ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦਿਨੋਂ ਦਿਨ ਵਧ ਫੁਲ ਰਹੀ ਹੈ ਅਤੇ ਆਏ ਦਿਨ ਕਈ ਨਵੇਂ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਦੀ ਐਂਟਰੀ ਹੁੰਦੀ ਰਹਿੰਦੀ ਹੈ । ਪੰਜਾਬੀ ਗੀਤਾਂ ਦਾ ਦੁਨੀਆ ਭਰ ‘ਚ ਬੋਲਬਾਲਾ ਹੈ। ਵਿਦੇਸ਼ਾਂ ‘ਚ ਵੀ ਗੋਰੇ ਕਾਲੇ ਪੰਜਾਬੀ ਗੀਤਾਂ ‘ਤੇ ਡਾਂਸ ਕਰਦੇ ਹੋਏ ਦਿਖਾਈ ਦਿੰਦੇ ਹਨ । ਪੰਜਾਬੀ ਇੰਡਸਟਰੀ ਦੇ ਅਜਿਹੇ ਸਿਤਾਰੇ ਵੀ ਹਨ, ਜੋ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਅਜਿਹੇ ਹੀ ਇੱਕ ਗਾਇਕ ਦੀ ਪੁਰਾਣੀ ਤਸਵੀਰ ਅਸੀਂ ਤੁਹਾਨੂੰ ਦਿਖਾਉਣ ਜਾ ਰਹੇ ਹਾਂ ।

Written by  Shaminder   |  May 14th 2023 06:00 AM  |  Updated: May 14th 2023 06:00 AM

ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦਿਨੋਂ ਦਿਨ ਵਧ ਫੁਲ ਰਹੀ ਹੈ ਅਤੇ ਆਏ ਦਿਨ ਕਈ ਨਵੇਂ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਦੀ ਐਂਟਰੀ ਹੁੰਦੀ ਰਹਿੰਦੀ ਹੈ । ਪੰਜਾਬੀ ਗੀਤਾਂ ਦਾ ਦੁਨੀਆ ਭਰ ‘ਚ ਬੋਲਬਾਲਾ ਹੈ। ਵਿਦੇਸ਼ਾਂ ‘ਚ ਵੀ ਗੋਰੇ ਕਾਲੇ ਪੰਜਾਬੀ ਗੀਤਾਂ ‘ਤੇ ਡਾਂਸ ਕਰਦੇ ਹੋਏ ਦਿਖਾਈ ਦਿੰਦੇ ਹਨ । ਪੰਜਾਬੀ ਇੰਡਸਟਰੀ ਦੇ ਅਜਿਹੇ ਸਿਤਾਰੇ ਵੀ ਹਨ, ਜੋ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

 ਹੋਰ ਪੜ੍ਹੋ : ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਦਰਮਿਆਨ ਜਸਬੀਰ ਜੱਸੀ ਨੇ ਦਿੱਤਾ ਵੋਟਰਾਂ ਨੂੰ ਖ਼ਾਸ ਸੁਨੇਹਾ

ਅਜਿਹੇ ਹੀ ਇੱਕ ਗਾਇਕ ਦੀ ਪੁਰਾਣੀ ਤਸਵੀਰ ਅਸੀਂ ਤੁਹਾਨੂੰ ਦਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੇ ਗੀਤਾਂ ਦੇ ਨਾਲ ਪੂਰੀ ਦੁਨੀਆ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ । ਅਸੀਂ ਗੱਲ ਕਰ ਰਹੇ ਹਾਂ ਗਾਇਕ ਗੁਰਵਿੰਦਰ ਬਰਾੜ (Gurvinder Brar)ਦੀ । ਜਿਸ ਨੇ ਆਪਣੇ ਗੀਤਾਂ ‘ਚ ਕੋਈ ਨਾ ਕੋਈ ਸੁਨੇਹਾ ਹੀ ਆਪਣੇ ਸਰੋਤਿਆਂ ਨੂੰ ਦਿੱਤਾ ਹੈ ।

ਗੁਰਵਿੰਦਰ ਬਰਾੜ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।

ਗੁਰਵਿੰਦਰ ਬਰਾੜ ਦੀ ਨਿੱਜੀ ਜ਼ਿੰਦਗੀ 

ਗੁਰਵਿੰਦਰ ਬਰਾੜ ਨੇ ਆਪਣੀ ਜ਼ਿੰਦਗੀ ‘ਚ ਬਹੁਤ ਸਾਰੇ ਉਤਰਾਅ ਚੜਾਅ ਵੇਖੇ ਹਨ । ਪਰ ਉਨ੍ਹਾਂ ਨੇ ਖਿੜੇ ਮੱਥੇ ਹਰ ਮੁਸੀਬਤ ਦਾ ਡਟ ਕੇ ਮੁਕਾਬਲਾ ਕੀਤਾ । ਉਨ੍ਹਾਂ ਨੇ ਕਦੇ ਵੀ ਔਖੇ ਹਾਲਾਤਾਂ ਅੱਗੇ ਗੋਡੇ ਨਹੀਂ ਟੇਕੇ । ਇਹੀ ਕਾਰਨ ਹੈ ਕਿ ਉਹ ਹਮੇਸ਼ਾ ਹੀ ਚੜ੍ਹਦੀਕਲਾ ‘ਚ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਵਿਦੇਸ਼ ‘ਚ ਹੋਣ ਵਾਲੇ ਸ਼ੋਅਜ਼ ਦੀ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।

ਉਨ੍ਹਾਂ ਨੇ ਆਪਣੇ ਪਿੰਡ ‘ਚ ਫਲਦਾਰ ਅਤੇ ਛਾਂ ਵਾਲੇ ਰੁੱਖ ਵੀ ਲਗਾਏ ਸਨ । ਜਿਸ ਦਾ ਵੀਡੀਓ ਵੀ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸਾਂਝਾ ਕਰਕੇ ਦੱਸਿਆ ਸੀ ਕਿ ਉਹ ਆਪਣੇ ਕੰਮ ਕਾਜ ਦੇ ਕਾਰਨ ਇਨ੍ਹਾਂ ਰੁੱਖਾਂ ਦੀ ਦੇਖਭਾਲ ਵੱਲ ਧਿਆਨ ਨਹੀਂ ਦੇ ਪਾ ਰਹੇ । ਪਰ ਇਸ ਦੇ ਬਾਵਜੂਦ ਹੁਣ ਇਹ ਰੁੱਖ ਵੱਡੇ ਹੋ ਗਏ ਹਨ । 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network