ਸ਼ਹਿਨਾਜ਼ ਗਿੱਲ ਨੇ ਦਿੱਤੀ ਸਭ ਨੂੰ ਨਸੀਹਤ, ਕਿਹਾ ‘ਕੰਮ ਕੋਈ ਵੀ ਛੋਟਾ ਵੱਡਾ ਨਹੀਂ ਹੁੰਦਾ’

ਸ਼ਹਿਨਾਜ਼ ਗਿੱਲ ਅਜਿਹੀ ਅਦਾਕਾਰਾ ਹੈ । ਜਿਸ ਨੇ ਆਪਣੇ ਨਿਮਰਤਾ ਅਤੇ ਹਲੀਮੀ ਭਰੇ ਰਵੱਈਏ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਦੀ ਹੋਈ ਨਜ਼ਰ ਆਉਂਦੀ ਹੈ । ਹਰ ਕਿਸੇ ਦਾ ਆਦਰ ਸਤਿਕਾਰ ਕਰਨਾ ਉਹ ਜਾਣਦੀ ਹੈ । ਹੁਣ ਅਦਾਕਾਰਾ ਕੰਮ ਨੂੰ ਲੈ ਕੇ ਬੋਲਦੀ ਹੋਈ ਨਜ਼ਰ ਆਈ ਹੈ ।

Written by  Shaminder   |  March 17th 2023 02:01 PM  |  Updated: March 17th 2023 02:01 PM

ਸ਼ਹਿਨਾਜ਼ ਗਿੱਲ ਨੇ ਦਿੱਤੀ ਸਭ ਨੂੰ ਨਸੀਹਤ, ਕਿਹਾ ‘ਕੰਮ ਕੋਈ ਵੀ ਛੋਟਾ ਵੱਡਾ ਨਹੀਂ ਹੁੰਦਾ’

ਸ਼ਹਿਨਾਜ਼ ਗਿੱਲ (Shehnaaz Gill)ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ।ਪਰ ਉਸ ਨੂੰ ਫੇਮ ਮਿਲਿਆ ‘ਬਿੱਗ ਬੌਸ’ ‘ਚ ਆਉਣ ਤੋਂ ਬਾਅਦ । ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਹ ਜੋੜੀ ਸਿਡਨਾਜ਼ ਦੇ ਨਾਂਅ ਨਾਲ ਮਸ਼ਹੂਰ ਹੋਈ ਸੀ ।ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।ਇਸ ਵੀਡੀਓ ‘ਚ ਉਹ ਕਹਿੰਦੀ ਹੋਈ ਸੁਣਾਈ ਦੇ ਰਹੀ ਹੈ ਕਿ ‘ਕੰਮ ਕੋਈ ਵੀ ਛੋਟਾ ਜਾਂ ਵੱਡਾ ਨਹੀਂ ਹੁੰਦਾ, ਕੰਮ, ਕੰਮ ਹੁੰਦਾ ਹੈ’।  

ਹੋਰ ਪੜ੍ਹੋ : ਕੁਲਵਿੰਦਰ ਬਿੱਲਾ, ਨੀਰੂ ਬਾਜਵਾ ਸਣੇ ਫ਼ਿਲਮ ‘ਚੱਲ ਜਿੰਦੀਏ’ ਦੀ ਸਟਾਰ ਕਾਸਟ ਪਹੁੰਚੀ ਹਰਿਮੰਦਰ ਸਾਹਿਬ, ਫ਼ਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

ਸ਼ਹਿਨਾਜ਼ ਗਿੱਲ ਨੇ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ ਕਰੀਅਰ ਦੀ ਸ਼ੁਰੂਆਤ

ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਗੀਤਾਂ ਤੋਂ ਕੀਤੀ ਸੀ । ਜਿਸ ਤੋਂ ਬਾਅਦ ਹੁਣ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਜਲਦ ਹੀ ਉਹ ਸਲਮਾਨ ਖ਼ਾਨ ਦੀ ਫ਼ਿਲਮ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਹੁਣ ਤੱਕ ਉਹ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕਰ ਚੁੱਕੀ ਹੈ ।

ਹੋਰ ਪੜ੍ਹੋ :  ਸਵਰਾ ਭਾਸਕਰ ਦੀ ਵੈਡਿੰਗ ਰਿਸੈਪਸ਼ਨ ‘ਚ ਰਾਹੁਲ ਗਾਂਧੀ, ਜਯਾ ਬੱਚਨ ਸਣੇ ਕਈ ਸਿਤਾਰਿਆਂ ਨੇ ਕੀਤੀ ਸ਼ਿਰਕਤ, ਵੇਖੋ ਤਸਵੀਰਾਂ

ਸ਼ਹਿਨਾਜ਼ ਗਿੱਲ ਦੀ ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲੋਵਿੰਗ 

ਸ਼ਹਿਨਾਜ਼ ਗਿੱਲ ਦੀ ਸੋਸ਼ਲ ਮੀਡੀਆ ‘ਤੇ ਵੱਡੀ ਫੈਨ ਫਾਲੋਵਿੰਗ ਹੈ । ਉਸ ਦੇ ਪ੍ਰਸ਼ੰਸਕਾਂ ਨੂੰ ਉਸ ਦਾ ਨਿਮਰਤਾ ਅਤੇ ਹਲੀਮੀ ਭਰਿਆ ਰਵੱਈਆ ਬਹੁਤ ਜ਼ਿਆਦਾ ਪਸੰਦ ਆਉਂਦਾ ਹੈ ।

ਉਹ ਹਰ ਧਰਮ ਦਾ ਸਤਿਕਾਰ ਕਰਦੀ ਨਜ਼ਰ ਆਉਂਦੀ ਹੈ । ਬੀਤੇ ਦਿਨੀਂ ਉਸ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ‘ਚ ਉਹ ਇੱਕ ਅਵਾਰਡ ਫੰਕਸ਼ਨ ‘ਚ ਆਪਣੀ ਪਰਫਾਰਮੈਂਸ ਦੇ ਰਹੀ ਸੀ ।ਪਰ ਜਿਉਂ ਹੀ ਉਸ ਨੇ ਅੰਜ਼ਾਨ ਦੀ ਆਵਾਜ਼ ਸੁਣੀ ਤਾਂ ਉਸ ਨੇ ਆਪਣੀ ਪਰਫਾਰਮੈਂਸ ਰੋਕ ਦਿੱਤੀ ਅਤੇ ਆਦਰ ‘ਚ ਸਿਰ ਝੁਕਾ ਕੇ ਖੜੀ ਹੋ ਗਈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network