Viral Video: ਸੇਵਾਦਾਰ ਨੇ ਮਹਿਲਾ ਸ਼ਰਧਾਲੂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਾਖਲ ਹੋਣ ਤੋਂ ਰੋਕਿਆ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ, SGPC ਪ੍ਰਧਾਨ ਨੇ ਦਿੱਤਾ ਸਪੱਸ਼ਟੀਕਰਨ
Viral Video: ਆਏ ਦਿਨ ਸੋਸ਼ਲ ਮੀਡੀਆ 'ਤੇ ਕੁਝ ਨਾਂ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਹਾਲ ਹੀ 'ਚ ਅੰਮ੍ਰਿਤਸਰ ਵਿਖੇ ਇੱਕ ਸੇਵਾਦਾਰ ਵੱਲੋਂ ਮਹਿਲਾ ਸ਼ਰਧਾਲੂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਦਾਖਲ ਨਾਂ ਹੋਣ ਨੂੰ ਲੈ ਕੇ ਵੀਡੀਓ ਵਾਇਰਲ ਹੋ ਰਹੀ ਸੀ। ਇਹ ਵਿਵਾਦ ਇਨ੍ਹਾਂ ਕੁ ਵੱਧ ਗਿਆ ਕਿ ਇਸ 'ਤੇ ਐਸਜੀਪੀਸੀ ਦਾ ਬਿਆਨ ਸਾਹਮਣੇ ਆਇਆ ਹੈ।
ਦਰਅਸਲ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਹਰਿਆਣਾ ਤੋਂ ਆਈ ਕੁੜੀ ਅਤੇ ਉਸ ਦਾ ਪਰਿਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ। ਇੱਥੇ ਮਹਿਲਾ ਸ਼ਰਧਾਲੂ ਤੇ ਸੇਵਾਦਾਰ ਵਿਚਾਲੇ ਬਹਿਸ ਹੋ ਰਹੀ ਹੈ। ਲੜਕੀ ਦੇ ਮੂੰਹ ਉੱਤੇ ਤਿੰਰਗੇ ਦਾ ਸਟਿੱਕਰ ਬਣਿਆ ਹੋਣ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਨੇ ਉਸ ਨੂੰ ਅੰਦਰ ਜਾਣ ਤੋਂ ਰੋਕਿਆ। ਇਸ ਮਾਮਲੇ ਨੂੰ ਲੈ ਕੇ ਐੱਸਜੀਪੀਸੀ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਵਾਇਰਲ ਹੋ ਰਹੀ ਵੀਡੀਓ 'ਚ ਕੀ ਹੈ
ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਹਿਬ ਅੰਦਰ ਇੱਕ ਹਰਿਆਣਾ ਤੋਂ ਆਈ ਲੜਕੀ ਨੂੰ ਅੰਦਰ ਜਾਉਣ ਤੋਂ ਰੋਕ ਦਿੱਤਾ ਗਿਆ, ਕਿਉਂਕਿ ਉਸ ਦੇ ਮੂੰਹ ਉੱਪਰ ਤਿਰੰਗਾ ਝੰਡਾ ਬਣਿਆ ਹੋਇਆ ਸੀ। ਇਸ ਦੇ ਚੱਲਦੇ ਦਰਬਾਰ ਸਾਹਿਬ ਦੇ ਸੇਵਾਦਾਰ ਉਸ ਲੜਕੀ ਨੂੰ ਅੰਦਰ ਜਾਣ ਤੋਂ ਰੋਕਦੇ ਹੋਏ, ਗੁੱਸੇ ਵਿੱਚ ਬਹਿਸਬਾਜ਼ੀ ਕਰਦੇ ਨਜ਼ਰ ਆਏ। ਇਸ ਦੀ ਵੀਡਿਓ ਟਵਿੱਟਰ ਉੱਤੇ ਪਾਈ ਗਈ ਹੈ, ਜੋ ਕਿ ਕਾਫੀ ਵਾਇਰਲ ਹੋ ਰਹੀ ਹੈ।
ਜੇਕਰ ਕਿਸੇ ਨੂੰ ਠੇਸ ਪਹੁੰਚੀ ਤਾਂ ਮਾਫੀ ਮੰਗਦੇ ਹਾਂ
ਐਸਜੀਪੀਸੀ ਅਧਿਕਾਰੀ ਗੁਰਚਰਨ ਸਿੰਘ ਗਰੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ, ਤਾਂ ਅਸੀਂ ਉਸ ਕੋਲੋ ਮਾਫ਼ੀ ਮੰਗਦੇ ਹਾਂ। ਸੇਵਾਦਾਰ ਵਲੋਂ ਉਸ ਨੂੰ ਕਿਹਾ ਜਾ ਰਿਹਾ ਹੈ ਇਹ ਇੰਡੀਆ ਨਹੀਂ, ਇਹ ਪੰਜਾਬ ਹੈ ਪਰ, ਉੱਥੇ ਹੀ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਇਹ ਬੜੇ ਸ਼ਰਮ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਲੋਕ ਟਵੀਟ ਕਰ ਰਹੇ ਹਨ ਅਤੇ ਬਹੁਤ ਹੀ ਗ਼ਲਤ ਕੁਮੈਂਟ ਕਰ ਰਹੇ।
ਇੱਥੇ ਜਿੰਨੇ ਵੀ ਦੇਸ਼ਾਂ ਵਿਦੇਸ਼ਾਂ ਤੋਂ ਸਰਧਾਲੂ ਆਉਂਦੇ ਹਨ। ਉਹ ਉਨ੍ਹਾਂ ਦਾ ਮਾਨ ਸਨਮਾਨ ਕਰਦੇ ਹਨ। ਸਿੱਖਾਂ ਨੇ ਦੇਸ਼ ਦੀ ਅਜਾਦੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਪਰ ਫ਼ਿਰ ਵੀ ਹਰ ਵਾਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ’ਤੇ ਗ਼ਲਤ ਪ੍ਰਾਪੇਗੰਡਾ ਕਰਨਾ ਭਾਈਚਾਰਕ ਸਾਂਝ ਨੂੰ ਤੋੜਨ ਵਾਲੀ ਕਾਰਵਾਈ ਹੈ, ਜਿਸ ਤੋਂ ਬਚਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਹਾਲੀਆ ਵਾਪਰੀ ਘਟਨਾ ਵਿਚ ਇਕ ਲੜਕੀ ਨੂੰ ਪਹਿਰੇਦਾਰ ਵੱਲੋਂ ਮਰਯਾਦਾ ਦੇ ਪਾਲਣ ਲਈ ਕਿਹਾ ਗਿਆ ਸੀ। ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਵੀ ਆਰੰਭ ਦਿੱਤੀ ਹੈ, ਪਰੰਤੂ ਫਿਰ ਵੀ ਮਾਮਲੇ ਨੂੰ ਕੁਝ ਲੋਕ ਜਾਣਬੁਝ ਕੇ ਗ਼ਲਤ ਦਿਸ਼ਾ ਵਿਚ ਵਧਾ ਰਹੇ ਹਨ।
ਤਿਰੰਗੇ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਦੀਆਂ
ਐਸਜੀਪੀਸੀ ਅਧਿਕਾਰੀ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਦਰਬਾਰ ਸਾਹਿਬ ਆ ਕੇ ਕੁੱਝ ਸ਼ਰਾਰਤੀ ਲੋਕਾਂ ਨੇ ਇਸ ਤਰ੍ਹਾਂ ਦੇ ਕੰਮ ਕੀਤੇ ਕਿ ਜੋ ਮਰਿਯਾਦਾ ਅਨੁਸਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਦੇ ਮਨ ਨੂੰ ਠੇਸ ਪਹੁੰਚੀ ਹੈ, ਮੈਂ ਉਸ ਗੱਲ ਦੀ ਮਾਫੀ ਮੰਗਦਾ ਹੈ, ਪਰ ਇਸ ਤਿਰੰਗੇ ਲਈ ਸੱਭ ਤੋਂ ਜ਼ਿਆਦਾ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ। ਇਸ ਬਾਰੇ ਕੋਈ ਗੱਲ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਟਵਿੱਟਰ ਉੱਤੇ ਇਹ ਵੀਡਿਓ ਪਾਉਣ ਦੀ ਮਨਸ਼ਾ ਕੀ ਹੈ। ਇਸ ਬਾਰੇ ਮੈ ਕੁਝ ਨਹੀਂ ਕਰ ਸਕਦਾ।
ਸੰਗਤਾਂ ਨੂੰ ਮਰਿਯਾਦਾ ਦੀ ਪਾਲਣਾ ਕਰਨ ਦੀ ਬੇਨਤੀ
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਣੇ ਹਰੇਕ ਗੁਰੂ ਘਰ ਦੀ ਇੱਕ ਮਰਿਯਾਦਾ ਹੁੰਦੀ ਹੈ ਜਿਸ ਦੀ ਪਾਲਣਾ ਹਰ ਸ਼ਰਧਾਲੂ ਵੱਲੋਂ ਕੀਤੀ ਜਾਣੀ ਲਾਜ਼ਮੀ ਹੈ। ਕਈ ਵਾਰ ਕੁਝ ਲੋਕ ਜਾਣਬੁਝ ਕੇ ਮਰਿਯਾਦਾ ਵਿਰੁੱਧ ਕਾਰਵਾਈ ਕਰਦੇ ਹਨ। ਜਿਸ ਕਰਕੇ ਪਹਿਰੇਦਾਰ ਅਤੇ ਸੇਵਾਦਾਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਰਹਿੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਪੁੱਜਣ ਸਮੇਂ ਮਰਯਾਦਾ ਦਾ ਖਿਆਲ ਰੱਖਿਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
- PTC PUNJABI