ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੰਗਲੈਂਡ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ, ਮ੍ਰਿਤਕ ਪੁੱਤਰ ਲਈ ਇਨਸਾਫ਼ ਦਿਵਾਉਣ ਦੀ ਕੀਤੀ ਗੁਹਾਰ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੰਗਲੈਂਡ ਦੇ ਸੰਸਦ ਮੈਬਰਾਂ ਦੇ ਨਾਲ ਮੁਲਾਕਾਤ ਕੀਤੀ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੰਗਲੈਂਡ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ, ਮ੍ਰਿਤਕ ਪੁੱਤਰ ਲਈ ਇਨਸਾਫ਼ ਦਿਵਾਉਣ ਦੀ ਕੀਤੀ ਗੁਹਾਰ
ਸਿੱਧੂ ਮੂਸੇਵਾਲਾ (Sidhu Moose wala) ਦੀ ਮੌਤ ਨੂੰ 29 ਮਈ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ । ਪਰ ਹਾਲੇ ਤੱਕ ਗਾਇਕ ਦੇ ਮਾਪੇ ਉਸ ਨੂੰ ਇਨਸਾਫ਼ ਦਿਵਾਉਣ ਦੇ ਲਈ ਜੱਦੋਜਹਿਦ ਕਰ ਰਹੇ ਹਨ । ਸੂਬਾ ਸਰਕਾਰ ਵੱਲੋਂ ਹਾਲਾਂਕਿ ਇਸ ਕਤਲ ਮਾਮਲੇ ‘ਚ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ । ਪਰ ਸਿੱਧੂ ਮੂਸੇਵਾਲਾ ਦੇ ਮਾਪੇ ਇਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਜਾਪਦੇ ਅਤੇ ਲਗਾਤਾਰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ ।

ਹੋਰ ਪੜ੍ਹੋ : 'The Diary of West Bengal' ਦੇ ਟ੍ਰੇਲਰ ਕਾਰਨ ਪੱਛਮੀ ਬੰਗਾਲ ‘ਚ ਬਵਾਲ, ਜਾਣੋ ਪੂਰੀ ਖ਼ਬਰ
ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੰਗਲੈਂਡ ਦੇ ਸੰਸਦ ਮੈਬਰਾਂ ਦੇ ਨਾਲ ਮੁਲਾਕਾਤ ਕੀਤੀ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਬਲਕੌਰ ਸਿੱਧੂ ਨੇ ਪ੍ਰੀਤ ਕੌਰ ਗਿੱਲ ਅਤੇ ਤਨਮਨਜੀਤ ਸਿੰਘ ਢੇਸੀ ਦੇ ਨਾਲ ਮੁਲਾਕਾਤ ਕੀਤੀ ਹੈ । ਦੋਵਾਂ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਦਾ ਭਰੋਸਾ ਦਿੱਤਾ ਹੈ ।
29 ਮਈ ਨੂੰ ਕੀਤਾ ਗਿਆ ਸੀ ਕਤਲ
ਬੀਤੇ ਸਾਲ 29 ਮਈ ਨੂੰ ਹੀ ਸਿੱਧੂ ਮੂਸੇਵਾਲਾ ਦਾ ਕਤਲ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਉਸ ਵੇਲੇ ਕਰ ਦਿੱਤਾ ਗਿਆ ਸੀ । ਜਦੋਂ ਉਹ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ । ਪਰ ਪਿੰਡ ਜਵਾਹਰਕੇ ਦੇ ਕੋਲ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।

ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਦੇ ਨਾਲ ਬਣਾਈ ਪਛਾਣ
ਸਿੱਧੂ ਮੂਸੇਵਾਲਾ ਆਪਣੇ ਗੀਤ ਖੁਦ ਲਿਖਦਾ ਹੁੰਦਾ ਸੀ । ਉਸ ਦੇ ਗਾਏ ਗੀਤਾਂ ਨੇ ਰਿਕਾਰਡ ਬਣਾਏ ਹਨ । ਉਹ ਵਧੀਆ ਗਾਇਕੀ ਦੇ ਨਾਲ-ਨਾਲ ਵਧੀਆ ਲੇਖਣੀ ਦਾ ਵੀ ਮਾਲਕ ਸੀ । ਉਹ ਆਪਣੇ ਗੀਤਾਂ ਰਾਹੀਂ ਆਪਣੇ ਵਿਰੋਧੀਆਂ ਨੂੰ ਅਕਸਰ ਜਵਾਬ ਦਿੰਦਾ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
