ਕੋਰੋਨਾ ਵਾਇਰਸ ਨੂੰ ਲੈ ਕੇ ਯੋ ਯੋ ਹਨੀ ਸਿੰਘ ਦਾ ਵੀਡੀਓ ਹੋਇਆ ਵਾਇਰਲ, ਦੇਖੋ ਵੀਡੀਓ

Written by  Lajwinder kaur   |  March 19th 2020 01:18 PM  |  Updated: March 19th 2020 01:18 PM

ਕੋਰੋਨਾ ਵਾਇਰਸ ਨੂੰ ਲੈ ਕੇ ਯੋ ਯੋ ਹਨੀ ਸਿੰਘ ਦਾ ਵੀਡੀਓ ਹੋਇਆ ਵਾਇਰਲ, ਦੇਖੋ ਵੀਡੀਓ

ਪੰਜਾਬੀ ਗਾਇਕ ਜੋ ਕਿ ਹਾਲ ਹੀ ‘ਚ ਆਪਣਾ 37ਵਾਂ ਬਰਥੇਡਅ ਸੈਲੀਬ੍ਰੇਟ ਕਰਕੇ ਹੱਟੇ ਨੇ । ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀਆਂ ਨੇ । ਇਸ ਦੌਰਾਨ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਜੋ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਹੈ ਕਾਫੀ ਵਾਇਰਲ ਹੋ ਰਿਹਾ ਹੈ ।

ਇਸ ਵੀਡੀਓ ‘ਚ ਯੋ ਯੋ ਹਨੀ ਸਿੰਘ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੇ ਲਈ ਜਾਗਰੂਕ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਵੀਡੀਓ ‘ਚ ਲਿਖਿਆ ਵੀ ਹੈ ਕੋਰੋਨਾ ਵਾਇਰਸ ਮਜ਼ਾਕ ਨਹੀਂ ਹੈ । ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਕੀਤੀ ਜਾ ਰਹੀ ਹੈ ।

ਦੱਸ ਦਈਏ ਕੋਰੋਨਾ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ, ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਮੀਡੀਆ ਰਿਪੋਰਟਸ ਅਨੁਸਾਰ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 219,237 ਮਾਮਲੇ ਸਾਹਮਣੇ ਆ ਚੁੱਕੇ ਹਨ । ਇਨ੍ਹਾਂ ‘ਚੋਂ 8,967 ਲੋਕਾਂ ਦੀ ਮੌਤ ਹੋ ਚੁੱਕੀ ਹੈ । ਭਾਰਤ ‘ਚ 169 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ ਅਜੇ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network