Viral Video: ਫਲਾਈਟ ਯਾਤਰੀਆਂ ਨੇ ਰਨਵੇਅ 'ਤੇ ਬੈਠ ਕੇ ਖਾਧਾ ਖਾਣਾ, ਵੇਖੋ ਵੀਡੀਓ

Reported by: PTC Punjabi Desk | Edited by: Pushp Raj  |  January 16th 2024 05:21 PM |  Updated: January 16th 2024 05:21 PM

Viral Video: ਫਲਾਈਟ ਯਾਤਰੀਆਂ ਨੇ ਰਨਵੇਅ 'ਤੇ ਬੈਠ ਕੇ ਖਾਧਾ ਖਾਣਾ, ਵੇਖੋ ਵੀਡੀਓ

Viral Video: ਆਏ ਦਿਨ ਸੋਸ਼ਲ ਮੀਡੀਆ ਉੱਤੇ ਕਈ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ (Viral Video) ਹੋ ਰਹੀ ਹੈ। ਇਸ ਵੀਡੀਓ ਦੇ ਕੁਝ ਯਾਤਰੀ ਰਨਵੇਅ 'ਤੇ ਬੈਠ ਕੇ ਖਾਣਾ ਖਾਂਦੇ ਹੋਏ ਨਜ਼ਰ ਆ ਰਹੇ ਹਨ। ਆਓ ਜਾਣਦੇ ਹਾਂ ਕਿ ਹੈ ਪੂਰਾ ਮਾਮਲਾ।ਇਨ੍ਹੀਂ ਦਿਨੀਂ ਦਿੱਲੀ ਸਣੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਠੰਡ 'ਚ ਸੰਘਣੀ ਧੁੰਦ ਤੇ ਖਰਾਬ ਮੌਸਮ ਦੇ ਚੱਲਦੇ ਫਲਾਈਟ ਤੇ ਟ੍ਰੇਨਾਂ ਲੇਟ ਹਨ। ਅਜਿਹੇ ਵਿੱਚ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਹਾਲ ਹੀ ਵਿੱਚ ਸੋਸ਼ਲ ਮੀਡੀਆ  (Social Media)ਉੱਤੇ ਇੱਕ ਵਾਇਰਲ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਇੰਡੀਗੋ ਦੀ ਫਲਾਈਟ ਦਾ ਹੈ, ਜਿਸ 'ਚ ਗੁੱਸੇ 'ਚ ਆਏ ਯਾਤਰੀ ਨੇ ਪਾਇਲਟ ਦੇ ਮੂੰਹ 'ਤੇ ਮੁੱਕਾ ਮਾਰਿਆ ਸੀ। ਹੁਣ ਇੱਕ ਵੱਖਰਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਫਲਾਈਟ ਲੇਟ ਹੋਣ ਕਾਰਨ ਯਾਤਰੀ ਰਨਵੇਅ (indigo Passangers) 'ਤੇ ਬੈਠ ਕੇ ਡਿਨਰ ਕਰਨ ਲੱਗੇ।

ਫਲਾਈਟ ਲੇਟ ਹੋਣ ਦੇ ਚੱਲਦੇ ਯਾਤਰੀਆਂ ਨੇ ਰਨਵੇਅ 'ਤੇ ਬੈਠ ਕੇ ਕੀਤਾ ਡਿਨਰ 

 

ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਆ ਤੋਂ ਦਿੱਲੀ ਜਾਣ ਵਾਲੀ ਇੰਡੀਗੋ ਦੀ ਫਲਾਈਟ (Indigo) 12 ਘੰਟੇ ਲੇਟ ਹੋਈ ਜਿਸ ਕਾਰਨ ਇਸ ਨੂੰ ਮੁੰਬਈ ਵੱਲ ਮੋੜ ਦਿੱਤਾ ਗਿਆ। ਯਾਤਰੀਆਂ ਨੇ ਜਹਾਜ਼ ਤੋਂ ਹੇਠਾਂ ਉਤਰ ਕੇ ਖਾਣਾ ਖਾਧਾ। ਇਸ ਦੀ ਵੀਡੀਓ ਸ਼ੇਅਰ ਕਰਕੇ ਕਿਹਾ ਗਿਆ ਸੀ ਕਿ ਯਾਤਰੀਆਂ ਨੇ ਇਸ ਫਲਾਈਟ ਨੂੰ ਯਾਤਰੀ ਟ੍ਰੇਨ ਵਰਗਾ ਬਣਾ ਦਿੱਤਾ ਹੈ। ਅਜਿਹੀ ਵੀਡੀਓ ਦੇਖ ਕੇ ਕਿਸੇ ਨੇ ਪੁੱਛਿਆ ਕਿ ਇਹ ਏਅਰਪੋਰਟ ਹੈ ਜਾਂ ਬੱਸ ਸਟੈਂਡ… ਹੁਣ ਏਅਰਪੋਰਟ ਦਾ ਕੀ ਹਾਲ ਹੋ ਗਿਆ ਹੈ?

ਇੰਡੀਗੋ ਨੇ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਇੱਕ ਬਿਆਨ ਜਾਰੀ ਕੀਤਾ ਹੈ। ਏਅਰਲਾਈਨ ਕੰਪਨੀ ਨੇ ਕਿਹਾ, "ਅਸੀਂ 14 ਜਨਵਰੀ ਨੂੰ ਗੋਆ ਤੋਂ ਦਿੱਲੀ ਜਾਣ ਵਾਲੀ ਇੰਡੀਗੋ ਦੀ ਉਡਾਣ 6E2195 ਨਾਲ ਜੁੜੀ ਘਟਨਾ ਤੋਂ ਜਾਣੂ ਹਾਂ, ਦਿੱਲੀ ਵਿੱਚ ਘੱਟ ਵਿਜ਼ੀਬਿਲਟੀ ਕਾਰਨ ਫਲਾਈਟ ਨੂੰ ਮੁੰਬਈ ਵੱਲ ਮੋੜ ਦਿੱਤਾ ਗਿਆ ਸੀ। ਅਸੀਂ ਆਪਣੇ ਗਾਹਕਾਂ ਤੋਂ ਦਿਲੋਂ ਮੁਆਫੀ ਮੰਗਦੇ ਹਾਂ ਅਤੇ ਵਰਤਮਾਨ ਵਿੱਚ ਘਟਨਾ ਦੀ ਜਾਂਚ ਕਰ ਰਹੇ ਹਾਂ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਫਲਾਈਟ ਲੇਟ ਹੋਣ ਕਾਰਨ ਪਾਇਲਟ ਦੇ ਮਾਰੇ ਜਾਣ ਦੀ ਵੀਡੀਓ ਕਾਰਨ ਵੀ ਕਾਫੀ ਹੰਗਾਮਾ ਹੋ ਗਿਆ ਸੀ। ਇਸ ਤੋਂ ਬਾਅਦ ਡੀਜੀਸੀਏ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਏਅਰਲਾਈਨਜ਼ ਨੂੰ ਕਿਹਾ ਕਿ ਉਹ ਉਡਾਣਾਂ ਵਿੱਚ ਦੇਰੀ ਬਾਰੇ ਯਾਤਰੀਆਂ ਨੂੰ ਅਪਡੇਟ ਦਿੰਦੇ ਰਹਿਣ ਨਹੀਂ ਤਾਂ ਉਡਾਣਾਂ ਰੱਦ ਕਰ ਦੇਣ।

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਧੁੰਦ ਕਾਰਨ ਹਵਾਈ ਸੇਵਾਵਾਂ ਵਿੱਚ ਵਿਘਨ ਦੇ ਮੱਦੇਨਜ਼ਰ, ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਕਿਹਾ ਹੈ ਕਿ ਏਅਰਲਾਈਨਾਂ ਨੂੰ ਆਪਣੀਆਂ ਵੈਬਸਾਈਟਾਂ 'ਤੇ ਉਡਾਣਾਂ ਵਿੱਚ ਦੇਰੀ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਕਾਸ਼ਤ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਪ੍ਰਭਾਵਿਤ ਯਾਤਰੀਆਂ ਨੂੰ ਅਸਲ ਸਥਿਤੀ ਬਾਰੇ ਵਟਸਐਪ ਅਤੇ ਈਮੇਲ ਰਾਹੀਂ ਜਾਣਕਾਰੀ ਦਿੰਦੇ ਰਹਿਣਾ ਚਾਹੀਦਾ ਹੈ।

ਹੋਰ ਪੜ੍ਹੋ: ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸ਼ੂਟਿੰਗ ਹੋਈ ਸ਼ੁਰੂ, ਵੇਖੋ ਤਸਵੀਰਾਂਇਸ ਦੇ ਨਾਲ ਹੀ ਦਿੱਲੀ ਏਅਰਪੋਰਟ 'ਤੇ ਪਾਇਲਟ ਨਾਲ ਦੁਰਵਿਵਹਾਰ ਦੀ ਘਟਨਾ ਤੋਂ ਬਾਅਦ ਹੀ ਡੀਜੀਸੀਏ ਨੇ ਇਹ ਐੱਸਓਪੀ ਸਾਹਮਣੇ ਲਿਆ ਹੈ। ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਅਪੀਲ ਕੀਤੀ ਅਤੇ ਕਿਹਾ ਕਿ ਸਾਰੇ ਯਾਤਰੀਆਂ ਨੂੰ ਮੇਰੀ ਨਿਮਰਤਾਪੂਰਵਕ ਬੇਨਤੀ ਹੈ ਕਿ ਉਹ ਔਖੇ ਸਮੇਂ ਵਿੱਚ ਸਹਿਯੋਗ ਕਰਨ… ਕਿਸੇ ਵੀ ਕਰਮਚਾਰੀ ਨਾਲ ਦੁਰਵਿਵਹਾਰ ਦੀ ਕੋਈ ਵੀ ਘਟਨਾ ਬਰਦਾਸ਼ਤਯੋਗ ਨਹੀਂ ਹੈ। ਇਸ ਦੀ ਬਜਾਏ, ਕਿਸੇ ਵੀ ਘਟਨਾ ਨਾਲ ਮੌਜੂਦਾ ਕਾਨੂੰਨੀ ਵਿਵਸਥਾਵਾਂ ਦੇ ਅਨੁਸਾਰ ਮਜ਼ਬੂਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network