ਰੁਪਿੰਦਰ ਹਾਂਡਾ ਤੋਂ ਬਾਅਦ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿਗੜੀ, ਹਸਪਤਾਲ ‘ਚ ਹੋਏ ਭਰਤੀ

ਗਾਇਕ ਰਾਜਵੀਰ ਜਵੰਦਾ ਦੀ ਸਿਹਤ ਖਰਾਬ ਹੋ ਗਈ ਹੈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਭ ਨੂੰ ਆਪਣੀ ਸਿਹਤ ਬਾਰੇ ਦੱਸਿਆ ਹੈ ।

Written by  Shaminder   |  April 25th 2023 10:01 AM  |  Updated: April 25th 2023 10:01 AM

ਰੁਪਿੰਦਰ ਹਾਂਡਾ ਤੋਂ ਬਾਅਦ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿਗੜੀ, ਹਸਪਤਾਲ ‘ਚ ਹੋਏ ਭਰਤੀ

 ਗਾਇਕ ਰਾਜਵੀਰ ਜਵੰਦਾ (Rajvir Jawanda) ਦੀ ਸਿਹਤ ਖਰਾਬ ਹੋ ਗਈ ਹੈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ਤੋਂ ਬਾਅਦ ਰਾਜਵੀਰ ਜਵੰਦਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਭ ਨੂੰ ਆਪਣੀ ਸਿਹਤ ਬਾਰੇ ਦੱਸਿਆ ਹੈ । ਗਾਇਕ ਨੇ ਦੱਸਿਆ ਕਿ ਉਹ ਬਿਲਕੁਲ ਠੀਕ ਹਨ ਅਤੇ ਜਲਦ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਕਰਕੇ ਆਪਣੀ ਸਿਹਤ ਬਾਰੇ ਦੱਸਣਗੇ ।


ਹੋਰ ਪੜ੍ਹੋ : 

ਰਾਜਵੀਰ ਜਵੰਦਾ ਦੀ ਹਸਪਤਾਲ ਤੋਂ ਤਸਵੀਰ ਆਈ ਸਾਹਮਣੇ 

ਰਾਜਵੀਰ ਜਵੰਦਾ ਦੀ ਹਸਪਤਾਲ ਤੋਂ ਇੱਕ ਤਸਵੀਰ ਸਾਹਮਣੇ ਆਈ । ਜਿਸ ਤੋਂ ਬਾਅਦ ਗਾਇਕ ਦੇ ਫੈਨਸ ਦੇ ਵੱਲੋਂ ਲਗਾਤਾਰ ਫੋਨ ਕਾਲਸ ਕਰਕੇ ਉਸ ਦੇ ਹਾਲ ਚਾਲ ਬਾਰੇ ਪੁੱਛਿਆ ਜਾ ਰਿਹਾ ਸੀ । ਜਿਸ ਤੋਂ ਬਾਅਦ ਗਾਇਕ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਪਾਈ ਗਈ ਸੀ । 


ਰਾਜਵੀਰ ਜਵੰਦਾ ਦਾ ਵਰਕ ਫਰੰਟ 

ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।


ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਿਸਮਤ ਅਜ਼ਮਾਈ ਅਤੇ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆਏ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਐਕਟਿੰਗ ਕਰ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ ਹੈ । - PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network