ਗੁਰੂ ਘਰ ‘ਚ ਲੰਗਰ ਦੀ ਸੇਵਾ ਕਰਦੇ ਨਜ਼ਰ ਆਏ ਕਰਨ ਔਜਲਾ, ਦੇਖੋ ਵੀਡੀਓ

written by Lajwinder kaur | June 15, 2020

ਗੀਤਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਕਰਨ ਔਜਲਾ ਨੇ ਨਿੱਕੀ ਉਮਰ ਆਪਣੀ ਮਿਹਨਤ ਸਦਾ ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਚੰਗਾ ਨਾਂਅ ਬਣਾ ਲਿਆ ਹੈ । ਉਨ੍ਹਾਂ ਦੇ ਗੀਤ ਰਿਲੀਜ਼ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਟਰੈਂਡ ਕਰਨ ਲੱਗ ਜਾਂਦੇ ਨੇ ।

ਹੋਰ ਵੇਖੋ:ਹਰ ਮੁਸ਼ਕਿਲ ਵਕਤ ‘ਚ ਢਾਲ ਬਣ ਕੇ ਖੜੀ ਰਹੀ ਮਾਂ ਨੂੰ ਸਮਰਪਿਤ ਕੀਤਾ ਅਫਸਾਨਾ ਖ਼ਾਨ ਨੇ ਆਪਣਾ ਨਵਾਂ ਗੀਤ ‘ਵਕਤ’, ਦੇਖੋ ਵੀਡੀਓ

ਕਰਨ ਔਜਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਉਹ ਗੁਰੂ ਘਰ ‘ਚ ਲੰਗਰ ਦੀ ਸੇਵਾ ਕਰਦੇ ਹੋਏ ਦਿਖਾਈ ਦੇ ਰਹੇ ਨੇ । ਉਹ ਸੰਗਤਾਂ ਨੂੰ ਪਾਣੀ ਪਿਲਾਉਂਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਕਾਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਤੇ ਸਿਰ ‘ਤੇ ਨੀਲੇ ਰੰਗ ਦਾ ਪਰਨਾ ਬੰਨਿਆ ਹੋਇਆ ਹੈ ਤੇ ਕੋਰੋਨਾ ਤੋਂ ਬਚਾ ਕਰਦੇ ਹੋਏ ਹੱਥਾਂ ‘ਚ ਗਲਵਸ ਵੀ ਪਾਏ ਹੋਏ ਨੇ ।

ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸ਼ੇਖ਼, ਇਟਸ ਓਕੇ ਗੌਡ, ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ, ਰੈੱਡ ਆਈਜ਼, ਝਾਂਜਰ ਵਰਗੇ ਕਈ ਸੁਪਰ ਹਿੱਟ ਦੇ ਚੁੱਕੇ ਨੇ ।

0 Comments
0

You may also like