ਫਿੱਟਨੈਸ ਮਾਡਲ ਸੁੱਖ ਜੌਹਲ ਨੇ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਬਰਸਾਤ ਦਾ ਅਨੰਦ ਲੈਂਦੇ ਆਏ ਨਜ਼ਰ

ਫਿੱਟਨੈਸ ਮਾਡਲ ਸੁੱਖ ਜੌਹਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਆਪਣੀ ਫਿੱਟਨੈਸ ਦੀਆਂ ਵੀਡੀਓਜ਼ ਅਕਸਰ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਬਰਸਾਤ ਦਾ ਮਜ਼ਾ ਲੈਂਦੇ ਹੋਏ ਦਿਖਾਈ ਦੇ ਰਹੇ ਹਨ ।

Written by  Shaminder   |  August 10th 2023 03:36 PM  |  Updated: August 10th 2023 03:36 PM

ਫਿੱਟਨੈਸ ਮਾਡਲ ਸੁੱਖ ਜੌਹਲ ਨੇ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਬਰਸਾਤ ਦਾ ਅਨੰਦ ਲੈਂਦੇ ਆਏ ਨਜ਼ਰ

ਫਿੱਟਨੈਸ ਮਾਡਲ ਸੁੱਖ ਜੌਹਲ (Sukh Johall) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਆਪਣੀ ਫਿੱਟਨੈਸ ਦੀਆਂ ਵੀਡੀਓਜ਼ ਅਕਸਰ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਬਰਸਾਤ ਦਾ ਮਜ਼ਾ ਲੈਂਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਤਰਸੇਮ ਜੱਸੜ, ਗੁਰਪ੍ਰੀਤ ਘੁੱਗੀ ਸਣੇ ਕਈ ਸਿਤਾਰਿਆਂ ਨਾਲ ਸੱਜੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਹੋਣ ਜਾ ਰਹੀ ਰਿਲੀਜ਼, ‘ਸਿੱਖਾਂ ਦੇ 12 ਵੱਜ ਗਏ’ ਵਰਗੇ ਕਮੈਂਟ ਕਰਨ ਵਾਲਿਆਂ ਨੂੰ ਮਿਲੇਗਾ ਕਰਾਰਾ ਜਵਾਬ

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ । ਫੈਨਸ ਵੀ ਇਸ ਜੋੜੀ ਦੇ ਵੀਡੀਓ ‘ਤੇ ਖੂਬ ਪਿਆਰ ਲੁਟਾ ਰਹੇ ਹਨ । ਕਈ ਫੈਨਸ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ ਤੇ ਕਿਸੇ ਨੇ ਫਾਇਰ ਵਾਲੇ ਇਮੋਜੀ ਪੋਸਟ ਕਰਦੇ ਹੋਏ ਜੋੜੀ ਦੀ ਤਾਰੀਫ ਕੀਤੀ ਹੈ। 

ਸੁੱਖ ਜੌਹਲ ਨੌਜਵਾਨਾਂ ਲਈ ਬਣੇ ਪ੍ਰੇਰਣਾ ਸਰੋਤ 

ਸੁੱਖ ਜੌਹਲ ਆਪਣੀਆਂ ਫਿੱਟਨੈੱਸ ਵੀਡੀਓਜ਼ ਕਰਕੇ ਹਜ਼ਾਰਾਂ ਨੌਜਵਾਨਾਂ ਦੇ ਲਈ ਪ੍ਰੇਰਣਾ ਸਰੋਤ ਬਣੇ ਹੋਏ ਹਨ ।ਕੋਈ ਸਮਾਂ ਹੁੰਦਾ ਸੀ ਕਿ ਉਹ ਨਸ਼ਿਆਂ ‘ਚ ਗਲਤਾਨ ਹੋ ਗਏ ਸਨ । ਪਰ ਪ੍ਰਮਾਤਮਾ ਦੀ ਬਖਸ਼ਿਸ਼ ਸਦਕਾ ੳਹ ਸਿੱਧੇ ਰਸਤੇ ਪੈ ਗਏ ਅਤੇ ਗੁਰੁ ਦੇ ਲੜ ਲੱਗ ਗਏ ।

 ਅੱਜ ਕੱਲ੍ਹ ਉਹ ਹਜ਼ਾਰਾਂ ਨੌਜਵਾਨਾਂ ਨੂੰ ਫਿੱਟਨੈਸ ਦੀ ਟ੍ਰੇਨਿੰਗ ਦੇ ਰਹੇ ਹਨ । ਕੁਝ ਸਮਾਂ ਪਹਿਲਾਂ ਉਹ ਆਪਣੀ ਪਤਨੀ ਦੇ ਨਾਲ ਵੀ ਫਿੱਟਨੈੱਸ ਦੀਆਂ ਵੀਡੀਓ ਪਾਉਂਦੇ ਸਨ ।ਪਰ ਕੁਝ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰਨਾ ਦਿੱਤਾ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਪਤਨੀ ਦੇ ਨਾਲ ਫਿੱਟਨੈੱਸ ਦੇ ਵੀਡੀਓ ਨਾ ਪਾਉਣ ਦਾ ਫੈਸਲਾ ਕੀਤਾ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network