ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਅੰਮ੍ਰਿਤਪਾਲ ਦੇ ਬਹਾਨੇ ਪੁੱਤਰ ਦੀ ਬਰਸੀ ‘ਚ ਵਿਘਨ ਪਾਉਣ ਦੇ ਲਗਾਏ ਇਲਜ਼ਾਮ
ਸਿੱਧੂ ਮੂਸੇਵਾਲਾ (Sidhu Moose wala) ਦੀ ਬਰਸੀ ਬੀਤੇ ਦਿਨ ਮਨਾਈ ਗਈ । ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ । ਬਲਕੌਰ ਸਿੰਘ ਸਿੱਧੂ ਨੇ ਇਲਜ਼ਾਮ ਲਗਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਬਹਾਨੇ ਨਾਲ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਉਸ ਦੇ ਪ੍ਰਸ਼ੰਸਕਾਂ ਨੂੰ ਬਰਸੀ ‘ਚ ਆਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ।
ਬੀਤੇ ਦਿਨ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ
ਬੀਤੇ ਦਿਨ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ ਸੀ । ਇਸ ਮੌਕੇ ‘ਤੇ ਵੱਡੀ ਗਿਣਤੀ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪਹੁੰਚੇ ਅਤੇ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਦਿੱਤੀ ।
ਗਾਇਕ ਦਾ ਬੀਤੇ ਸਾਲ 29 ਮਈ ਨੂੰ ਹਥਿਆਰਬੰਦ ਲੋਕਾਂ ਦੇ ਵੱਲੋਂ ਕਤਲ ਕਰ ਦਿੱੱਤਾ ਗਿਆ ਸੀ । ਇਸ ਮਾਮਲੇ ‘ਚ ਸਿੱਧੂ ਦੇ ਮਾਪਿਆਂ ਦੇ ਵੱਲੋਂ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ।
ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੀਤੀ ਜਾ ਰਹੀ ਕਾਰਵਾਈ
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੰਜਾਬ ਪੁਲਿਸ ਦੇ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ । ਸੂਬੇ ‘ਚ ਇੰਟਰਨੈੱਟ ਸੇਵਾਵਾਂ ‘ਤੇ ਵੀ ਪਾਬੰਦੀ ਲਗਾਈ ਗਈ ਹੈ । ਜਿਸ ਤੋਂ ਬਾਅਦ ਸਿੱਧੂ ਦੇ ਪਿਤਾ ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਉਸ ਦੇ ਪੁੱਤਰ ਦੀ ਬਰਸੀ ‘ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ।
- PTC PUNJABI