Carry on Jatta 3: ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਨੇ ਦਿੱਲੀ 'ਚ ਫ਼ਿਲਮ ਕੈਰੀ ਆਨ ਜੱਟਾ ਦੀ ਪ੍ਰਮੋਸ਼ਨ ਦੌਰਾਨ ਲਾਈਆਂ ਰੌਣਕਾਂ, ਵੇਖੋ ਵੀਡੀਓ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਕੈਰੀ ਆਨ ਜੱਟਾ-3' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਫ਼ਿਲਮ ਦੀ ਪ੍ਰਮੋਸ਼ਨ ਕਰਨ ਲਈ ਦਿੱਲੀ ਵਿਖੇ ਪਹੁੰਚੇ। ਇੱਥੇ ਦੋਹਾਂ ਕਲਾਕਾਰਾਂ ਨੇ ਫੈਨਜ਼ ਨਾਲ ਖੂਬ ਮਸਤੀ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
Carry on Jatta 3: ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਨੇ ਦਿੱਲੀ 'ਚ ਫ਼ਿਲਮ ਕੈਰੀ ਆਨ ਜੱਟਾ ਦੀ ਪ੍ਰਮੋਸ਼ਨ ਦੌਰਾਨ ਲਾਈਆਂ ਰੌਣਕਾਂ, ਵੇਖੋ ਵੀਡੀਓ
Gippy Grewal ,Sonam Bajwa in Delhi For film parmotion: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇੱਕ ਮਲਟੀ ਟੈਲੇਂਟਿਡ ਕਲਾਕਾਰ ਹਨ ਇਸ 'ਚ ਕੋਈ ਸ਼ੱਕ ਨਹੀਂ ਹੈ। ਗਿੱਪੀ ਇੱਕ ਚੰਗੇ ਗਾਇਕ, ਅਦਾਕਾਰ ਤੇ ਕਾਮੇਡੀਅਨ ਹਨ। ਜਲਦ ਹੀ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਸਟਾਰਰ ਫ਼ਿਲਮ ਕੈਰੀ ਆਨ ਜੱਟਾ-3 ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ, ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ।

ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਕੈਰੀ ਆਨ ਜੱਟਾ 3' ਦੀ ਵੱਡੇ ਪੱਧਰ 'ਤੇ ਪ੍ਰਮੋਸ਼ਨ ਕਰ ਰਹੇ ਹਨ। ਇਸੇ ਸਿਲਸਿਲੇ 'ਚ ਬੀਤੇ ਦਿਨੀਂ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦਿੱਲੀ ਪਹੁੰਚੇ, ਜਿਥੇ ਉਨ੍ਹਾਂ ਨੇ ਦਿੱਲੀ ਵਾਲਿਆਂ ਨਾਲ ਖ਼ੂਬ ਮਸਤੀ ਕੀਤੀ।
ਇਸ ਦੀ ਇੱਕ ਵੀਡੀਓ ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ ਸਟੋਰੀ 'ਤੇ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਗਿੱਪੀ ਨੇ ਦਿੱਲੀ ਵਾਲਿਆਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਦੋਹਾਂ ਕਲਾਕਾਰਾਂ ਨੂੰ ਖੂਬ ਪਿਆਰ ਦੇਣ ਲਈ ਵੀ ਧੰਨਵਾਦ ਕਿਹਾ।
ਦੱਸ ਦੇਈਏ ਕਿ ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
