ਦੋਸਤਾਂ ਦੇ ਨਾਲ ਵੈਕੇਸ਼ਨ ‘ਤੇ ਨਿਕਲੀ ਅਦਾਕਾਰਾ ਤਾਨੀਆ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਤਾਨੀਆ ਇਨ੍ਹੀਂ ਦਿਨੀਂ ਵੈਕੇਸ਼ਨ ‘ਤੇ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਦੋਸਤਾਂ ਦੇ ਨਾਲ ਵੈਕੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਤਾਨੀਆ ਹਸੀਨ ਵਾਦੀਆਂ ‘ਚ ਘੁੰਮਦੀ ਹੋਈ ਦਿਖਾਈ ਦੇ ਰਹੀ ਹੈ ।

Written by  Shaminder   |  September 04th 2023 02:42 PM  |  Updated: September 04th 2023 02:42 PM

ਦੋਸਤਾਂ ਦੇ ਨਾਲ ਵੈਕੇਸ਼ਨ ‘ਤੇ ਨਿਕਲੀ ਅਦਾਕਾਰਾ ਤਾਨੀਆ, ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਤਾਨੀਆ (Tania)ਇਨ੍ਹੀਂ ਦਿਨੀਂ ਵੈਕੇਸ਼ਨ ‘ਤੇ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਦੋਸਤਾਂ ਦੇ ਨਾਲ ਵੈਕੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ  ਅਦਾਕਾਰਾ ਤਾਨੀਆ ਹਸੀਨ ਵਾਦੀਆਂ ‘ਚ ਘੁੰਮਦੀ ਹੋਈ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਉਸ ਦੇ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਨੇ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ ।

ਹੋਰ ਪੜ੍ਹੋ :  ਜੈਸਮੀਨ ਸੈਂਡਲਾਸ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖਾਸ ਗੱਲਾਂ

ਕਿਸੇ ਨੇ ਅਦਾਕਾਰਾ ਦੇ ਹੁਸਨ ਦੀ ਤਾਰੀਫ ਕੀਤੀ ਹੈ ਅਤੇ ਕੋਈ ਉਸ ਦੀ ਅਦਾਕਾਰੀ ਦੀ ਤਾਰੀਫ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ।  

ਤਾਨੀਆ ਨੇ ਆਪਣੀ ਅਦਾਕਾਰੀ ਨਾਲ ਜਿੱਤਿਆ ਦਿਲ 

ਅਦਾਕਾਰਾ ਤਾਨੀਆ ਨੇ ਆਪਣੀ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਉਨ੍ਹਾਂ ਨੇ ਸੁਫ਼ਨਾ, ਗੁੱਡੀਆਂ ਪਟੋਲੇ, ਲੇਖ, ਗੋਡੇ ਗੋਡੇ ਚਾਅ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਤਾਨੀਆ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ਅਤੇ ਹਾਲ ਹੀ ‘ਚ ਸੋਨਮ ਬਾਜਵਾ ਅਤੇ ਨਿਰਮਲ ਰਿਸ਼ੀ ਦੇ ਨਾਲ ਆਈ ਉਨ੍ਹਾਂ ਦੀ ਫ਼ਿਲਮ ‘ਗੋਡੇ ਗੋਡੇ ਚਾਅ’ ਨੂੰ ਵੀ  ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਲਦ ਹੀ  ਅਦਾਕਾਰਾ ਹੋਰ ਵੀ ਕਈ ਪ੍ਰੋਜੈਕਟ ‘ਚ ਦਿਖਾਈ ਦੇਵੇਗੀ । 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network