ਅਰਮਾਨ ਮਲਿਕ ਨੇ ਆਪਣੀ ਪਤਨੀ ਅਤੇ ਬੱਚੇ ਦੇ ਨਾਲ ਸਾਂਝਾ ਕੀਤਾ ਵੀਡੀਓ

ਅਰਮਾਨ ਮਲਿਕ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਅਰਮਾਨ ਮਲਿਕ ਦੇ ਇੱਕ ਹੋਰ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਅਰਮਾਨ ਮਲਿਕ ਆਪਣੀ ਪਤਨੀ ਤੇ ਬੱਚੇ ਦੇ ਨਾਲ ਨਜ਼ਰ ਆ ਰਹੇ ਹਨ ।

Written by  Shaminder   |  May 01st 2023 10:39 AM  |  Updated: May 01st 2023 10:39 AM

ਅਰਮਾਨ ਮਲਿਕ ਨੇ ਆਪਣੀ ਪਤਨੀ ਅਤੇ ਬੱਚੇ ਦੇ ਨਾਲ ਸਾਂਝਾ ਕੀਤਾ ਵੀਡੀਓ

 ਅਰਮਾਨ ਮਲਿਕ (Armaan Malik) ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਅਰਮਾਨ ਮਲਿਕ ਦੇ ਇੱਕ ਹੋਰ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਅਰਮਾਨ ਮਲਿਕ ਆਪਣੀ ਪਤਨੀ  ਤੇ ਬੱਚੇ ਦੇ ਨਾਲ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਜੋਤੀ ਨੂਰਾਂ ਦਾ ਪਤੀ ਨਾਲ ਵਧਿਆ ਵਿਵਾਦ, ਹੁਣ ਪੋਸਟ ਸਾਂਝੀ ਕਰ ਗਾਇਕਾ ਨੇ ਸੁਣਾਈਆਂ ਖਰੀਆਂ ਖਰੀਆਂ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਰਮਾਨ ਆਪਣੇ ਨਵ-ਜਨਮੇ ਬੱਚੇ ਅਤੇ ਪਤਨੀ ਦੇ ਨਾਲ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । 

ਤਿੰਨ ਬੱਚਿਆਂ ਦੇ ਪਿਤਾ ਬਣੇ ਹਨ ਅਰਮਾਨ ਮਲਿਕ 

ਅਰਮਾਨ ਮਲਿਕ ਹਾਲ ਹੀ ‘ਚ ਤਿੰਨ ਬੱਚਿਆਂ ਦੇ ਪਿਤਾ ਬਣੇ ਹਨ । ਉਨ੍ਹਾਂ ਦੀ ਪਤਨੀ ਪਾਇਲ ਨੇ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ ਹੈ । ਜਦੋਂਕਿ ਪਹਿਲੀ ਪਤਨੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ । ਸੋਸ਼ਲ ਮੀਡੀਆ ‘ਤੇ ਅਕਸਰ ਉਹ ਆਪਣੇ ਬੱਚਿਆਂ ਦੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਫੋਟੋਸ਼ੂਟ ਕਰਵਾਇਆ ਸੀ । ਜਿਸ ਨੂੰ ਲੋਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 

ਅਰਮਾਨ ਮਲਿਕ ਯੂਟਿਊਬਰ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ । ਉਹ ਵੱਖੋ ਵੱਖਰੀ ਤਰ੍ਹਾਂ ਦਾ ਕੰਟੈਂਟ ਕ੍ਰਿਏਟ ਕਰਨ ਦੇ ਲਈ ਜਾਣੇ ਜਾਂਦੇ ਹਨ । 

 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network