ਮਰਹੂਮ ਗਾਇਕ ਸੁਰਿੰਦਰ ਛਿੰਦਾ ਦੀ ਗਾਇਕ ਹਜ਼ਾਰਾ ਸਿੰਘ ਰਮਤਾ ਦੇ ਨਾਲ ਤਸਵੀਰ ਹੋਈ ਵਾਇਰਲ, ਫੈਨਸ ਨੂੰ ਆ ਰਹੀ ਪਸੰਦ
ਸੁਰਿੰਦਰ ਛਿੰਦਾ ਜਿਨ੍ਹਾਂ ਨੇ ਹਾਲ ਹੀ ‘ਚ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ । ਉਨ੍ਹਾਂ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਆਪਣੇ ਜ਼ਮਾਨੇ ‘ਚ ਮਸ਼ਹੂਰ ਗਾਇਕ ਰਹਿ ਚੁੱਕੇ ਹਜ਼ਾਰਾ ਸਿੰਘ ਰਮਤਾ ਦੇ ਨਾਲ ਨਜ਼ਰ ਆ ਰਹੇ ਹਨ ।
ਮਰਹੂਮ ਗਾਇਕ ਸੁਰਿੰਦਰ ਛਿੰਦਾ ਦੀ ਗਾਇਕ ਹਜ਼ਾਰਾ ਸਿੰਘ ਰਮਤਾ ਦੇ ਨਾਲ ਤਸਵੀਰ ਹੋਈ ਵਾਇਰਲ, ਫੈਨਸ ਨੂੰ ਆ ਰਹੀ ਪਸੰਦ
ਸੁਰਿੰਦਰ ਛਿੰਦਾ (Surinder Shinda) ਜਿਨ੍ਹਾਂ ਨੇ ਹਾਲ ਹੀ ‘ਚ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ । ਉਨ੍ਹਾਂ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਆਪਣੇ ਜ਼ਮਾਨੇ ‘ਚ ਮਸ਼ਹੂਰ ਗਾਇਕ ਰਹਿ ਚੁੱਕੇ ਹਜ਼ਾਰਾ ਸਿੰਘ ਰਮਤਾ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ ।

ਹੋਰ ਪੜ੍ਹੋ : ਇਸ਼ੀਤਾ ਦੱਤਾ ਅਤੇ ਵਤਸਲ ਸੇਠ ਦੇ ਬੇਟੇ ਦੀ ਪਹਿਲੀ ਤਸਵੀਰ ਆਈ ਸਾਹਮਣੇ, ਵੇਖੋ ਕਿਊਟ ਤਸਵੀਰ
ਹਾਲ ਹੀ ‘ਚ ਸੁਰਿੰਦਰ ਛਿੰਦਾ ਦਾ ਹੋਇਆ ਦਿਹਾਂਤ
ਦੱਸ ਦਈਏ ਕਿ ਸੁਰਿੰਦਰ ਛਿੰਦਾ ਦਾ ਹਾਲ ਹੀ ‘ਚ ਦਿਹਾਂਤ ਹੋ ਗਿਆ ਸੀ ।ਬੀਤੇ ਦਿਨੀਂ ਹੀ ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ ਹੋਈ ਸੀ । ਇਸ ਮੌਕੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਸਨ ।

ਸੁਰਿੰਦਰ ਛਿੰਦਾ ਨੇ ਦਿੱਤੇ ਕਈ ਹਿੱਟ ਗੀਤ
ਗਾਇਕ ਸੁਰਿੰਦਰ ਛਿੰਦਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ । ਇਨ੍ਹਾਂ ਸਾਰੇ ਗੀਤਾਂ ਨੂੰ ਅੱਜ ਵੀ ਸਰੋਤੇ ਗੁਣਗੁਣਾਉਂਦੇ ਹਨ । ‘ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ’, ‘ਢੋਲਾ ਵੇ ਢੋਲਾ’ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ । ਇਸ ਤੋਂ ਇਲਾਵਾ ਅਖਾੜਿਆਂ ‘ਚ ਉਹ ਆਪਣੀ ਆਵਾਜ਼ ਬੁਲੰਦ ਦੇ ਨਾਲ ਸਰੋਤਿਆਂ ਦੇ ਦਿਲਾਂ ਨੂੰ ਕੀਲ ਲੈਂਦੇ ਸਨ ।

ਹਜ਼ਾਰਾ ਸਿੰਘ ਰਮਤਾ ਨੇ ਵੀ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ । ਅਖਾੜਿਆਂ ‘ਚ ਉਹ ਅਕਸਰ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਦਿਲ ਜਿੱਤ ਲੈਂਦੇ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
