ਮਸ਼ਹੂਰ ਕੁਲੜ ਪੀਜ਼ਾ ਕੱਪਲ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਾਹਮਣੇ ਆਇਆ ਬਿਆਨ, ਪੁਲਿਸ ਵੱਲੋਂ ਮਾਮਲੇ 'ਤੇ ਕੀਤੀ ਗਈ ਕਾਰਵਾਈ

ਜਲੰਧਰ ਸ਼ਹਿਰ ਦਾ ਮਸ਼ਹੂਰ ਜੋੜਾ ਇੱਕ ਵਾਰ ਫਿਰ ਤੋਂ ਵਿਵਾਦਾਂ 'ਚ ਘਿਰ ਗਿਆ ਹੈ। ਲੜਾਈ-ਝਗੜੇ ਅਤੇ ਬੰਦੂਕ ਕਲਚਰ ਨੂੰ ਵਧਾਵਾ ਦੇਣ ਕਾਰਨ ਵਿਵਾਦਾਂ 'ਚ ਘਿਰਿਆ ਮਸ਼ਹੂਰ ਜੋੜਾ ਹੁਣ ਅਸ਼ਲੀਲ ਵੀਡੀਓਜ ਨੂੰ ਲੈ ਕੇ ਸੁਰਖੀਆਂ 'ਚ ਹੈ। ਜਿਸ ਤੋਂ ਬਾਅਦ ਇਹ ਜੋੜਾ ਸੋਸ਼ਲ ਮੀਡੀਆ ਉੱਤੇ ਕਾਫੀ ਟ੍ਰੋਲ ਹੋ ਰਿਹਾ ਸੀ। ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

Written by  Pushp Raj   |  September 22nd 2023 04:20 PM  |  Updated: September 22nd 2023 04:20 PM

ਮਸ਼ਹੂਰ ਕੁਲੜ ਪੀਜ਼ਾ ਕੱਪਲ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਾਹਮਣੇ ਆਇਆ ਬਿਆਨ, ਪੁਲਿਸ ਵੱਲੋਂ ਮਾਮਲੇ 'ਤੇ ਕੀਤੀ ਗਈ ਕਾਰਵਾਈ

Kulhad Pizza Couple Viral Video: ਜਲੰਧਰ ਸ਼ਹਿਰ ਦਾ ਮਸ਼ਹੂਰ ਜੋੜਾ ਇੱਕ ਵਾਰ ਫਿਰ ਤੋਂ ਵਿਵਾਦਾਂ 'ਚ ਘਿਰ ਗਿਆ ਹੈ। ਲੜਾਈ-ਝਗੜੇ ਅਤੇ ਬੰਦੂਕ ਕਲਚਰ ਨੂੰ ਵਧਾਵਾ ਦੇਣ ਕਾਰਨ ਵਿਵਾਦਾਂ 'ਚ ਘਿਰਿਆ ਮਸ਼ਹੂਰ ਜੋੜਾ ਹੁਣ ਅਸ਼ਲੀਲ ਵੀਡੀਓਜ ਨੂੰ ਲੈ ਕੇ ਸੁਰਖੀਆਂ 'ਚ ਹੈ। ਜਿਸ ਤੋਂ ਬਾਅਦ ਇਹ ਜੋੜਾ ਸੋਸ਼ਲ ਮੀਡੀਆ ਉੱਤੇ ਕਾਫੀ ਟ੍ਰੋਲ ਹੋ ਰਿਹਾ ਸੀ। ਵਾਇਰਲ ਵੀਡੀਓ ਨਿੱਜੀ ਪਲਾਂ ਦਾ ਹੈ ਜਿਸ ਨੂੰ ਮਹਿਲਾ ਦੀ ਕਰੀਬੀ ਸਹੇਲੀ ਨੇ ਵਾਇਰਲ ਕੀਤਾ ਸੀ। ਹਾਲਾਂਕਿ ਔਰਤ ਦੇ ਪਤੀ ਨੇ ਇਸ ਨੂੰ ਫੇਕ ਦੱਸਿਆ ਪਰ ਥਾਣਾ ਡਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਬੁੱਧਵਾਰ ਦੇਰ ਸ਼ਾਮ ਮੁਲਜ਼ਮ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵੀਡੀਓ ਦੇ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੀੜਤਾ ਨੇ ਇਸ ਨੂੰ ਡਿਲੀਟ ਕਰਨ ਦੀ ਅਪੀਲ ਕੀਤੀ ਹੈ। ਜਲੰਧਰ ਦਾ ਇਹ ਜੋੜਾ ਖਾਣੇ ਦੀ ਰੈਸਿਪੀ ਨੂੰ ਲੈ ਕੇ ਇੰਟਰਨੈੱਟ ਮੀਡੀਆ 'ਤੇ ਕਾਫੀ ਚਰਚਾ ਵਿੱਚ ਰਿਹਾ ਹੈ।

ਬੁੱਧਵਾਰ ਨੂੰ ਜਦੋਂ ਇਹ ਵੀਡੀਓ ਕਲਿੱਪ ਇੰਟਰਨੈੱਟ ਮੀਡੀਆ ਪਲੇਟਫਾਰਮਾਂ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ ਤਾਂ ਪੁਲਿਸ ਵੀ ਹਰਕਤ 'ਚ ਆ ਗਈ। ਸ਼ਿਕਾਇਤਕਰਤਾ ਅਨੁਸਾਰ, ਕੁਝ ਦਿਨ ਪਹਿਲਾਂ ਉਸ ਨੂੰ ਇੱਕ ਵੀਡੀਓ ਕਲਿੱਪ ਭੇਜੀ ਗਈ ਸੀ ਜੋ ਕਿ ਫੇਕ ਸੀ। ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਤੋਂ ਪੈਸੇ ਮੰਗਣ ਲੱਗੇ, ਜਿਸ ਦੇ ਖਿਲਾਫ਼ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ।

ਹੋਰ ਪੜ੍ਹੋ : Karan Aujla: ਕਰਨ ਔਜਲਾ ਨੇ ਵੀ ਗਾਇਕ ਸ਼ੁਭ ਦੇ ਹੱਕ 'ਚ ਸ਼ੇਅਰ ਕੀਤੀ ਪੋਸਟ, ਕਿਹਾ- 'ਇਹ ਦੁਨੀਆ ਦਾ ਦਸਤੂਰ ਆ ਵੀਰ'

ਉਨ੍ਹਾਂ ਦਾ ਕਹਿਣਾ ਹੈ ਕਿ ਪਤਨੀ ਦੇ ਬੱਚਾ ਹੋਣ ਕਰਕੇ ਉਹ ਪਰਿਵਾਰ ਦੇ ਕੰਮਾਂ ਵਿਚ ਰੁਝ ਗਿਆ ਸੀ। ਰੁੱਝੇ ਹੋਣ ਕਰਕੇ ਕੋਈ ਕਾਰਵਾਈ ਨਹੀਂ ਕਰਵਾ ਸਕੇ ਸਨ ਅਤੇ ਹੁਣ ਬਲੈਕਮੇਲਰ ਵੱਲੋਂ ਉਹ ਵੀਡੀਓ ਵਾਇਰਲ ਕਰ ਦਿੱਤੀ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇੱਕ ਵਾਰ ਫਿਰ ਥਾਣਾ ਡਵੀਜ਼ਨ ਨੰਬਰ ਚਾਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ।

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network