ਵਿਰਾਸਤ ਸੰਧੂ ਦਾ ਗੀਤ ' ਫ਼ਰਕ' ਕਰ ਰਿਹਾ ਹੈ ਦਰਸ਼ਕਾਂ ਨੂੰ ਭਾਵੁਕ, ਗੀਤ ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ

Written by  Lajwinder kaur   |  June 17th 2019 11:08 AM  |  Updated: June 17th 2019 11:08 AM

ਵਿਰਾਸਤ ਸੰਧੂ ਦਾ ਗੀਤ ' ਫ਼ਰਕ' ਕਰ ਰਿਹਾ ਹੈ ਦਰਸ਼ਕਾਂ ਨੂੰ ਭਾਵੁਕ, ਗੀਤ ਛਾਇਆ ਟਰੈਡਿੰਗ ‘ਚ, ਦੇਖੋ ਵੀਡੀਓ

ਪੰਜਾਬੀ ਗਾਇਕ ਵਿਰਾਸਤ ਸੰਧੂ ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਵੱਖਰੀ ਜਗ੍ਹਾ ਬਣਾ ਲਈ ਹੈ। ਜੀ ਹਾਂ ਉਹ ਆਪਣਾ ਨਵਾਂ ਗੀਤ ‘ਫ਼ਰਕ’ ਲੈ ਕੇ ਸਰੋਤਿਆਂ ਦੇ ਸਨਮੁਖ ਹੋ ਚੁੱਕੇ ਹਨ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

ਹੋਰ ਵੇਖੋ:ਫ਼ਿਲਮ 'ਮਿੰਦੋ ਤਸੀਲਦਾਰਨੀ' 'ਚ ਗੁਰਲੇਜ਼ ਅਖ਼ਤਰ ਤੇ ਕਰਮਜੀਤ ਅਨਮੋਲ ਦਾ 'ਸੁਰਮਾ' ਗੀਤ ਹੋਇਆ ਰਿਲੀਜ਼

ਇਸ ਗੀਤ ਦੇ ਬੋਲ ਗੀਤਕਾਰ ਜੱਗੀ ਜੌੜਕੀਆ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਸੁੱਖ ਬਰਾੜ ਨੇ ਦਿੱਤਾ ਹੈ। ਜੇ ਗੱਲ ਕਰੀਏ ਗਾਣੇ ਦੇ ਵੀਡੀਓ ਦੀ ਤਾਂ ਉਸ ਨੂੰ ਖਾਆਬ ਫ਼ਿਲਮਸ ਵੱਲੋਂ ਸ਼ਾਨਦਾਰ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਦਰਸਾਇਆ ਗਿਆ ਹੈ ਕਿ ਕਿਵੇਂ ਪਤੀ ਆਪਣੀ ਪਤਨੀ ਨੂੰ ਪਿਆਰ ‘ਚ ਧੋਖਾ ਦਿੰਦਾ ਹੈ। ਗੀਤ ਦੇ ਬੋਲਾਂ ਨੂੰ ਵੀਡੀਓ ਦੇ ਰਾਹੀਂ ਵਧੀਆ ਢੰਗ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਫ਼ਰਕ ਗੀਤ ਦੇ ਰਿਲੀਜ਼ ਤੋਂ ਬਾਅਦ ਹੀ ਟਰੈਡਿੰਗ ‘ਚ ਛਾਇਆ ਹੋਇਆ ਹੈ। ਲੋਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network