ਨੀਰੂ ਬਾਜਵਾ ਅਤੇ ਅਫਸਾਨਾ ਖ਼ਾਨ ਨੇ ਆਪਣੀਆਂ ਮਾਂਵਾਂ ਦੇ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਮਾਂ ਲਈ ਲਿਖੇ ਭਾਵੁਕ ਸੁਨੇਹੇ
ਬੀਤੇ ਦਿਨ ‘ਮਾਂ ਦਿਵਸ’ ਮਨਾਇਆ ਗਿਆ । ਇਸ ਮੌਕੇ ਬਾਲੀਵੁੱਡ ਸਿਤਾਰਿਆਂ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ ਆਪਣੀ ਮਾਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ।
ਨੀਰੂ ਬਾਜਵਾ ਅਤੇ ਅਫਸਾਨਾ ਖ਼ਾਨ ਨੇ ਆਪਣੀਆਂ ਮਾਂਵਾਂ ਦੇ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਮਾਂ ਲਈ ਲਿਖੇ ਭਾਵੁਕ ਸੁਨੇਹੇ
ਬੀਤੇ ਦਿਨ ‘ਮਾਂ ਦਿਵਸ’ (Mothers Day) ਮਨਾਇਆ ਗਿਆ । ਇਸ ਮੌਕੇ ਬਾਲੀਵੁੱਡ ਸਿਤਾਰਿਆਂ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ ਆਪਣੀ ਮਾਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ । ਅਦਾਕਾਰਾ ਨੀਰੂ ਬਾਜਵਾ ਨੇ ਵੀ ਆਪਣੀ ਮਾਂ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੀ ਮਾਂ ਦੇ ਲਈ ਲਿਖਿਆ ਮਾਂ ਦਿਵਸ ਦੀਆਂ ਮੁਬਾਰਕਾਂ ਮਾਂ, ਸਾਡੀ ਚੱਟਾਨ…ਹਮੇਸ਼ਾ ਸਾਡੇ ਨਾਲ ਖੜੇ ਰਹਿਣ ਲਈ ਤੁਹਾਡਾ ਧੰਨਵਾਦ’ ।
ਹੋਰ ਪੜ੍ਹੋ : ਏਕਮ ਗਰੇਵਾਲ ਨੂੰ ਜਨਮ ਦਿਨ ‘ਤੇ ਪਿਤਾ ਗਿੱਪੀ ਗਰੇਵਾਲ ਨੇ ਦਿੱਤਾ ਸਰਪ੍ਰਾਈਜ਼, ਗਿਫਟ ਕੀਤੀ ਮਹਿੰਗੀ ਕਾਰ
ਅਫਸਾਨਾ ਖ਼ਾਨ ਨੇ ਵੀ ਮਾਤਾ ਚਰਨ ਕੌਰ ਦੇ ਨਾਲ ਸਾਂਝਾ ਕੀਤਾ ਵੀਡੀਓ
ਗਾਇਕਾ ਅਫਸਾਨਾ ਖ਼ਾਨ ਨੇ ਵੀ ਮਾਂ ਦਿਵਸ ਦੇ ਮੌਕੇ ‘ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਆਪਣੀ ਮਾਂ ਦੇ ਨਾਲ ਨਾਲ ਗਾਇਕਾ ਨੇ ਮਾਤਾ ਚਰਨ ਕੌਰ ਦੇ ਨਾਲ ਵੀ ਤਸਵੀਰਾਂ ਸ਼ੇਅਰ ਕੀਤੀਆਂ ਅਤੇ ਲਿਖਿਆ ਕਿ ‘ਜਿਵੇਂ ਸਵਰਗਾਂ ਨੂੰ ਜਾਂਦੇ ਰਾਹ ਵਰਗਾ ਕੋਈ ਨਹੀ,ਲੱਖਾਂ ਰਿਸ਼ਤਿਆਂ ਚ ਓੁਵੇਂ ਮਾਂ ਵਰਗਾ ਕੋਈ ਨਹੀ।
ਇਸ ਦੁਨੀਆਂ ਵਿਚ ਜਿੰਨੇ ਰਿਸ਼ਤੇ,ਸਬ ਝੂਠੇ ਤੇ ਬੇਰੂਪ ।
ਮਾਂ ਦਾ ਰਿਸ਼ਤਾ ਸਭ ਤੋਂ ਸੱਚਾ,ਮਾਂ ਹੈ ਰੱਬ ਦਾ ਰੂਪ।
_2a2d6e033e6ee61b377e89ce77acf52f_1280X720.webp)
ਅਫਸਾਨਾ ਖ਼ਾਨ ਅਤੇ ਨੀਰੂ ਬਾਜਵਾ ਦੇ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨ ਮਾਂ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ‘ਤੇ ਹਰ ਕਿਸੇ ਨੇ ਆਪਣੀ ਮਾਂ ਦੇ ਲਈ ਆਪੋ ਆਪਣੇ ਜਜ਼ਬਾਤਾਂ ਨੂੰ ਸਾਂਝਾ ਕੀਤਾ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
