ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਗੁੱਡ ਨਿਊਜ਼, ‘ਜੋੜੀ’ ਤੋਂ ਬਾਅਦ ਫ਼ਿਲਮ ‘ਚਮਕੀਲਾ’ ਦਾ ਵੀ ਮਾਣ ਸਕਣਗੇ ਅਨੰਦ
ਦਿਲਜੀਤ ਦੋਸਾਂਝ (Diljit Dosanjh) ਦੇ ਪ੍ਰਸ਼ੰਸਕਾਂ ਦੇ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਹੁਣ ਫ਼ਿਲਮ ‘ਜੋੜੀ’ ਦੇ ਰਿਲੀਜ਼ ਹੋਣ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੀ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਫ਼ਿਲਮ ‘ਚਮਕੀਲਾ’ ਦਾ ਵੀ ਅਨੰਦ ਮਾਣ ਸਕਣਗੇ ।
ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਗੁੱਡ ਨਿਊਜ਼, ‘ਜੋੜੀ’ ਤੋਂ ਬਾਅਦ ਫ਼ਿਲਮ ‘ਚਮਕੀਲਾ’ ਦਾ ਵੀ ਮਾਣ ਸਕਣਗੇ ਅਨੰਦ
ਦਿਲਜੀਤ ਦੋਸਾਂਝ (Diljit Dosanjh) ਦੇ ਪ੍ਰਸ਼ੰਸਕਾਂ ਦੇ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਹੁਣ ਫ਼ਿਲਮ ‘ਜੋੜੀ’ ਦੇ ਰਿਲੀਜ਼ ਹੋਣ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੀ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਫ਼ਿਲਮ ‘ਚਮਕੀਲਾ’ ਦਾ ਵੀ ਅਨੰਦ ਮਾਣ ਸਕਣਗੇ । ਖ਼ਬਰਾਂ ਮੁਤਾਬਕ ਮਸ਼ਹੂਰ ਗਾਇਕ ਮਰਹੂਮ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ‘ਤੇ ਬਣੀ ਇਸ ਫ਼ਿਲਮ ‘ਤੇ ਲੱਗੀ ਰੋਕ ਨੂੰ ਕੋਰਟ ਨੇ ਹਟਾ ਦਿੱਤਾ ਹੈ ।

ਜਿਸ ਤੋਂ ਬਾਅਦ ਜਿੱਥੇ ਦਿਲਜੀਤ ਦੇ ਪ੍ਰਸ਼ੰਸਕਾਂ ਨੂੰ ਇਸ ਖ਼ਬਰ ਨੇ ਰਾਹਤ ਪਹੁੰਚਾਈ ਹੈ । ਉੱਥੇ ਹੀ ਫ਼ਿਲਮ ਦੇ ਕਲਾਕਾਰਾਂ ਦਿਲਜੀਤ ਦੋਸਾਂਝ, ਪਰੀਣੀਤੀ ਚੋਪੜਾ ਅਤੇ ਫ਼ਿਲਮ ਮੇਕਰ ਇਮਤਿਆਜ਼ ਅਲੀ ਨੂੰ ਵੀ ਵੱਡੀ ਰਾਹਤ ਮਿਲੀ ਹੈ ।
‘ਚਮਕੀਲਾ’ ਦਾ ਬੇਸਬਰੀ ਦੇ ਨਾਲ ਇੰਤਜ਼ਾਰ
ਇਮਤਿਆਜ਼ ਅਲੀ ਦੀ ਫ਼ਿਲਮ ‘ਚਮਕੀਲਾ’ ਦਾ ਦਰਸ਼ਕਾਂ ਦੇ ਵੱਲੋਂ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਦੀ ਫ਼ਿਲਮ ‘ਜੋੜੀ’ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

‘ਚਮਕੀਲਾ’ ਫ਼ਿਲਮ ਤੋਂ ਜਿੱਥੇ ਸਟਾਰਕਾਸਟ ਅਤੇ ਇਮਤਿਆਜ਼ ਅਲੀ ਨੂੰ ਉਮੀਦਾਂ ਹਨ, ਉੱਥੇ ਹੀ ਪ੍ਰਸ਼ੰਸਕ ਵੀ ਬਹੁਤ ਐਕਸਾਈਟਡ ਹਨ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਫ਼ਿਲਮ ਦੇ ਪ੍ਰਸਾਰਣ ‘ਤੇ ਰੋਕ ਲਗਾ ਦਿੱਤੀ ਗਈ ਸੀ । ਅਦਾਲਤ ਨੇ ਇਹ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਸਨ । ਪਟੀਸ਼ਨ ਕਰਤਾ ਦਾ ਇਲਜ਼ਾਮ ਸੀ ਕਿ ਮਰਹੂਮ ਗਾਇਕ ਚਮਕੀਲਾ ਦੀ ਪਤਨੀ ਨੇ ਉਨ੍ਹਾਂ ਦੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਨਾਉਣ ਦੇ ਅਧਿਕਾਰ ਦਿੱਤੇ ਸਨ ਅਤੇ ਇਸ ਦੀ ਏਵਜ਼ ‘ਚ ਉਨ੍ਹਾਂ ਨੇ ਰਕਮ ਵੀ ਅਦਾ ਕੀਤੀ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
