ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਦਾ ਹੋਇਆ ਦਿਹਾਂਤ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ

ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਹੈ । ਜਿਸ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਅਦਾਕਾਰਾ ਨੇ ਹਾਲੇ ਤੱਕ ਇਸ ਸਬੰਧ ‘ਚ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ । ਪਰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪਿਤਾ ਜੀ ਦੇ ਦਿਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ।

Reported by: PTC Punjabi Desk | Edited by: Shaminder  |  June 16th 2023 04:15 PM |  Updated: June 16th 2023 04:15 PM

ਅਦਾਕਾਰਾ ਨਿਸ਼ਾ ਬਾਨੋ ਦੇ ਪਿਤਾ ਦਾ ਹੋਇਆ ਦਿਹਾਂਤ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ

ਅਦਾਕਾਰਾ ਨਿਸ਼ਾ ਬਾਨੋ ((Nisha Bano) ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਹੈ । ਜਿਸ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਅਦਾਕਾਰਾ ਨੇ ਹਾਲੇ ਤੱਕ ਇਸ ਸਬੰਧ ‘ਚ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ । ਪਰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪਿਤਾ ਜੀ ਦੇ ਦਿਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ  ।

ਹੋਰ ਪੜ੍ਹੋ : ਟਾਈਮ ਸਕੁਵੇਅਰ ‘ਚ ਦਿਖਿਆ ਰਣਜੀਤ ਬਾਵਾ, ਵੀਡੀਓ ਕੀਤਾ ਸਾਂਝਾ, ਕਿਹਾ ‘ਪਿਆਰ ਬਣਾਈ ਰੱਖਿਓ ਹਾਲੇ ਬਹੁਤ ਅੱਗੇ ਜਾਣਾ’

ਨਿਸ਼ਾ ਬਾਨੋ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ 

ਨਿਸ਼ਾ ਬਾਨੋ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਨ ਅਤੇ ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਸੋਸ਼ਲ ਮੀਡੀਆ ‘ਤੇ ਸਰਗਰਮ ਨਿਸ਼ਾ ਬਾਨੋ ਨੇ ਹਰ ਤਰ੍ਹਾਂ ਦੇ ਕਿਰਦਾਰ ਫ਼ਿਲਮਾਂ ‘ਚ ਨਿਭਾਏ ਹਨ । ਉਨ੍ਹਾਂ ਦੇ ਸ਼ਾਂਤੀ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸਮੀਰ ਮਾਹੀ ਦੇ ਨਾਲ ਵਿਆਹ ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।

ਨਿਸ਼ਾ ਬਾਨੋ ਨੂੰ ਕਾਲਜ ਸਮੇਂ ਤੋਂ ਹੀ ਨੱਚਣ ਗਾਉਣ ਦਾ ਬਹੁਤ ਸ਼ੌਂਕ ਸੀ ਅਤੇ ਕਾਲਜ ਸਮੇਂ ‘ਚ ਉਹ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲੈਂਦੀ ਹੁੰਦੀ ਸੀ ਅਤੇ ਇਹੀ ਸ਼ੌਂਕ ਉਸ ਦਾ ਪ੍ਰੋਫੈਸ਼ਨ ਬਣ ਜਾਵੇਗਾ । ਇਸ ਬਾਰੇ ਉਸ ਨੇ ਕਦੇ ਨਹੀਂ ਸੀ ਸੋਚਿਆ । 

- PTC PUNJABI


Popular Posts