'ਕੈਰੀ ਆਨ ਜੱਟਾ-3' ਦੀ ਰਿਲੀਜ਼ ਤੋਂ ਪਹਿਲਾਂ ਫ਼ਿਲਮ ਸਟਾਰ ਗਿੱਪੀ ਗਰੇਵਾਲ ਅਤੇ ਬਿੰਨੂ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਵੇਖੋ ਤਸਵੀਰਾਂ
ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਕੈਰੀ ਆਨ ਜੱਟਾ-3’ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਫ਼ਿਲਮ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।
'ਕੈਰੀ ਆਨ ਜੱਟਾ-3' ਦੀ ਰਿਲੀਜ਼ ਤੋਂ ਪਹਿਲਾਂ ਫ਼ਿਲਮ ਸਟਾਰ ਗਿੱਪੀ ਗਰੇਵਾਲ ਅਤੇ ਬਿੰਨੂ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਵੇਖੋ ਤਸਵੀਰਾਂ
ਗਿੱਪੀ ਗਰੇਵਾਲ (Gippy Grewal) ਅਤੇ ਸੋਨਮ ਬਾਜਵਾ (Sonam Bajwa) ਦੀ ਫ਼ਿਲਮ ‘ਕੈਰੀ ਆਨ ਜੱਟਾ-3’ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਫ਼ਿਲਮ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਬਿੰਨੂ ਢਿੱਲੋਂ ਅਤੇ ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ । ਤਸਵੀਰਾਂ ਨੂੰ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ ।

‘ਕੈਰੀ ਆਨ ਜੱਟਾ-3’ ਰੋਮਾਂਟਿਕ ਕਾਮੇਡੀ ਫ਼ਿਲਮ
ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਤੋਂ ਇਲਾਵਾ ਬਿੰਨੂ ਢਿੱਲੋਂ, ਜਸਵਿੰਦਰ ਭੱਲਾ, ਕਵਿਤਾ ਕੌਸ਼ਿਕ ਸਣੇ ਕਈ ਸਿਤਾਰੇ ਰੌਣਕਾਂ ਲਗਾਉਣਗੇ। ਇਸ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਵੀ ਦਿਖਾਈ ਦੇਣਗੇ । ਇਸ ਤੋਂ ਪਹਿਲਾਂ ਫ਼ਿਲਮ ਦੀ ਟੀਮ ਨੇ ਮੁੰਬਈ ‘ਚ ਵੀ ਆਪਣੀ ਫ਼ਿਲਮ ਦਾ ਪ੍ਰਮੋਸ਼ਨ ਕੀਤਾ ਸੀ ਅਤੇ ਕਪਿਲ ਸ਼ਰਮਾ ਦੇ ਸ਼ੋਅ ‘ਚ ਵੀ ਫ਼ਿਲਮ ਦੀ ਸਟਾਰ ਕਾਸਟ ਪਹੁੰਚੀ ਸੀ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ‘ਕੈਰੀ ਆਨ ਜੱਟਾ’ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਮਾਹੀ ਗਿੱਲ ਨਜ਼ਰ ਆਏ ਸਨ ।

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਅਰਦਾਸ, ਅਰਦਾਸ ਕਰਾਂ ਤੇ ਮਾਂ ਵਰਗੀਆਂ ਫ਼ਿਲਮਾਂ ਸ਼ਾਮਿਲ ਹਨ ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
