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਫ਼ਿਲਮ ਦਾ ਸ਼ਾਨਦਾਰ ਟੀਜ਼ਰ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਗੁਰਨਾਮ ਭੁੱਲਰ ਤੇ ਸੋਨਮ ਬਾਜਵਾ ਦੀ ਪਿਆਰੀ ਜਿਹੀ ਲਵ ਸਟੋਰੀ

new song

ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਚ ਗੀਤ ਦੀ ਛੋਟੀ ਜਿਹੀ ਝਲਕ ਦਰਸ਼ਕਾਂ ਨੂੰ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਦੇ ਬੋਲ Romi Bains ਤੇ ਟ੍ਰੈਡੀਸ਼ਨਲ ਬੋਲ Baba Bulleh Shah ਦੇ ਨੇ। Jagmeet Bal ਵੱਲੋਂ ਗੀਤ ਨੂੰ ਮਿਊਜ਼ਿਕ ਦਿੱਤਾ ਗਿਆ ਹੈ ਤੇ ਗੀਤ ਦਾ ਵੀਡੀਓ ਵੀ ਤਿਆਰ ਕੀਤਾ ਗਿਆ ਹੈ। ਇਹ ਗੀਤ 11 ਫਰਵਰੀ ਨੂੰ ਦਰਸ਼ਕਾਂ ਦੀ ਨਜ਼ਰ ਹੋ ਜਾਵੇਗਾ।

tere ishq teaser released

ਹੋਰ ਪੜ੍ਹੋ : ਨਵਾਂ ਗੀਤ ‘Judge’ ਪਾ ਰਿਹਾ ਹੈ ਧੱਕ, ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ, ਅਦਾਕਾਰਾ ਰੂਪੀ ਗਿੱਲ ਤੇ ਮਨਕਿਰਤ ਔਲਖ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ, ਦੇਖੋ ਵੀਡੀਓ

ਦੱਸ ਦਈਏ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਇਸ ਤੋਂ ਪਹਿਲਾਂ ਵੀ ਜੋਤੀ ਨੂਰਾਂ ਦੇ ਨਾਲ Tu Hi Ik Tu ਲੈ ਕੇ ਆਏ ਸੀ। ਇਸ ਤੋਂ ਇਲਾਵਾ ਉਹ ਕਈ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਉਹ ਸਮੇਂ-ਸਮੇਂ ਤੇ ਆਪਣੀ ਆਵਾਜ਼ ‘ਚ ਗੀਤ ਰਿਲੀਜ਼ ਕਰਦੇ ਰਹਿੰਦੇ ਨੇ।  ਇਸ ਤੋਂ ਇਲਾਵਾ ਉਹ ਹਰ ਸਮੇਂ ਮਾਨਵਤਾ ਦੀ ਸੇਵਾ ਲਈ ਹਾਜ਼ਿਰ ਰਹਿੰਦੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network