ਯਸ਼ਰਾਜ ਮੁਖਾਤੇ ਨੇ ਵੀ ‘295’ ਗੀਤ ਗਾ ਕੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਸਾਂਝਾ ਕੀਤਾ ਭਾਵੁਕ ਵੀਡੀਓ

written by Lajwinder kaur | June 07, 2022

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਜਾਂ ਭਾਰਤ ਤੋਂ ਹੀ ਨਹੀਂ ਸਗੋਂ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਤੇ ਕਈ ਹੋਰ ਦੇਸ਼ਾਂ ਤੋਂ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਤੋਂ ਇਲਾਵਾ ਕਲਾਕਾਰਾਂ ਨੇ ਵੀ ਸਿੱਧੂ ਦੀ ਮੌਤ ਉੱਤੇ ਦੁੱਖ ਜਤਾਇਆ ਹੈ।

ਹੋਰ ਪੜ੍ਹੋ : ਸਿੱਧੂ ਮੂਸੇਵਾਲੇ ਦੀ ਧੱਕ ਬਰਕਰਾਰ, ਸਿੱਧੂ ਮੂਸੇਵਾਲਾ ਦੇ ਗੀਤ ‘ਕੈਨੇਡੀਅਨ ਬਿਲਬੋਰਡ ਹੌਟ 100 ਚਾਰਟ 'ਤੇ ਹੋਏ ਸ਼ਾਮਿਲ

ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਦੇ ਕਈ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਨੂੰ ਆਪੋ ਆਪਣੇ ਅੰਦਾਜ਼ ਦੇ ਨਾਲ ਸ਼ਰਧਾਂਜਲੀ ਦਿੱਤੀ ਹੈ। ਡਾਈਲੌਗ ‘ਤੇ ਰੈਪ ਗੀਤ ਬਨਾਉਣ ਵਾਲੇ ਮਿਊਜ਼ਿਕ ਪ੍ਰੋਡਿਊਸਰ ਯਸ਼ਰਾਜ ਮੁਖਾਤੇ ਨੇ ਵੀ ਭਾਵੁਕ ਹੁੰਦੇ ਹੋਏ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ।

ਵੀਡੀਓ ‘ਚ ਦੇਖ ਸਕਦੇ ਹੋਏ ਉਹ ਸਿੱਧੂ ਮੂਸੇਵਾਲਾ ਦਾ ਗੀਤ ‘295 ਦੇ ਕੁਝ ਬੋਲ ਗੁਣਗੁਣਾਉਂਦੇ ਹੋਏ ਨਜ਼ਰ ਆ ਰਹੇ ਹਨ। ਇਹ ਗੀਤ ਆਉਂਦੇ ਹੋਏ ਉਹ ਭਾਵੁਕ ਹੁੰਦੇ ਹੋਏ ਵੀ ਨਜ਼ਰ ਆਏ। ਦੱਸ ਦਈਏ ਸਿੱਧੂ ਮੂਸੇਵਾਲਾ ਨੇ 295 ਗੀਤ ਦੇ ਰਾਹੀਂ ਅੱਜ ਦੇ ਸਮਾਜ ਦੀ ਕੌੜੀ ਸੱਚਾਈ ਨੂੰ ਬਿਆਨ ਕੀਤਾ ਸੀ। ਇਸ ਗੀਤ ਨੂੰ ਯੂਟਿਊਬ ਉੱਤੇ 166 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ, ਇਹ ਗੀਤ ਅਜੇ ਵੀ ਯੂਟਿਊਬ ਉੱਤੇ ਟਰੈਂਡਿੰਗ ਚ ਚੱਲ ਰਿਹਾ ਹੈ।

Yashraj Mukhate

ਦੱਸ ਦਈਏ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਮਾਣ ਦੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਦੇ ਕਈ ਗੀਤ ਕੈਨੇਡੀਅਨ ਬਿਲਬੋਰਡ ਹੌਟ 100 ਚਾਰਟ 'ਤੇ ਸ਼ਾਮਿਲ ਹੋਏ ਹਨ। ਉਨ੍ਹਾਂ ਦੇ ਅਖੀਰਲੇ ਗੀਤ ਦ ਲਾਸਟ ਰਾਈਡ ਵਰਲਡ ਵਾਈਡ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਗੀਤ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਸੀ। ਇਸ ਗੀਤ ਦੇ ਬੋਲ ਕੁਝ ਇਸ ਤਰ੍ਹਾਂ ਨੇ- ‘ਏਦਾਂ ਉਠੂਗਾ ਜਵਾਨੀ 'ਚ ਜਨਾਜ਼ਾ ਬੱਲੀਏਂ ...’। ਜਿਸ ਕਰਕੇ ਪ੍ਰਸ਼ੰਸਕ ਇਸ ਗੀਤ ਨੂੰ ਸੁਣਕੇ ਭਾਵੁਕ ਹੋ ਰਹੇ ਹਨ।

ਦੱਸ ਦਈਏ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਹਮਲਾ ਤੱਦ ਹੋਇਆ ਜਦੋਂ ਸਿੱਧੂ ਮੂਸੇਵਾਲਾ ਆਪਣੇ ਦੋ ਸਾਥੀਆਂ ਦੇ ਨਾਲ ਥਾਰ ਕਾਰ 'ਚ ਜਾ ਰਹੇ ਸਨ। ਸਿੱਧੂ ਮੂਸੇਵਾਲਾ ਦਾ ਕਤਲ ਦਿਨ ਦਿਹਾੜੇ ਕਰ ਦਿੱਤਾ ਗਿਆ ਸੀ।

You may also like