ਕਿੱਲੀ ਪੌਲ ਨੇ ਭੈਣ ਨੀਮ ਪੌਲ ਨਾਲ ਮਸ਼ਹੂਰ ਗੀਤ 'ਅਰਜਨ ਵੈਲੀ' 'ਤੇ ਬਣਾਈ ਵੀਡੀਓ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
Kili Paul-Neema Paul viral video on song Arjan Valley: ਤਨਜ਼ਾਨੀਆ ਦੇ ਸੋਸ਼ਲ ਮੀਡੀਆ ਸੁਪਰਸਟਾਰ ਕਿਲੀ ਪੌਲ (Kili Paul) ਦਾ ਉਸ ਦੀ ਭੈਣ ਨੀਮਾ ਪੌਲ ਅਕਸਰ ਹੀ ਆਪਣੀ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਦੋਹਾਂ ਨੇ ਫਿਲਮ ਐਨੀਮਲ ਦੇ ਮਸ਼ਹੂਰ ਗੀਤ ਅਰਜਨ ਵੈਲੀ 'ਤੇ ਵੀਡੀਓ ਬਣਾਈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਕਿੱਲੀ ਪੌਲ ਅਤੇ ਉਸ ਦੀ ਭੈਣ ਨੀਮਾ ਆਪਣੀਆਂ ਮਨੋਰੰਜਕ ਰੀਲਾਂ ਨਾਲ ਸੋਸ਼ਲ ਮੀਡੀਆ 'ਤੇ ਵੱਖ-ਵੱਖ ਗੀਤਾਂ 'ਤੇ ਡਾਂਸ ਵੀਡੀਓਜ਼ ਬਣਾ ਕੇ ਆਪਣੇ ਫੈਨਜ਼ ਦਾ ਮਨੋਰੰਜਨ ਕਰਦੇ ਹਨ। ਦੋਵੇਂ ਭੈਣ -ਭਰਾ ਅਕਸਰ ਹੀ ਬਾਲੀਵੁੱਡ ਤੇ ਪਾਲੀਵੁੱਡ ਦੇ ਹਿੱਟ ਗਾਣਿਆਂ 'ਤੇ ਵੀਡੀਓ ਬਣਾਉਂਦੇ ਹਨ ਜੋ ਕਿ ਕਾਫ਼ੀ ਵਾਇਰਲ ਹੁੰਦੀਆਂ ਹਨ।
ਹਾਲ ਹੀ ਵਿੱਚ ਕਿੱਲੀ ਪੌਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਉਹਨਾਂ ਨੇ ਹਾਲ ਹੀ ਵਿਚ ਰਿਲੀਜ਼ ਹੋਈ ਐਨੀਮਲ ਫਿਲਮ ਦੇ ਗੀਤ ਅਰਜਨ ਵੈਲੀ 'ਤੇ ਬਣਾਈ ਹੈ। ਦੋਵੇ ਇਸ ਗੀਤ ਨੂੰ ਗਾ ਰਹੇ ਹਨ ਤੇ ਨਾਲ-ਨਾਲ ਐਕਸ਼ਨ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਹੁਣ ਤੱਕ ਉਨ੍ਹਾਂ ਦੀ ਇਸ ਵੀਡੀਓ ਨੂੰ 34 ਹਜ਼ਾਰ ਤੋਂ ਵੱਧ ਲਾਈਕ ਮਿਲ ਚੁੱਕੇ ਹਨ।
ਦੱਸ ਦਈਏ ਕਿ ਐਨੀਮਲ ਫ਼ਿਲਮ ਨੂੰ ਰਿਲੀਜ਼ ਹੋਏ 15 ਦਿਨ ਹੋ ਗਏ ਹਨ ਅਤੇ 15 ਦਿਨ ਬਾਅਦ ਵੀ ਫ਼ਿਲਮ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਜਿੱਥੇ ਇੱਕ ਪਾਸੇ ਫਿਲਮ ਬਾਕਸ ਆਫਿਸ 'ਤੇ ਹਿੱਟ ਸਾਬਿਤ ਹੋਈ ਹੈ, ਉੱਥੇ ਹੀ ਦੂਜੇ ਪਾਸੇ ਫ਼ਿਲਮ ਦਾ ਕਾਫ਼ੀ ਵਿਰੋਧ ਵੀ ਹੋ ਰਿਹਾ ਹੈ, ਕਿਉਂਕਿ ਫ਼ਿਲਮ ਕੁਝ ਸੀਨਸ ਵਿੱਚ ਸਿੱਖਾਂ ਦੇ ਅਕਸ ਨੂੰ ਗਲਤ ਢੰਗ ਨਾਲ ਦਿਖਾਇਆ ਗਿਆ ਹੈ। ਫਿਲਮ ਦੇ ਕੁਝ ਦ੍ਰਿਸ਼ਾਂ ਨੂੰ ਲੈ ਕੇ ਪੰਜਾਬ 'ਚ ਵਿਰੋਧ ਸ਼ੁਰੂ ਹੋ ਗਿਆ ਹੈ। ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਇਤਰਾਜ਼ ਉਠਾਇਆ ਗਿਆ ਹੈ। ਇੰਨਾ ਹੀ ਨਹੀਂ ਯੂਥ ਫੈਡਰੇਸ਼ਨ ਨੇ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੂੰ ਪੱਤਰ ਲਿਖ ਕੇ ਇਸ ਫਿਲਮ ਤੋਂ ਵਿਵਾਦਤ ਸੀਨ ਹਟਾਉਣ ਦੀ ਮੰਗ ਕੀਤੀ ਹੈ।
- PTC PUNJABI