ਐਮੀ ਵਿਰਕ ਨੇ ਧੀਆਂ ਭੈਣਾਂ ਬਾਰੇ ਆਖੀ ਵੱਡੀ ਗੱਲ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਐਮੀ ਵਿਰਕ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਪਰ ਇਨ੍ਹੀਂ ਦਿਨੀਂ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰ ਘਰ ‘ਚ ਧੀਆਂ ਭੈਣਾਂ ਦੀ ਅਹਿਮੀਅਤ ਨੂੰ ਦੱਸਦੇ ਹੋਏ ਨਜ਼ਰ ਆ ਰਹੇ ਹਨ ।
ਐਮੀ ਵਿਰਕ ਨੇ ਧੀਆਂ ਭੈਣਾਂ ਬਾਰੇ ਆਖੀ ਵੱਡੀ ਗੱਲ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ (Ammy Virk)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਪਰ ਇਨ੍ਹੀਂ ਦਿਨੀਂ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰ ਘਰ ‘ਚ ਧੀਆਂ ਭੈਣਾਂ ਦੀ ਅਹਿਮੀਅਤ ਨੂੰ ਦੱਸਦੇ ਹੋਏ ਨਜ਼ਰ ਆ ਰਹੇ ਹਨ ।ਵੀਡੀਓ ‘ਚ ਤੁਸੀਂ ਸੁਣ ਸਕਦੇ ਹੋ ਕਿ ਐਮੀ ਵਿਰਕ ਕਹਿ ਰਹੇ ਹਨ ਕਿ ‘ਧੀਆਂ ਭੈਣਾਂ ਦਾ ਘਰ ‘ਚ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ ।

ਹੋਰ ਪੜ੍ਹੋ : ਨੀਰੂ ਬਾਜਵਾ ਦਾ ਹਾਲੀਵੁੱਡ ‘ਚ ਡੈਬਿਊ, ਹਾਲੀਵੁੱਡ ਦੀ ਹੌਰਰ ਫ਼ਿਲਮ ‘ਇਟ ਲਿਵਜ਼ ਇਨਸਾਈਡ’ ਦਾ ਫਸਟ ਲੁੱਕ ਕੀਤਾ ਸਾਂਝਾ
ਕਿਉਂਕਿ ਧੀਆਂ ਭੈਣਾਂ ਘਰ ‘ਚ ਹੁੰਦੀਆਂ ਹਨ ਤਾਂ ਕੋਈ ਇੱਕ ਦੂਜੇ ਨੂੰ ਗਾਲ੍ਹ ਕੱਢਣ ਤੋਂ ਪਹਿਲਾਂ ਸੋਚਦਾ ਹੈ । ਇਸ ਤੋਂ ਇਲਾਵਾ ਜਦੋਂ ਕੋਈ ਸ਼ਖਸ ਆਪਣੇ ਘਰ ਤੋਂ ਬਾਹਰ ਜਾਂਦਾ ਹੈ ਤਾਂ ਉਹ ਬਾਹਰ ਜਾ ਕੇ ਵੀ ਕੁੜੀਆਂ ਅਤੇ ਔਰਤਾਂ ਦੀ ਹਮੇਸ਼ਾ ਇੱਜ਼ਤ ਕਰਦਾ ਹੈ ।

ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਵੀਡੀਓ
ਅਦਾਕਾਰ ਐਮੀ ਵਿਰਕ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਦਾਕਾਰ ਦੇ ਇਨ੍ਹਾਂ ਵਿਚਾਰਾਂ ਦਾ ਪ੍ਰਸ਼ੰਸਕਾਂ ਵੱਲੋਂ ਵੀ ਸਤਿਕਾਰ ਕੀਤਾ ਜਾ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਫੈਨਸ ਵੱਲੋਂ ਇਸ ‘ਤੇ ਲਗਾਤਾਰ ਰਿਐਕਸ਼ਨ ਦਿੱਤੇ ਜਾ ਰਹੇ ਹਨ ।
_0e39a8da4491aced582b46a6b8669984_1280X720.webp)
ਐਮੀ ਵਿਰਕ ਦਾ ਵਰਕ ਫਰੰਟ
ਅਦਾਕਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ਰਿਲੀਜ਼ ਹੋਈ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ । ਦਰਸ਼ਕਾਂ ਨੂੰ ਇਹ ਫ਼ਿਲਮ ਪਸੰਦ ਆ ਰਹੀ ਹੈ । ਇਸ ਤੋਂ ਇਲਾਵਾ ਉਹ ਹੋਰ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਚੁੱਕੇ ਹਨ ।
ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇ ਚੁੱਕੇ ਹਨ । ਜਲਦ ਹੀ ਉਹ ਵਿੱਕੀ ਕੌਸ਼ਲ ਦੇ ਨਾਲ ਵੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
